Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਿਸ਼ਨ ਵਤਸੱਲਿਆ ਸਕੀਮ ਤਹਿਤ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਸਪੌਂਸਰਸ਼ਿਪ/ਫੋਸਟਰ ਕੇਅਰ ਦਿਵਸ

Fauja Singh Sarari, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rajneesh Kumar Dahiya

Web Admin

Web Admin

5 Dariya News

ਫਿਰੋਜ਼ਪੁਰ , 14 Aug 2024

Last updated on: Aug 14, 2024, 00:00 IST

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਿਚਿਕਾ ਨੰਦਾ ਦੀ ਅਗਵਾਈ ਵਿੱਚ ਮਿਸ਼ਨ ਵਤਸੱਲਿਆ ਸਕੀਮ ਤਹਿਤ ਦੇਵ ਸਮਾਜ ਆਫ ਐਜੁਕੇਸ਼ਨ ਫਾਰ ਵੂਮੈਨ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਪੋਂਸਪਰਸ਼ਿਪ/ਫੋਸਟਰ ਕੇਅਰ ਦਿਵਸ ਮਨਾਇਆ ਗਿਆ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਮਿਸ਼ਨ ਵਾਤਸੱਲਿਆ ਸਕੀਮ ਅਧੀਨ 18 ਸਾਲ ਤੱਕ ਦੇ ਲੋੜਵੰਦ ਬੱਚਿਆ, ਜੋ ਸਪਾਂਸਰਸ਼ਿਪ ਸਕੀਮ ਅਧੀਨ ਯੋਗ ਹੁੰਦੇ ਹਨ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋ 4 ਹਜਾਰ ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ, ਜਿਸ ਤਹਿਤ ਅੱਜ 40 ਅਨਾਥ, ਬੇਸਹਾਰਾ, ਲੋੜਵੰਦ ਬੱਚਿਆਂ ਨੂੰ ਸਪੋਰਸ਼ਿਪ ਸਕੀਮ ਦੀ ਵਿੱਤੀ ਸਹਾਇਤਾ ਦੇਣ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ।

 ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਤੋਂ ਸਤਨਾਮ ਸਿੰਘ ਨੇ ਵਿਭਾਗ ਵੱਲੋਂ ਬੇਸਹਾਰਾ ਅਤੇ ਲੋੜਵੰਦ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸਕੀਮਾ ਜਿਵੇਂ ਸਪੋਸਰਸ਼ਿਪ, ਫੋਸਟਰ ਕੇਅਰ, ਅਡਾਪਸ਼ਨ, ਬਾਲ ਵਿਆਹ ਰੋਕਣਾ, ਬਾਲ ਮਜ਼ਦੂਰੀ ਰੋਕਣਾ, ਬਾਲ ਭਿੱਖਿਆ ਰੋਕਣਾ, 1098 ਟੂਲ ਫਰੀ ਨੰਬਰ ਅਤੇ ਪੋਕਸੋ ਐਕਟ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ 40 ਬੱਚਿਆਂ ਜੋ ਸਪੇਸਰਸ਼ਿਪ ਸਕੀਮ ਪ੍ਰਾਪਤ ਕਰ ਰਹੇ ਹਨ ਨੂੰ ਮੁੱਖ ਮਹਿਮਾਨ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਵੱਲੋਂ 4000/- ਪ੍ਰਤੀ ਮਹੀਨਾ ਦੇ ਚੈੱਕ ਦਿੱਤੇ ਗਏ। 

ਇਸ ਦੌਰਾਨ ਦੇਵ ਸਮਾਜ ਸੀਨੀਅਰ ਸੈਕੰਡਰੀ ਸਕੂਲ ਅਤੇ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆ ਵੱਲੋਂ ਗੀਤ ਅਤੇ ਗਿੱਧਾ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਐਸ.ਡੀ.ਐਮ ਫਿਰੋਜਪੁਰ ਸ੍ਰੀਮਤੀ ਚਾਰੂਮਿਤਾ, ਐਸਿਸਟੈਂਟ ਲੇਬਰ ਕਮਿਸ਼ਨਰ ਸ੍ਰੀ ਮੁਸਤਾਨ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਿਚਿਕਾ ਨੰਦਾ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਜਸਵਿੰਦਰ ਕੌਰ, ਪ੍ਰਿੰਸੀਪਲ ਮੈਡਮ ਸ੍ਰੀਮਤੀ ਰਾਜਵਿੰਦਰ ਕੌਰ ਅਤੇ ਹੋਰ ਵੀ ਵੱਖ-ਵੱਖ ਵਿਭਾਗਾ ਤੋਂ ਅਧਿਕਾਰੀ ਤੇ ਕਰਮਚਾਰੀ ਅਤੇ ਬੱਚਿਆ ਦੇ ਵਾਰਿਸ ਮੌਜੂਦ ਸਨ।

 

Tags: Fauja Singh Sarari , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rajneesh Kumar Dahiya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD