Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਜ਼ਾਦੀ ਦਿਵਸ ਮੌਕੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ

ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ - ਖੁੱਡੀਆਂ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Ghanshyam Thori, DC Amritsar, Amritsar, Deputy Commissioner Amritsar, Independence Day, 15 August, 78th Independence Day, Independence Day of India, Tringa, Har Ghar Tringa

Web Admin

Web Admin

5 Dariya News

ਅੰਮ੍ਰਿਤਸਰ , 15 Aug 2024

Last updated on: Aug 15, 2024, 00:00 IST

ਦੇਸ਼ ਦੀ ਆਜ਼ਾਦੀ ਦੀ 78ਵੇਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸੂ-ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ, ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ  ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। 

ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਨਿਰੰਤਰ ਯਤਨ ਜਾਰੀ ਹਨ। 

ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੀ ਆਰਥਿਕ ਖੁਸ਼ਹਾਲੀ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਕਿਰਸਾਨੀ ਦੀ ਦਿਸ਼ਾ ਅਤੇ ਦਸ਼ਾ ਬਦਲੀ ਜਾਵੇਗੀ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੇ ਵੇਰਵੇ ਦਿੰਦੇ ਸ. ਖੁੱਡੀਆਂ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪਿਛਲੇ 28 ਮਹੀਨਿਆਂ ਦੌਰਾਨ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਸਿਲਸਿਲਾ ਜਾਰੀ ਰਹੇਗਾ। 

ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਜ਼ਾਰਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸਰਕਾਰ ਨੇ ਆਜ਼ਾਦੀ ਘੁਲਾਟੀਏ ਦੇ ਪਰਿਵਾਰਾਂ ਨੂੰ ਮਿਲਦੀ ਪੈਨਸ਼ਨ 9400/- ਤੋਂ ਵਧਾ ਕੇ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਧਰਮੀ ਫੌਜੀਆਂ ਦੀ ਪੈਨਸ਼ਨ 10 ਹਜ਼ਾਰ ਤੋਂ ਵੱਧਾ ਕੇ 12 ਹਜ਼ਾਰ ਕਰ ਦਿੱਤੀ ਗਈ ਹੈ। ਸਿਹਤ ਸਹੂਲਤਾਂ ਦਾ ਜਿਕਰ ਕਰਦੇ ਉਨਾਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਖੋਲ੍ਹੇ ਗਏ 842 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਜਿਨਾਂ ਵਿੱਚ ਕਰੀਬ ਪੌਣੇ 2 ਕਰੋੜ ਲੋਕ ਇਲਾਜ ਕਰਵਾ ਚੁੱਕੇ ਹਨ। 

ਹਾਲ ਹੀ ਵਿਚ ਓਲੰਪਿਕ ਖੇਡਾਂ ਵਿੱਚ ਜਿੱਤੀ ਹਾਕੀ ਟੀਮ ਨੂੰ ਵਧਾਈ ਦਿੰਦੇ ਉਨਾਂ ਦੱਸਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ  ਖਿਡਾਰੀਆਂ ਨੂੰ ਨੌਕਰੀਆਂ, ਨਕਦ ਇਨਾਮ, ਤਿਆਰੀ ਲਈ ਨਕਦ ਰਾਸ਼ੀ ਅਤੇ ਕੋਚਾਂ ਦੇ ਮਾਣ-ਸਨਮਾਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ ਗਈ ਹੈ ਅਤੇ 75 ਕਰੋੜ ਰੁਪਏ ਦੀ ਨਗਦ ਰਾਸ਼ੀ ਵੰਡੀ ਗਈ ਹੈ। 

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਬੋਲਦੇ ਸ. ਖੁੱਡੀਆਂ ਨੇ ਕਿਹਾ ਕਿ  28 ਮਹੀਨਿਆਂ ਦੌਰਾਨ 702 ਤੋਂ ਵੱਧ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ਼ ਨਹੀਂ ਕੀਤਾ। ਸ. ਖੁੱਡੀਆਂ ਨੇ ਕੱਲ 16 ਅਗਸਤ ਨੂੰ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਜਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਕਰਨ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨਾਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ। 

ਇਸ ਮੌਕੇ ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਮੈਡਮ ਜੀਵਨਜੋਤ ਕੌਰ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਹਲਕਾ ਅਟਾਰੀ ਦੇ ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ, ਜਿਲ੍ਹਾ ਸ਼ੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ , ਪੁਲਿਸ ਕਮਿਸ਼ਨਰ ਸ: ਰਣਜੀਤ ਸਿੰਘ ਢਿਲੋਂ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਅਸ਼ੋਕ ਤਲਵਾੜ,  ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਜਿਲ੍ਹਾ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਸ੍ਰੀ ਮਨੀਸ਼ ਅਗਰਵਾਲ, ਮੈਂਬਰ ਟਰੇਡ ਕਮਿਸ਼ਨ ਸ੍ਰੀ ਜਸਕਰਨ ਬੰਦੇਸ਼ਾ, ਸ੍ਰੀ ਨਵਜੋਤ ਗ੍ਰੋਵਰ, ਸ: ਇਕਬਾਲ ਸਿੰਘ ਲਾਲਪੁਰਾ, ਸ੍ਰੀ ਸਤਪਾਲ ਸੋਖੀ, ਰਵਿੰਦਰ ਹੰਸ ਅਤੇ ਹੋਰ ਆਗੂ ਹਾਜ਼ਰ ਸਨ। 

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Ghanshyam Thori , DC Amritsar , Amritsar , Deputy Commissioner Amritsar , Independence Day , 15 August , 78th Independence Day , Independence Day of India , Tringa , Har Ghar Tringa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD