Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਜ਼ਾਦੀ ਦਿਹਾੜੇ ਮੌਕੇ ਸਰਹੱਦੀ ਜ਼ਿਲੇ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਲਹਿਰਾਇਆ ਤਿਰੰਗਾਂ

ਇਲਾਕਾ ਨਿਵਾਸੀਆਂ ਨੂੰ ਹੋਰ ਚੰਗੀਆਂ ਸਿਹਤ ਸੇਵਾਵਾਂ ਮੁਹਇਆ ਕਰਵਾਨ ਦਾ ਦਿੱਤਾ ਭਰੋਸਾ

Independence Day, 15 August, 78th Independence Day, Independence Day of India, Tringa, Har Ghar Tringa, Dr. Rajwinder Kaur, Civil Surgeon Ferozepur, Ferozepur

Web Admin

Web Admin

5 Dariya News

ਫਿਰੋਜ਼ਪੁਰ , 15 Aug 2024

Last updated on: Aug 15, 2024, 00:00 IST

ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਖੇ ਆਜ਼ਾਦੀ ਦਿਹਾੜੇ ਮੌਕੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵੱਲੋਂ ਦੇਸ਼ ਦੀ ਆਨ ਬਾਨ ਅਤੇ ਸ਼ਾਨ ਦਾ ਪ੍ਰਤੀਕ ਰਾਸ਼ਟਰੀ ਤਿਰੰਗਾਂ  ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਜਿਥੇ ਉਹਨਾਂ ਇਲਾਕਾ ਨਿਵਾਸੀਆਂ ਨੂੰ ਹੋਰ ਚੰਗੀਆਂ ਸਿਹਤ ਸੇਵਾਵਾਂ ਮੁੱਹਈਆ ਕਰਵਾਉਣ ਦਾ ਭਰੋਸਾ ਦਿੱਤਾ ਉਥੇ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਦੀ ਤਰੱਕੀ ਅਤੇ ਉੱਨਤੀ ਲਈ ਹਰ ਵਿਅਕਤੀ ਆਪਣਾ ਬਣਦਾ ਯੋਗਦਾਨ ਦੇਵੇ। 

ਇਸ ਮੌਕੇ ਉਨ੍ਹਾਂ  ਲੋਕਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ, ਸਮਾਜ ਨੂੰ ਨਸ਼ਿਆਂ ਦੇ ਵਿਰੁੱਧ ਜਾਗਰੂਕ ਕਰਨ ਅਤੇ ਨਸ਼ਿਆਂ ਨਾਲ ਪੀੜਤ ਮਰੀਜ਼ਾਂ ਨੂੰ ਨਸ਼ੇ ਦੀ ਗੁਲਾਮੀ ਤੋ ਆਜ਼ਾਦ ਕਰਵਾਉਣ ਲਈ ਮਿਲ ਕੇ ਹਮਲਾ ਮਾਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਭਾਰਤ ਦਾ ਹਰ ਨਾਗਰਿਕ ਖੁਸ਼ੀ ਦੇ ਪਲ ਮਨਾ ਰਿਹਾ ਹੈ ਅਤੇ ਸਾਨੂੰ ਇਸ ਖੁਸ਼ੀ ਨੂੰ ਬਰਕਰਾਰ ਰੱਖਣ ਲਈ ਆਪਣੇ ਦੇਸ਼ ਦੇ ਹਿੱਤ ਬਾਰੇ ਸੋਚਣਾ ਚਾਹੀਦਾ ਹੈ। 

ਦੇਸ਼ ਲਈ ਆਪਾ ਵਾਰਨ ਵਾਲੇ ਕੌਮ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ, ਸ਼ਹੀਦ ਸੁਖਦੇਵ ਤੇ ਸ਼ਹੀਦ ਰਾਜਗੂਰ ਨੇ  ਆਜ਼ਾਦੀ ਦੇ ਸੰਗਰਾਮ ਵਿਚ ਮੋਹਰੀ ਰੋਲ ਅਦਾ ਕੀਤਾ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਰਾਹ ਤੇ ਚਲਦਿਆਂ ਸਮਾਜ ਨੂੰ ਤੰਦਰੁਸਤ ਰੱਖਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸਮਾਗਮ ਉਪਰੰਤ ਸਿਵਲ ਸਰਜਨ ਵੱਲੋਂ ਚੰਗੀਆਂ ਸਿਹਤ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਡਾ ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ, ਡਾ ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਟੀਕਾਕਰਣ ਅਫ਼ਸਰ, ਡਾ ਗੁਰਮੇਜ ਰਾਮ, ਡਾ ਨਿਖਿਲ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ, ਪਰਮਵੀਰ ਮੋਂਗਾ ਸੁਪਰੀਟੇਡੈਂਡ, ਵਿਕਾਸ ਕਾਲਰਾ ਪੀ.ਏ ਟੁ  ਸਿਵਲ ਸਰਜਨ, ਸੰਜੀਵ ਸ਼ਰਮਾ ਜ਼ਿਲ੍ਹਾ ਮਾਸ ਮੀਡਿਆ ਅਫਸਰ, ਨੇਹਾ ਭੰਡਾਰੀ ਡਿਪਟੀ ਮਾਸ ਮੀਡੀਆ ਅਫਸਰ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫਸਰ ਸਮੇਤ ਸਿਵਲ ਹਸਪਤਾਲ ਦੇ ਡਾਕਟਰ ਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ।

 

Tags: Independence Day , 15 August , 78th Independence Day , Independence Day of India , Tringa , Har Ghar Tringa , Dr. Rajwinder Kaur , Civil Surgeon Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD