Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਗਾਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਚੜਾਇਆ ਕੌਮੀ ਝੰਡਾ

78ਵੇਂ ਆਜ਼ਾਦੀ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib, Lakhbir Singh Rai, AAP, Aam Aadmi Party, Aam Aadmi Party Punjab, AAP Punjab, Gurpreet Singh GP, Independence Day, 15 August, 78th Independence Day, Independence Day of India, Tringa, Har Ghar Tringa

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 15 Aug 2024

Last updated on: Aug 15, 2024, 00:00 IST

ਦੇਸ਼ ਦੀ ਆਜ਼ਾਦੀ ਦੇ 78ਵੇਂ ਆਜ਼ਾਦੀ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕੌਮੀ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਤੇ ਐਨ.ਸੀ.ਸੀ. ਦੇ ਕੈਡਿਟਾਂ ਵੱਲੋਂ ਕੀਤੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ ਤੇ ਪਰੇਡ ਦਾ ਨਰੀਖਣ ਵੀ ਕੀਤਾ। 

ਇਸ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਜੀ.ਪੀ. ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਲਿਬੜਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਜ਼ਿਲ੍ਹਾ ਵਾਸੀਆਂ ਦੇ ਨਾਮ ਦਿੱਤੇ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਸਾਡੇ ਸਾਰਿਆਂ ਲਈ ਇੱਕ ਸੁਭਾਗਾ ਦਿਨ ਹੈ ਕਿਉਂਕਿ ਅੱਜ ਦੇ ਦਿਨ ਸਾਡੇ ਮੁਲਕ ਨੂੰ ਲੰਮੀ ਗੁਲਾਮੀ ਤੋਂ ਬਾਅਦ ਆਜ਼ਾਦੀ ਮਿਲੀ ਸੀ। 

ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਸੰਘਰਸ਼ ਵਿੱਚ ਪੰਜਾਬੀਆਂ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ ਅਤੇ ਭਾਰਤ ਮਾਤਾ ਦੇ ਅਨੇਕਾਂ ਸ਼ੂਰਬੀਰ ਦੇਸ਼ ਭਗਤਾਂ ਦੀਆਂ ਸ਼ਹਾਦਤਾਂ ਦੀ ਬਦੌਲਤ ਹੀ ਸਾਨੂੰ ਆਜ਼ਾਦੀ ਨਸੀਬ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸਾਡਾ ਇਹ ਵੀ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਦੇਸ਼ ਭਗਤ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਨਤਮਸਤਕ ਹੋ ਕੇ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲਣ ਦਾ ਪ੍ਰਣ ਕਰੀਏ। 

ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਾਡੀ ਇਹ ਵੀ ਜਰੂਰਤ ਹੈ ਕਿ ਆਪਣੀ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤਾਂ ਦੀਆਂ ਜੀਵਨੀਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰੀਏ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਸਮਾਜਿਕ ਲਾਹਣਤਾਂ ਦਾ ਖਾਤਮਾ ਕਰਨ ਲਈ ਮੋਹਰੀ ਭੂਮਿਕਾ ਅਦਾ ਕਰ ਸਕੇ। ਜ਼ਿਲ੍ਹੇ ਦੇ ਵਿਕਾਸ ਦੀ ਗੱਲ ਕਰਦਿਆਂ ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜ਼ੀਹੀ ਖੇਤਰ ਮੰਨਦੇ ਹੋਏ ਕ੍ਰਾਂਤੀਕਾਰੀ ਫੈਸਲੇ ਕੀਤੇ ਗਏ ਹਨ। 

ਜਿਸ ਤਹਿਤ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮੁਫਤ ਵਿੱਚ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ 20 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 04 ਲੱਖ 58 ਹਜ਼ਾਰ 530 ਮਰੀਜਾਂ ਨੇ ਇਲਾਜ ਕਰਵਾਇਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 63023 ਲੈਬ ਟੈਸਟ ਵੀ ਮੁਫਤ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ 16 ਕਰੋੜ ਦੀ ਲਾਗਤ ਨਾਲ ਕ੍ਰਿਟੀਕਲ ਕੇਅਰ ਯੂਨਿਟ ਤੇ ਇੰਟਾਗ੍ਰੇਟਿਡ ਜਨ ਸਿਹਤ ਲੈਬ ਵੀ ਬਣਾਈ ਜਾ ਰਹੀ ਹੈ ਜਿਥੇ ਕਿ ਅਤਿ ਨਾਜੁਕ ਸਥਿਤੀ ਦੇ ਮਰੀਜਾਂ ਦਾ ਆਧੁਨਿਕ ਉਪਕਰਣਾਂ ਨਾਲ ਮੁਫਤ ਇਲਾਜ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ ਜ਼ਿਲ੍ਹੇ ਦੇ 68 ਹਜ਼ਾਰ 420 ਲਾਭਪਾਤਰੀਆਂ ਨੂੰ 162 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀ ਸ਼ਾਦੀ ਮੌਕੇ ਦਿੱਤੀ ਜਾਣ ਵਾਲੀ ਆਸ਼ੀਰਵਾਦ ਸਕੀਮ ਅਧੀਨ 736 ਲਾਭਪਾਤਰੀਆਂ ਨੂੰ 3 ਕਰੋੜ 75 ਲੱਖ ਰੁਪਏ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹਰੇਕ ਵਿਧਾਇਕ ਸਭਾ ਹਲਕੇ ਵਿੱਚ ਸਕੂਲ ਆਫ ਐਮੀਨੈਂਸ ਵੀ ਬਣਾਏ ਜਾ ਰਹੇ ਹਨ ਜਿਨ੍ਹਾਂ ਵਿੱਚੋਂ ਅਮਲੋਹ ਵਿਖੇ 03 ਕਰੋੜ 28 ਲੱਖ ਰੁਪੲ ਦੀ ਲਾਗਤ ਨਾਲ ਬਣਾਏ ਗਏ ਸਕੂਲ ਆਫ ਐਮੀਨੈਂਸ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਉਦਘਾਟਨ ਕੀਤਾ ਜਾ ਚੁੱਕਾ ਹੈ। 

ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਦੇ 4 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਦੂਰੋ ਆਉਂਦੇ ਬੱਚਿਆਂ ਦੀ ਸਹੂਲਤ ਲਈ ਪਹਿਲੀ ਅਗਸਤ ਤੋਂ ਟਰਾਂਸਪੋਰਟ ਦੀ ਸਹੂਲਤ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਸਰਕਾਰ ਵੱਲੋਂ 26 ਜਨਵਰੀ ਤੋਂ ਫਰਿਸਤੇ ਸਕੀਮ ਵੀ ਸ਼ੁਰੂ ਕੀਤੀ ਗਈ ਹੈ ਜੋ ਕਿ ਸੜਕ ਦੁਰਘਟਨਾਵਾਂ ਦੇ ਪੀੜ੍ਹਤ ਵਿਅਕਤੀਆਂ ਨੂੰ ਜ਼ਿਲ੍ਹੇ ਦੇ 07 ਸਰਕਾਰੀ ਤੇ 07 ਇੰਮਪੈਨਲਡ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਲਈ ਰੱਖਿਆ ਜਾਵੇਗਾ। 

ਸੜਕ ਦੁਰਘਟਨਾਵਾਂ ਤੋਂ ਪੀੜ੍ਹਤ ਵਿਅਕਤੀਆਂ ਨੂੰ ਹਸਪਤਾਲ ਤੱਕ ਪਹੁੰਚਾਉਣ ਲਈ 2000 ਰੁਪਏ ਦੀ ਇਨਾਮੀ ਰਾਸ਼ੀ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਹੋਰ ਦੱਸਿਆ ਕਿ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਗਏ ਉਪਰਾਲਿਆਂ ਸਦਕਾ ਜ਼ਿਲ੍ਹੇ ਵਿੱਚ 20 ਕੋਚਿੰਗ ਸੈਂਟਰ ਚੱਲ ਰਹੇ ਹਨ ਜਿਨ੍ਹਾਂ ਵਿੱਚ ਰੋਜ਼ਾਨਾਂ ਇੱਕ ਹਜ਼ਾਰ ਨੌਜਵਾਨ ਆਪਣੀਆਂ ਖੇਡਾਂ ਦੀ ਪ੍ਰੈਕਟਿਸ ਕਰਦੇ ਹਨ। 

ਉਨ੍ਹਾਂ ਦੱਸਿਆ ਕਿ ਸੈਂਟਰਾਂ ਵਿੱਚ ਆਉਣ ਵਾਲੇ ਖਿਡਾਰੀਆਂ ਨੂੰ ਟਰੇਨਿੰਗ, ਖੇਡਾਂ ਦਾ ਸਾਜੋ-ਸਮਾਨ ਅਤੇ ਖੁਰਾਕ ਵੀ ਮੁਫਤ ਦਿੱਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੀ ਬੱਚਤ ਵਾਸਤੇ ਨਹਿਰੀ ਪਾਣੀ ਖੇਤੀ ਲਈ ਮੁਹੱਈਆ ਕਰਵਾਉਣ ਦੀ ਸ਼ੁਰੂ ਕੀਤੀ ਗਈ ਸਕੀਮ ਅਧੀਨ ਜ਼ਿਲ੍ਹੇ ਅੰਦਰ ਪਿਛਲੇ ਕਈ ਦਹਾਕਿਆਂ ਤੋਂ ਬੰਦ ਪਏ 02.17 ਕਿਲੋਮੀਟਰ ਲੰਬਾਈ ਵਾਲੇ 260 ਨਹਿਰੀ ਖਾਲਾਂ ਨੂੰ ਮੁੜ ਚਾਲੂ ਕਰਵਾਇਆ ਹੈ।ਇਸ ਦੇ ਨਾਲ 29.23 ਕਿਲੋਮੀਟਰ ਲੰਬੀ ਅੰਡਰ ਗਰਾਊਂਡ ਪਾਇਪ ਲਾਇਨ ਵੀ ਪਾਈ ਗਈ ਹੈ।

ਜਿਸ ਨਾਲ ਰਜਵਾਹਿਆਂ ਦੀ ਪਾਣੀ ਲੈਣ ਦੀ ਸਮਰੱਥਾ ਨੂੰ ਮੁੜ ਸਰਜੀਤ ਕੀਤਾ ਗਿਆ ਹੈ। ਇਨ੍ਹਾਂ ਯਤਨਾ ਨਾਲ ਜ਼ਿਲ੍ਹੇ ਵਿੱਚ ਨਹਿਰੀ ਪਾਣੀ ਨਾਲ ਸਿੰਚਾਈ ਕੀਤੇ ਜਾਣ ਵਾਲੇ ਰਕਬੇ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸ਼ਕੀ ਸੇਵਾਵਾਂ ਦੇਣ ਦੇ ਮੰਤਵ ਨਾਲ ਸਰਕਾਰ ਵੱਲੋਂ ਅਮਲੋਹ ਵਿਖੇ 05 ਕਰੋੜ ਰੁਪਏ ਦੀ ਲਾਗਤ ਨਾਲ ਸਬ ਡਵੀਜ਼ਨਲ ਕੰਪਲੈਕਸ ਬਣਾਇਆ ਜਾ ਰਿਹਾ ਹੈ ਜੋ ਕਿ ਛੇਤੀ ਹੀ ਮੁਕੰਮਲ ਹੋ ਜਾਵੇਗਾ। ਇਸੇ ਤਰ੍ਹਾਂ ਬਸੀ ਪਠਾਣਾ ਵਿਖੇ ਕਰੀਬ 08 ਕਰੋੜ 60 ਲੱਖ ਰੁਪੲ ਦੀ ਲਾਗਤ ਨਾਲ ਸਬ ਡਵੀਜ਼ਨਲ ਕੰਪਲੈਕਸ ਵੀ ਬਣਾਇਆ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਅੰਸ਼ੁਲ ਬੇਰੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ, ਸੀ.ਜੇ.ਐਮ. ਸ਼੍ਰੀਮਤੀ ਪਾਮੇਲਪ੍ਰੀਤ ਗਰੇਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਆਮ ਆਦਮੀ ਪਾਰਟੀ ਦੇ ਆਹੁਦੇਦਾਰ ਤੇ ਵਰਕਰ, ਸਕੂਲਾਂ ਦੇ ਵਿਦਿਆਰਥੀ ਤੇ ਸ਼ਹਿਰੀ ਪਤਵੰਤੇ ਹਾਜਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib , Lakhbir Singh Rai , AAP , Aam Aadmi Party , Aam Aadmi Party Punjab , AAP Punjab , Gurpreet Singh GP , Independence Day , 15 August , 78th Independence Day , Independence Day of India , Tringa , Har Ghar Tringa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD