Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਜ਼ਾਦੀ ਦੇ 78ਵੇਂ ਦਿਹਾੜੇ ਮੌਕੇ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਜੈ ਕਿਸ਼ਨ ਸਿੰਘ ਰੋੜੀ ਨੇ ਲਹਿਰਾਇਆ ਕੌਮੀ ਝੰਡਾ

ਜ਼ਿਲ੍ਹੇ ਦੇ ਸਮੂਹ ਸਕੂਲਾਂ ਨੂੰ 16 ਅਗਸਤ ਦੀ ਛੁੱਟੀ ਦਾ ਕੀਤਾ ਐਲਾਨ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dinesh Chadha,Preeti Yadav, DC Ropar, Dr. Preeti Yadav, Deputy Commissioner Ropar, Rupnagar, Ropar, Independence Day, 15 August, 78th Independence Day, Independence Day of India, Tringa, Har Ghar Tringa

Web Admin

Web Admin

5 Dariya News

ਰੂਪਨਗਰ , 15 Aug 2024

Last updated on: Aug 15, 2024, 00:00 IST

ਆਜ਼ਾਦੀ ਦੇ 78ਵੇਂ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿਖੇ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਸ. ਜੈ ਕਿਸ਼ਨ ਸਿੰਘ ਰੋੜੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੋਰਟ ਕਰਕੇ ਪਰੇਡ ਦਾ ਨਿਰੀਖਣ ਕਰਨ ਲਈ ਲਜਾਇਆ ਗਿਆ। 

ਇਸ ਮੌਕੇ ਡੀ.ਐਸ.ਪੀ. (ਸਪੈਸ਼ਲ ਕ੍ਰਾਈਮ) ਸ. ਰਮਨਦੀਪ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ।ਇਸ ਸਮਾਰੋਹ ਮੌਕੇ ਸ. ਜੈ ਕਿਸ਼ਨ ਸਿੰਘ ਰੋੜੀ ਵਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। 

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਵਿਚ ਦੇਸ਼ ਦਾ ਮੁੜ ਮੋਹਰੀ ਸੂਬਾ ਬਣਾਉਣ ਲਈ ਓਲੰਪਿਕ ਖੇਡਾਂ ਤੇ ਏਸ਼ੀਅਨ ਖੇਡਾਂ ਵਿੱਚ ਹਿੱਸਾ ਲੈਣ ਗਏ ਖਿਡਾਰੀਆਂ ਨੂੰ ਤਿਆਰੀ ਲਈ ਕ੍ਰਮਵਾਰ 15 ਲੱਖ ਅਤੇ 8 ਲੱਖ ਰੁਪਏ ਪ੍ਰਤੀ ਖਿਡਾਰੀ ਰਾਸ਼ੀ ਦਿੱਤੀ ਜਾ ਰਹੀ ਹੈ।

ਡਿਪਟੀ ਸਪੀਕਰ ਨੇ ਕਿਹਾ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਸਦਕਾ ਇਸ ਵਾਰ ਸੂਬੇ ਵਿੱਚ 2.52 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ, ਜੋ ਕਿ ਪਿਛਲੇ ਸਾਲ 1.72 ਲੱਖ ਏਕੜ ਸੀ। ਇਸ ਤਰ੍ਹਾਂ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 46 ਫੀਸਦ ਤੋਂ ਵੱਧ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਵਿੱਤੀ ਸਾਲ 2024-25 ਦੌਰਾਨ ਪਰਾਲੀ ਦੀ ਸਾਂਭ-ਸੰਭਾਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਗਈ ਹੈ ਜਿਸ ਤਹਿਤ ਕਿਸਾਨ ਸਮੂਹਾਂ/ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ 'ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮਾਰਚ 2022 ਤੋਂ ਲੈ ਕੇ ਹੁਣ ਤੱਕ 78 ਹਜਾਰ 263 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ, ਜਿਸ ਨਾਲ ਰੋਜ਼ਗਾਰ ਦੇ 2 ਲੱਖ 51 ਹਜ਼ਾਰ ਤੋਂ ਵੱਧ ਸਿੱਧੇ ਅਤੇ 1 ਲੱਖ 23 ਹਜ਼ਾਰ ਤੋਂ ਵੱਧ ਅਸਿੱਧੇ ਮੌਕੇ ਪੈਦਾ ਹੋਣਗੇ। ਅਖੀਰ ਵਿੱਚ ਉਨ੍ਹਾਂ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹੋਏ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕਰਦਿਆਂ ਕਿਹਾ ਕਿ ਵਾਲੀ ਸੂਬਾ ਸਰਕਾਰ ਮੁੜ ਸੂਬੇ ਨੂੰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤੱਤਪਰ ਹੈ ਅਤੇ ਇਸ ਦਿਸ਼ਾ ਵਿੱਚ ਨਿਰੰਤਰ ਉਪਰਾਲੇ ਹੋ ਰਹੇ ਹਨ।

ਇਸ ਸਮਾਰੋਹ ਵਿਚ ਪਹੁੰਚੇ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਏ ਅਤੇ ਸੁਤੰਤਰਤਾਂ ਸੰਗਰਾਮੀਆਂ ਨੂੰ ਡਿਪਟੀ ਸਪੀਕਰ ਨੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਇਹ ਸਾਡੇ ਦੇਸ਼ ਦਾ ਮਾਣ ਹਨ ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਪਿਆਰ ਦੀ ਭਾਵਨਾ ਭਰਦੇ ਹੋਏ ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। 

ਪ੍ਰੋਗਰਾਮ ਦੇ ਅੰਤ ਵਿਚ ਵੱਖ-ਵੱਖ ਖੇਤਰਾਂ ਵਿਚ ਉਪਲੱਬਧੀਆਂ ਹਾਸਿਲ ਕਰਨ ਵਾਲੇ, ਸਮਾਜ ਸੇਵੀਆਂ, ਜ਼ਿਲ੍ਹਾ ਪ੍ਰਸ਼ਾਸਨ ਵਿਚ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਲਗਨ ਨਾਲ ਕਰਨ ਵਾਲਿਆਂ, ਅਤੇ ਹੋਰ ਵੱਡੀਆਂ ਸ਼ਖਸੀਅਤਾਂ ਨੂੰ ਮੁੱਖ ਮਹਿਮਾਨ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਉਪਰੰਤ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਸ. ਜੈ ਕਿਸ਼ਨ ਸਿੰਘ ਰੋੜੀ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਨੂੰ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ।

ਇਸ ਮੌਕੇ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਕਮਿਸ਼ਨਰ ਰੂਪਨਗਰ ਰੇਂਜ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ਼੍ਰੀਮਤੀ ਰਮੇਸ਼ ਕੁਮਾਰੀ, ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀ ਸ਼ਾਮ ਲਾਲ, ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦੇ ਚੇਅਰਮੈਨ ਸ. ਹਰਮਿੰਦਰ ਸਿੰਘ ਢਾਹੇ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀ ਸੰਜੀਵ ਕੁਮਾਰ, ਜੇ.ਐਮ.ਆਈ.ਸੀ., ਰੂਪਨਗਰ ਡਾ. ਸੁਸ਼ੀਲ ਬੋਧ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਹਿਮਸ਼ੀ ਗਲਹੋਤਰਾ, ਆਰ.ਟੀ.ਓ. ਸ. ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਰੂਪਨਗਰ ਸ਼੍ਰੀ ਨਵਦੀਪ ਕੁਮਾਰ, ਨਾਇਬ ਤਹਿਸੀਲਦਾਰ ਸ. ਰਾਜਬੀਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰਪਾਲ ਸਿੰਘ, ਜ਼ਿਲ੍ਹਾ ਵਣ ਅਫ਼ਸਰ ਸ. ਹਰਜਿੰਦਰ ਸਿੰਘ, ਜ਼ਿਲ੍ਹਾ ਵਣ ਅਫ਼ਸਰ (ਜੰਗਲੀ ਜੀਵ) ਸ. ਕੁਲਰਾਜ ਸਿੰਘ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਮੁੱਖ ਖੇਤੀਬਾੜੀ ਅਫਸਰ ਡਾ. ਗੁਰਬਚਨ ਸਿੰਘ, ਪੁਲਿਸ ਪ੍ਰਸਾਸ਼ਨ ਤੋਂ ਐਸ.ਪੀ. ਹੈੱਡਕੁਆਟਰ ਸ. ਰਾਜਪਾਲ ਸਿੰਘ ਹੁੰਦਲ ਐਸ.ਪੀ ਸ਼੍ਰੀਮਤੀ ਰੁਪਿੰਦਰ ਕੌਰ ਸਰਾਂ, ਆਮ ਆਦਮੀ ਪਾਰਟੀ ਤੋਂ ਸ਼੍ਰੀ ਰਾਮ ਕੁਮਾਰ ਮੁਕਾਰੀ, ਸ. ਕਮਿੱਕਰ ਸਿੰਘ ਢਾਡੀ, ਸ. ਭਾਗ ਸਿੰਘ ਮਦਾਨ ਅਤੇ ਪ੍ਰੈੱਸ ਦੇ ਨੁਮਾਇੰਦੀਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dinesh Chadha , Preeti Yadav , DC Ropar , Dr. Preeti Yadav , Deputy Commissioner Ropar , Rupnagar , Ropar , Independence Day , 15 August , 78th Independence Day , Independence Day of India , Tringa , Har Ghar Tringa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD