Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਜ਼ਾਦੀ ਦਿਹਾੜੇ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਤੰਤਰਤਾ ਸੰਗਰਾਮੀਆਂ, ਸੰਘਰਸ਼ੀ ਯੋਧਿਆਂ ਤੇ ਜੰਗੀ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ

ਵੱਖ ਵੱਖ ਖੇਤਰਾਂ 'ਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ 82 ਸ਼ਖਸੀਅਤਾਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹੋਈਆਂ ਸਨਮਾਨਤ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government,Gurlal Singh Ghanaur, Showkat Ahmad Parray, DC Patiala, Deputy Commissioner Patiala, Patiala, Independence Day, 15 August, 78th Independence Day, Independence Day of India, Tringa, Har Ghar Tringa

5 Dariya News

5 Dariya News

5 Dariya News

ਪਟਿਆਲਾ , 15 Aug 2024

Last updated on: Aug 15, 2024, 00:00 IST

ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਕਰ ਤੇ ਆਬਕਾਰੀ ਅਤੇ ਆਰਥਿਕ ਤੇ ਅੰਕੜਾ ਸੰਗਠਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਨਮਾਨਤ ਕੀਤਾ। ਸਮਾਗਮ ਦੌਰਾਨ ਮੁੱਖ ਮਹਿਮਾਨ ਨੇ ਦੇਸ਼ ਦੀ ਰੱਖਿਆਂ ਲਈ ਸ਼ਹੀਦ ਹੋਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਅਤੇ ਸੰਘਰਸ਼ੀ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਸਨਮਾਨਤ ਕੀਤਾ। 

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਸੁਤੰਤਰਤਾ ਸੰਗਰਾਮੀਆਂ ਵੱਲੋਂ ਆਜ਼ਾਦੀ ਲਈ ਕੀਤੀਆਂ ਗਈਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਮੌਕੇ ਓਪਰੇਸ਼ਨ ਰਕਸ਼ਕ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਮੁੱਖ ਮਹਿਮਾਨ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ। 2003 ਵਿੱਚ ਸ਼ਹੀਦ ਹੋਏ ਸਿਪਾਈ ਰਣਜੋਧ ਸਿੰਘ ਦੇ ਪਿਤਾ ਸ. ਰਣਧੀਰ ਸਿੰਘ ਨੂੰ ਕੈਬਨਿਟ ਮੰਤਰੀ ਹਰਪਾਲ  ਸਿੰਘ ਚੀਮਾ ਨੇ ਸਨਮਾਨ ਚਿੰਨ੍ਹ ਭੇਂਟ ਕੀਤਾ। 

ਇਸੇ ਤਰ੍ਹਾਂ 2000 ਵਿੱਚ ਸ਼ਹੀਦ ਹੋਏ ਲਾਂਸ ਨਾਇਕ ਸਤਨਾਮ ਸਿੰਘ ਦੇ ਪਤਨੀ ਬਲਵਿੰਦਰ ਕੌਰ ਨੇ ਸਨਮਾਨ ਪ੍ਰਾਪਤ ਕੀਤਾ। 1994 ਵਿੱਚ ਸ਼ਹੀਦ ਹੋਏ ਲਾਂਸ ਨਾਇਕ ਸਾਧੂ ਸਿੰਘ ਦੇ ਪਤਨੀ ਕਰਮਜੀਤ ਕੌਰ, 1999 ਵਿੱਚ ਸ਼ਹੀਦ ਹੋਏ ਲਾਂਸ ਨਾਇਕ ਸ਼ੀਸ਼ਾ ਸਿੰਘ ਦੇ ਪਤਨੀ ਬਲਬੀਰ ਕੌਰ ਅਤੇ ਸ਼ਹੀਦ ਨਾਇਕ ਮਲਕੀਤ ਸਿੰਘ ਦੇ ਪਤਨੀ ਕਰਮਜੀਤ ਕੌਰ ਨੂੰ ਆਜ਼ਾਦੀ ਦਿਹਾੜੇ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨਤ ਕੀਤਾ ਗਿਆ।

78ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਨਾਭਾ ਸੁਰਿੰਦਰਪਾਲ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਗੁਰਲੀਨ ਕੌਰ, ਡਾ. ਅਮਨ ਵਾਲੀਆ, ਡਾ. ਦਮਨ ਵਾਲੀਆ, ਡਾ. ਰੌਜੀ ਸਿੰਗਲਾ, ਡਾ. ਦਿਵਜੋਤ ਸਿੰਘ, ਡਾ. ਜਸਪ੍ਰੀਤ ਕੌਰ, ਨਰਸਿੰਗ ਅਫ਼ਸਰ ਪਰਮਿੰਦਰ ਸਿੰਘ, ਡਾ. ਸੰਦੀਪ ਸਿੰਘ, ਡਾ. ਦੀਪ ਸਿੰਘ, ਜਸਪਾਲ ਕੌਰ, ਸੰਤੋਸ਼ ਰਾਣੀ, ਹਰਮਿਲਨ ਕੌਰ, ਗੁਰਨਾਜ ਕੌਰ, ਸਮੀਰ ਮੁਹੰਮਦ, ਸਨੇਹਪ੍ਰੀਤ ਕੌਰ, ਆਰਿਅਨ, ਮੋਹਣ ਸਿੰਘ, ਜਸਪ੍ਰੀਤ ਕੌਰ ਅਤੇ ਪੁਸ਼ਪਿੰਦਰ ਕੌਰ ਨੂੰ ਸਨਮਾਨਤ ਕੀਤਾ ਗਿਆ।

ਇਸੇ ਤਰ੍ਹਾਂ ਰੁਪਿੰਦਰਜੀਤ ਕੌਰ, ਤਰਲੋਚਨ ਸਿੰਘ, ਤੇਜਪਾਲ ਸਿੰਘ ਬੇਨੀਪਾਲ, ਗੁਰਭਾਗ ਸਿੰਘ, ਨਿਰਲੇਪ ਕੌਰ, ਹਰਿੰਦਰ ਸਿੰਘ ਗੌਗਨਾ, ਜਗਦੀਸ਼ ਸਿੰਘ, ਕੇਵਲ ਸਿੰਘ, ਲੈਫਟੀਨੈਂਟ ਨਿਧੀ ਰਾਣੀ ਗੁਪਤਾ, ਸਾਬਕਾ ਸੈਨਿਕ ਮੁਖਤਿਆਰ ਸਿੰਘ, ਡਾ. ਅਭਿਨੰਦਨ ਬੱਸੀ, ਏ.ਐਸ.ਆਈ ਧਰਮਪਾਲ, ਗੁਰਸੇਵਕ ਸਿੰਘ, ਮਿਸ ਨਿਧੀ, ਮਨਦੀਪ ਨੇਹਰਾ, ਗੁਰਦਰਸ਼ਨ ਚਮੌਲੀ, ਰੀਨਾ ਰਾਣੀ, ਅਮਨਦੀਪ ਸਿੰਘ, ਬਿਕਰਮਜੀਤ ਸਿੰਘ, ਪੁਨੀਤ ਗੁਪਤਾ, ਗੁਰਬਚਨ ਸਿੰਘ ਕੱਕੜ, ਸੰਦੀਪ ਸਿੰਘ, ਐਡਵੋਕੇਟ ਮਾਨਿਕ ਰਾਜ ਸਿੰਗਲਾ, ਰਾਜੇਸ਼ ਕੁਮਾਰ, ਆਸ਼ੂ ਮਲਿਕ, ਕੁਲਦੀਪ ਸਿੰਘ, ਨਵੀਨ ਗੁਪਤਾ, ਮਿਸ ਸਮਾਇਰਾ, ਬਲਵਿੰਦਰ ਸਿੰਘ ਤੇ ਬੀ.ਕੇ. ਸ਼ਾਨਤਾ ਨੇ ਸਨਮਾਨ ਪ੍ਰਾਪਤ ਕੀਤਾ।

ਇਸ ਦੌਰਾਨ ਸੰਸਥਾਵਾਂ ਮਿਸ਼ਨ ਸੇਵ ਲਾਈਫ ਵੈਲਫੇਅਰ ਸੋਸਾਇਟੀ, ਮਰੀਜ਼ ਮਿੱਤਰਾ ਵੈਲਫੇਅਰ ਆਰਗੇਨਾਈਜੇਸ਼ਨ, ਹਰਸ਼ ਬਲੱਡ ਡੌਨਰ ਸੋਸਾਇਟੀ, ਸਮਾਜ ਕਲਿਆਣ ਕਲੱਬ, ਰੋਟਰੀ ਕਲੱਬ, ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ, ਹਿਊਮਨ ਰਾਈਟਜ ਓਰਗਾਨਾਈਜੇਸ਼ਨ, ਪੀ.ਐਸ.ਆਰ.ਜੇ. ਵੈਲਫੇਅਰ ਸੋਸਾਇਟੀ, ਯੁਵਕ ਸੇਵਾਵਾਂ ਕਲੱਬ ਖਾਨਪੁਰ ਗੰਡਿਆ ਨੂੰ ਵੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨਤ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੜਕ ਦੁਰਘਟਨਾ ਸਮੇਂ ਮਦਦ ਕਰਨ ਵਾਲਿਆਂ ਲਈ ਸ਼ੁਰੂ ਕੀਤੀ ਗਈ ਫਰਿਸ਼ਤਾ ਸਕੀਮ ਤਹਿਤ ਅਰਜੁਨ, ਗੁਰਸੇਵਕ, ਇਕਬਾਲ ਸਿੰਘ, ਵਿਨੋਦ ਕੁਮਾਰ, ਹੈਪੀ, ਲਵਪ੍ਰੀਤ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। 

ਇਸ ਤੋਂ ਇਲਾਵਾ ਜਗਤਾਰ ਸਿੰਘ ਜੱਗੀ, ਰਵੀ ਸਿੰਘ ਆਹਲੂਵਾਲੀਆ ਨੇ ਵੀ ਸਨਮਾਨ ਪ੍ਰਾਪਤ ਕੀਤਾ। ਪੁਲਿਸ ਵਿਭਾਗ ਵਿੱਚ ਬਿਹਤਰੀਨ ਕੰਮ ਕਰਨ ਵਾਲੇ 20 ਪੁਲਿਸ ਮੁਲਾਜ਼ਮਾਂ ਨੂੰ ਵੀ ਸਨਮਾਨ ਪ੍ਰਾਪਤ ਕੀਤਾ ਜਿਸ ਵਿੱਚ ਇੰਸਪੈਕਟਰ ਝਰਮਲ ਸਿੰਘ, ਕਰਮਜੀਤ ਸਿੰਘ, ਸੰਦੀਪ ਸਿੰਘ, ਸ਼ੌਕਤ ਅਲੀ, ਅਮਰਜੀਤ ਸਿੰਘ, ਬਲਵੀਰ ਸਿੰਘ, ਨਵਨੀਤ ਸਿੰਘ, ਇੰਸਪੈਕਟਰ ਰਮਨਪ੍ਰੀਤ ਸਿੰਘ, ਨਿਰਮਲ ਸਿੰਘ, ਪਰਮਜੀਤ ਸਿੰਘ, ਸਿਵਰਾਜ ਸਿੰਘ, ਨਵਪ੍ਰੀਤ ਸਿੰਘ, ਰਵਿੰਦਰ ਸਿੰਘ, ਲਵਦੀਪ ਸਿੰਘ, ਵਿਨਰਪ੍ਰੀਤ ਸਿੰਘ, ਅਮਨਦੀਪ ਸਿੰਘ, ਸ਼ੇਰ ਸਿੰਘ, ਡਿੰਪਲ ਕੁਮਾਰ, ਨਿਰਮਲਜੀਤ ਸਿੰਘ ਤੇ ਹਰਕੀਰਤ ਸਿੰਘ ਸ਼ਾਮਲ ਸਨ।  

ਇਸ ਤੋਂ ਇਲਾਵਾ ਸੜ੍ਹਕ ਸੁਰੱਖਿਆ ਫੋਰਸ 'ਚ ਬਿਹਤਰੀਨ ਕੰਮ ਕਰਨ ਵਾਲੇ ਡੀ.ਐਸ.ਪੀ. ਕਰਨੈਲ ਸਿੰਘ, ਸਿਪਾਹੀ ਹਰਪ੍ਰੀਤ ਸਿੰਘ, ਅਮਨਦੀਪ ਕੌਰ, ਆਸ਼ੂ ਅਤੇ ਟਰੇਫ਼ਿਕ ਮਾਰਸ਼ਲ ਅੰਗਰੇਜ਼ ਸਿੰਘ ਨੂੰ ਵੀ ਸਨਮਾਨਤ ਕੀਤਾ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਦੀ ਸਮਾਪਤੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਇਕ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਤ ਕੀਤਾ ਗਿਆ। 

ਇਸ ਮੌਕੇ ਏ.ਡੀ.ਪੀ.ਜੀ. ਸ਼ਿਵੇ ਕੁਮਾਰ ਵਰਮਾ, ਪਟਿਆਲਾ ਮੰਡਲ ਦੇ ਕਮਿਸ਼ਨਰ ਡੀ.ਐਸ. ਮਾਂਗਟ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸ.ਐਸ.ਪੀ. ਡਾ. ਨਾਨਕ ਸਿੰਘ, ਏ.ਡੀ.ਸੀ. ਮੈਡਮ ਕੰਚਨ, ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ ਤੇ ਏ.ਡੀ.ਸੀ. ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurlal Singh Ghanaur , Showkat Ahmad Parray , DC Patiala , Deputy Commissioner Patiala , Patiala , Independence Day , 15 August , 78th Independence Day , Independence Day of India , Tringa , Har Ghar Tringa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD