Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਈ.ਟੀ.ਆਈ ਗਰਾਊਂਡ ਵਿਖੇ ਲਹਿਰਾਇਆ ਤਿਰੰਗਾ

ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Independence Day, 15 August, 78th Independence Day, Independence Day of India, Tringa, Har Ghar Tringa

Web Admin

Web Admin

5 Dariya News

ਨਵਾਂਸ਼ਹਿਰ , 15 Aug 2024

Last updated on: Aug 15, 2024, 00:00 IST

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੁੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਆਈ.ਟੀ.ਆਈ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਉਹ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਬਣੀਆਂ ਯਾਦਗਾਰਾਂ ਵਿਖੇ ਨਤਮਸਤਕ ਹੋਣ ਪੁੱਜੇ।

ਇਸ ਮੌਕੇ ‘ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਮਿਊਜੀਅਮ ਵਿਖੇ ਸਿੱਖ ਇੰਪਾਇਅਰ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਅੰਤਰ-ਰਾਸ਼ਟਰੀ ਕਲਾਕਾਰਾਂ ਅਤੇ ਲੇਖਕਾਂ ਦੇ ਨਜ਼ਰੀਏ ਦੁਆਰਾ ਇਹ ਪ੍ਰਦਰਸ਼ਨੀ ਤਿਆਰ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਪ੍ਰਦਰਸ਼ਨੀ ਜ਼ਰੂਰ ਦੇਖਣ ਅਤੇ ਆਪਣੇ ਇਤਿਹਾਸ ਤੇ ਸ਼ਹੀਦਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ।

ਆਈ.ਟੀ.ਆਈ ਗਰਾਊਂਡ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਇਸ ਮੌਕੇ ਪੰਜਾਬ ਪੁਲਿਸ, ਐਨ.ਸੀ.ਸੀ. ਅਤੇ ਵੱਖ-ਵੱਖ ਸਕੂਲੀ ਬੱਚਿਆਂ ਦੀਆਂ ਟੁੱਕੜੀਆਂ ਵੱਲੋਂ ਮਾਰਚ ਪਾਸਟ ਕੱਢਿਆ ਗਿਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਕੱਢੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ ਡਾ ਮਹਿਤਾਬ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਦੇ ਲਾ-ਮਿਸਾਲ ਯੋਗਦਾਨ ਅਤੇ ਸਭ ਤੋਂ ਵੱਧ ਕੀਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਿਲ ਜੁਲ ਕੇ ਦੇਸ਼ ਦੀ ਉਨਤੀ ਵਿੱਚ ਸਾਥ ਦੇਣਾ ਚਾਹੀਦਾ ਹੈ ਅਤੇ ਸ਼ਹੀਦਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਵੀ ਹਮੇਸ਼ਾ ਯਾਦ ਰੱਖਣ ਚਾਹੀਦਾ ਹੈ। 

ਇਸ ਮੌਕੇ ਉਨ੍ਹਾਂ ਨੇ ਸਰਕਾਰ ਵੱਲੋਂ ਹਾਸਲ ਕੀਤੀਆਂ ਗਈਆਂ ਉਪਲਬੱਧੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਹਰ ਖੇਤਰ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ ’ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ।

ਸਮਾਗਮ ਦੌਰਾਨ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟ੍ਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਭੇਟ ਕੀਤੀਆਂ। ਇਸ ਤੋਂ ਇਲਾਵਾ ਪਰੇਡ ਕਮਾਂਡਰ ਸਮੇਤ ਵੱਖ-ਵੱਖ ਖੇਤਰਾਂ ਦੇ ਵਿੱਚ ਉਪਲਬੱਧੀਆਂ ਹਾਸਲ ਕਰਨ ਅਤੇ ਵਿਭਾਗਾਂ ਦੇ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀ/ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ‘ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ ਟੀ ਸ਼ੋਅ ਤੇ ਦੇਸ਼ ਭਗਤੀ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੀ ਗਿਆ। ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਯਾਦਗਾਰੀ ਚਿੰਨ੍ਹਾਂ ਦੇ ਕੇ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਜ਼ਿਲ੍ਹੇ ਅੰਦਰ 16 ਅਗਸਤ 2024 ਨੂੰ ਸਮੂਹ ਸਰਕਾਰੀ ਤੇ ਪ੍ਰਾਇਵੇਟ ਸਕੂਲ ਵਿੱਚ ਛੁੱਟੀ ਦਾ ਐਲਾਨ ਕੀਤਾ।

ਸਮਾਗਮ ਵਿੱਚ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਪ੍ਰਿਆ ਸੂਦ, ਐਡੀਸ਼ਨਲ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕੁਰਨੇਸ਼ ਕੱਕੜ, ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ, ਵਿਧਾਇਕ ਨੱਛਤਰ ਪਾਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸਿਤਾ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਲੀਨ ਕੌਰ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ , ਹਲਕਾ ਇੰਚਾਰਜ ਬੰਗਾ ਕੁਲਜੀਤ ਸਰਹਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਜਲਾਲਪੁਰ, ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ, ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀ ਹੋਤਰੀ, ਗੁੱਡ ਗਵਰਨਸ ਫੈਲੋ ਅਸ਼ਮੀਤਾ, ਅਧਿਕਾਰੀ/ ਕਰਮਚਾਰੀ ਅਤੇ ਲੋਕ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Independence Day , 15 August , 78th Independence Day , Independence Day of India , Tringa , Har Ghar Tringa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD