Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਇਕ ਬਰਿੰਦਰ ਗੋਇਲ ਅਤੇ ਡੀ.ਸੀ. ਜਤਿੰਦਰ ਜੋਰਵਾਲ ਵੱਲੋਂ ਖਨੌਰੀ ਅਤੇ ਮਕੋਰੜ ਸਾਹਿਬ ਵਿਖੇ ਘੱਗਰ ਦਰਿਆ ਦਾ ਦੌਰਾ

ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀਂ, ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਹਨ ਪੁਖਤਾ ਪ੍ਰਬੰਧ

Barinder Goyal, AAP, Aam Aadmi Party, Aam Aadmi Party Punjab, AAP Punjab, Jitendra Jorwal, DC Sangrur, Deputy Commissioner Sangrur, Sangrur

Web Admin

Web Admin

5 Dariya News

ਖਨੌਰੀ/ ਮਕੋਰੜ ਸਾਹਿਬ/ ਸੰਗਰੂਰ , 14 Aug 2024

Last updated on: Aug 14, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਲਹਿਰਾ ਦੇ ਵਿਧਾਇਕ ਬਰਿੰਦਰ ਗੋਇਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਖਨੌਰੀ ਅਤੇ ਮਕੋਰੜ ਸਾਹਿਬ ਵਿਖੇ ਘੱਗਰ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਣ ਲਈ ਹੋਰਨਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਸਮੇਤ ਦੌਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਬਰਿੰਦਰ ਗੋਇਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਮੌਜੂਦਗੀ ਵਿੱਚ ਘੱਗਰ ਨੇੜੇ ਵਸਦੇ ਪਿੰਡਾਂ ਦੇ ਲੋਕਾਂ ਨੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਹੜ ਰੋਕੂ ਕਾਰਜਾਂ ਦੀ ਜੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਸੰਤੁਸ਼ਟੀ ਹੈ ਕਿ ਪ੍ਰਸ਼ਾਸਨ ਵੱਲੋਂ ਇਸ ਵਾਰ ਹਰ ਪੱਖੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਵਿਧਾਇਕ ਬਰਿੰਦਰ ਗੋਇਲ ਨੇ  ਗੱਲਬਾਤ ਕਰਦਿਆਂ ਦੱਸਿਆ ਕਿ ਪਹਿਲਾਂ ਮਕੋਰੜ ਸਾਹਿਬ ਤੋਂ ਕੜੈਲ ਤੱਕ ਕਾਫੀ ਦਿੱਕਤ ਆਉਂਦੀ ਸੀ ਪਰ ਹੁਣ ਬੰਨ੍ਹ ਮਜਬੂਤ ਕੀਤੇ ਗਏ ਹਨ ਅਤੇ ਦੋਵੇਂ ਪਾਸੇ ਰਸਤੇ ਨੂੰ ਘੱਗਰ ਦਰਿਆ ਦੇ ਨਾਲ ਨਾਲ 16 ਫੁੱਟ ਚੌੜਾ ਕੀਤੇ ਜਾਣ ਤੋਂ ਬਾਅਦ ਗੱਡੀਆਂ, ਟਰੈਕਟਰ ਟਰਾਲੀਆਂ ਉਥੋਂ ਆਸਾਨੀ ਨਾਲ ਲੰਘਦੇ ਹਨ ਜਿਸ ਕਾਰਨ ਨਿਰੰਤਰ ਦਰਿਆ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਹੋਰਨਾਂ ਰਾਜਾਂ ਵਿੱਚ ਭਾਰੀ ਬਰਸਾਤ ਹੋਈ ਹੈ ਜਿਸ ਕਾਰਨ ਉਹਨਾਂ ਰਾਜਾਂ ਦੀਆਂ ਟਾਂਗਰੀ, ਮਾਰਕੰਡਾ, ਸਰਾਲਾ ਆਦਿ ਨਦੀਆਂ ਦਾ ਪਾਣੀ ਘੱਗਰ ਵਿੱਚ ਡਿੱਗਦਾ ਹੈ ਅਤੇ ਘੱਗਰ ਵਿੱਚ ਪਾਣੀ ਦਾ ਪੱਧਰ ਵੱਧ ਜਾਂਦਾ ਹੈ ਜਿਸ ਦਾ ਖਮਿਆਜਾ ਇੱਥੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ।

ਵਿਧਾਇਕ ਨੇ ਕਿਹਾ ਕਿ ਡਰੇਨੇਜ ਵਿਭਾਗ ਸਮੇਤ ਹੋਰਨਾ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਇੱਥੇ 24 ਘੰਟੇ ਮੁਸਤੈਦ ਹਨ ਅਤੇ ਉਹ ਖੁਦ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸਡੀਐਮ ਸੂਬਾ ਸਿੰਘ ਸਮੇਤ ਹੋਰ ਅਧਿਕਾਰੀ ਸਮੇਂ ਸਮੇਂ ਤੇ ਪਿਛਲੇ ਦਿਨਾਂ ਦੌਰਾਨ ਲਗਾਤਾਰ ਘੱਗਰ ਦਰਿਆ ਦੇ ਬੰਨਾ ਦੀ ਮਜਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈਂਦੇ ਰਹੇ ਹਨ ਅਤੇ ਇਥੇ ਵਸਦੇ ਲੋਕਾਂ ਦੀ ਲੋੜ ਮੁਤਾਬਕ ਕੰਮ ਕਰਵਾਏ ਗਏ ਹਨ। ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਘੱਗਰ ਦਰਿਆ ਨੇੜੇ ਵਸਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੇ ਪੱਧਰ ਤੇ ਹਰ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚੜਾਉਣ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਈ ਗਈ ਹੈ ਅਤੇ ਪੰਜਾਬ ਸਰਕਾਰ ਘੱਗਰ ਦੇ ਇਸ ਮਸਲੇ ਦਾ ਸਥਾਈ ਹੱਲ ਕਰਨ ਲਈ ਜੁਟੀ ਹੋਈ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਜਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਾਹਮਣੇ ਰੱਖਦੇ ਹੋਏ ਘੱਗਰ ਦੇ ਬੰਨਾ ਦੀ ਮਜਬੂਤੀ ਲਈ ਅਤੇ ਸਾਫ ਸਫਾਈ ਦੇ ਪ੍ਰਬੰਧਾਂ ਵਿੱਚ ਕੁਆਲਿਟੀ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਸਾਰੇ ਕਾਰਜ ਮਿਆਰੀ ਤਰੀਕੇ ਨਾਲ ਨੇਪਰੇ ਚੜਾਏ ਗਏ ਹਨ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਪ੍ਰਸ਼ਾਸਨ ਵੱਲੋਂ ਹਰੇਕ ਤਰ੍ਹਾਂ ਦੇ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ।

ਘੱਗਰ ਨੇੜਲੇ ਸਥਾਨਾਂ ਦਾ ਦੌਰਾ ਕਰਨ ਸਮੇਂ ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਡਾ. ਅਦਿਤਿਆ ਸ਼ਰਮਾ, ਡੀਐਸਪੀ ਪਰਮਿੰਦਰ ਸਿੰਘ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਮੋਹਤਬਰ ਹਾਜਰ ਸਨ।

 

Tags: Barinder Goyal , AAP , Aam Aadmi Party , Aam Aadmi Party Punjab , AAP Punjab , Jitendra Jorwal , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD