Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਾਸ਼ਾ ਵਿਭਾਗ ਪੰਜਾਬ ਨੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਅਜ਼ਾਦੀ ਦਿਹਾੜਾ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala, Independence Day, 15 August, 78th Independence Day, Independence Day of India, Tringa, Har Ghar Tringa

Web Admin

Web Admin

5 Dariya News

ਪਟਿਆਲਾ , 15 Aug 2024

Last updated on: Aug 15, 2024, 00:00 IST

ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਅਜ਼ਾਦੀ ਦਿਵਸ ਪ੍ਰਭਾਵਸ਼ਾਲੀ ਸਮਾਗਮ ਕਰਕੇ ਮਨਾਇਆ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਵੱਲੋਂ ਭਾਸ਼ਾ ਸਦਨ ਦੇ ਵਿਹੜੇ ’ਚ ਕੌਮੀ ਝੰਡਾ ਲਹਿਰਾਉਣ ਨਾਲ ਸਮਾਗਮ ਦੀ ਸ਼ੁਰੂਆਤ ਹੋਈ ਅਤੇ ਇਸ ਉਪਰੰਤ ਮੌਕੇ ’ਤੇ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮਿਲਕੇ ਰਾਸ਼ਟਰ ਗਾਣ ਗਾਇਆ। 

ਫਿਰ ਵਿਭਾਗ ਦੇ ਸੈਮੀਨਾਰ ਹਾਲ ’ਚ ਹੋਏ ਸਮਾਗਮ ਦੇ ਦੂਸਰੇ ਪੜਾਅ ਨੂੰ ਵਿਭਾਗ ਦੇ ਕਰਮਚਾਰੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਭਾਸ਼ਨ ਰਾਹੀਂ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। 

ਉਨ੍ਹਾਂ ਦੇਸ਼ ਦੇ ਅਜੋਕੇ ਹਾਲਾਤਾਂ ਦੇ ਸੰਦਰਭ ’ਚ ਕਿਹਾ ਕਿ ਸਾਨੂੰ ਅਜ਼ਾਦੀ ਕਿਵੇਂ ਮਿਲੀ, ਇਸ ਗੱਲ ’ਤੇ ਵਿਚਾਰ ਕਰਨ ਦੇ ਨਾਲੋਂ ਇੰਨਾਂ ਤੱਥਾਂ ’ਤੇ ਚਰਚਾ ਕਰਨੀ ਚਾਹੀਦੀ ਹੈ ਕਿ ਅਸੀਂ ਗੁਲਾਮ ਕਿਉਂ ਹੋਏ? ਸ. ਜ਼ਫ਼ਰ ਨੇ ਕਿਹਾ ਕਿ ਕਿਸੇ ਵੀ ਦੇਸ਼ ਦੇ ਗੁਲਾਮ ਹੋਣ ’ਚ ਉਸ ਮੁਲਕ ਦੇ ਲੋਕਾਂ ਦੀਆਂ ਗਲਤੀਆਂ, ਕਮਜ਼ੋਰੀਆਂ ਤੇ ਖੁਦਗਰਜ਼ੀਆਂ ਦਾ ਵੱਡਾ ਹੱਥ ਹੁੰਦਾ ਹੈ। ਇਸ ਕਰਕੇ ਹਰੇਲ ਮੁਲਕ ਦੇ ਵਾਸੀਆਂ ਦਾ ਫ਼ਰਜ਼ ਬਣਦਾ ਹੈ ਕਿ ਆਪਣੇ ਦੇਸ਼ ਦੀ ਅਜ਼ਾਦੀ ਨੂੰ ਕਾਇਮ ਰੱਖਣ ਲਈ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਣ।

ਸਮਾਗਮ ਦੌਰਾਨ ਵਿਭਾਗ ਦੇ ਖੋਜ ਅਫ਼ਸਰ ਡਾ. ਸੰਤੋਖ ਸਿੰਘ ਸੁੱਖੀ, ਡਾ. ਸੱਤਪਾਲ ਸਿੰਘ ਚਹਿਲ ਤੇ ਸੀਨੀਅਰ ਸਹਾਇਕ ਗੁਰਮੇਲ ਸਿੰਘ ਸਰਕਾਰੀਆ ਨੇ ਆਪਣੀਆਂ ਕਾਵਿਕ ਪੇਸ਼ਕਾਰੀਆਂ ਨਾਲ ਰੰਗ ਬੰਨਿਆ। ਡਾ. ਮਨਜਿੰਦਰ ਸਿੰਘ ਨੇ ਆਪਣੀ ਗਾਇਕੀ ਰਾਹੀਂ ਪੰਜਾਬ ਦੇ ਲੋਕ ਰੰਗ ਪੇਸ਼ ਕੀਤੇ। 

ਅਖੀਰ ਵਿੱਚ ਵਿਭਾਗ ਦੀਆਂ ਮਹਿਲਾ ਕਰਮਚਾਰੀਆਂ ਹਰਪ੍ਰੀਤ ਕੌਰ, ਅਵਨੀਤ ਕੌਰ, ਮਨਦੀਪ ਕੌਰ, ਏਕਤਾ, ਕੌਸ਼ਿਕ, ਨੇਹਾ ਖੁਰਾਣਾ, ਦਮਨ ਅਤੇ ਈਸ਼ਾ ਨੇ ਪੰਜਾਬ ਦੇ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਨਾਲ ਸਮਾਗਮ ਨੂੰ ਸਿਖਰ ’ਤੇ ਪਹੁੰਚਾ ਦਿੱਤਾ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਵੱਲੋਂ ਕੀਤਾ ਗਿਆ। ਅਖੀਰ ਵਿੱਚ ਸਮਾਗਮ ’ਚ ਹਿੱਸਾ ਲੈਣ ਵਾਲੇ ਸਾਰੇ ਕਲਾਕਾਰਾਂ ਨੂੰ ਡਾਇਰੈਕਟਰ ਸਾਹਿਬ ਵੱਲੋਂ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਭਜਨ ਕੌਰ, ਚੰਦਨਦੀਪ ਕੌਰ ਤੇ ਸਤਨਾਮ ਸਿੰਘ, ਸਹਾਇਕ ਡਾਇਰੈਕਟਰ ਅਸ਼ਰਫ ਮਹਿਮੂਦ ਨੰਦਨ, ਆਲੋਕ ਚਾਵਲਾ, ਸੁਖਪ੍ਰੀਤ ਕੌਰ, ਜਸਪ੍ਰੀਤ ਕੌਰ, ਸੁਰਿੰਦਰ ਕੌਰ ਅਤੇ ਵੱਡੀ ਗਿਣਤੀ ’ਚ ਕਰਮਚਾਰੀ ਹਾਜ਼ਰ ਸਨ। 

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala , Independence Day , 15 August , 78th Independence Day , Independence Day of India , Tringa , Har Ghar Tringa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD