Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ – ਹਰਭਜਨ ਸਿੰਘ

ਕਿਹਾ, ਪੰਜਾਬ ਸਰਕਾਰ ਸੂਬੇ ਨੂੰ ਮੁੜ ‘ਰੰਗਲਾ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kulwant Singh, DC Moga, Deputy Commissioner Moga, Moga, Independence Day, 15 August, 78th Independence Day, Independence Day of India, Tringa, Har Ghar Tringa

Web Admin

Web Admin

5 Dariya News

ਮੋਗਾ , 15 Aug 2024

Last updated on: Aug 15, 2024, 00:00 IST

ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ, ਜਿਸ ਵਿੱਚ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕੀਤੀ। ਭਰਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ ਹਰਭਜਨ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਅਤੇ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। 

ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਸੂਬੇ ਨੂੰ ਮੁੜ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ। ਇਸ ਦਿਸ਼ਾ ਵਿੱਚ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। 

ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਜਾਨ ਵਾਰਨ ਵਾਲੇ ਪੁਲੀਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੇ ਖੇਤਰ ਵਿੱਚ, ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। 

ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਵਿੱਤੀ ਸਾਲ 2024-25 ਲਈ 5296 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਅਤੇ ਸਾਰੇ ਫੰਡ ਬੁਨਿਆਦੀ ਢਾਂਚੇ ਦੇ ਵਿਕਾਸ, ਮੁਰੰਮਤ ਅਤੇ ਰੱਖ-ਰਖਾਅ ਦੇ ਕੰਮਾਂ ਲਈ ਵਰਤੇ ਜਾਣਗੇ। 

ਜ਼ਿਲ੍ਹਾ ਮੋਗਾ ਵਿੱਚ 45 ਕਰੋੜ ਰੁਪਏ ਦੀ ਲਾਗਤ ਨਾਲ 76 ਕਿਲੋਮੀਟਰ ਤੋਂ ਵਧੇਰੇ ਲੰਬਾਈ ਵਾਲੀਆਂ ਚਾਰ ਸੜਕਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਗਿਆ ਹੈ। ਧਰਮਕੋਟ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ ਬਣਾਇਆ ਗਿਆ ਹੈ। ਇਸ ਤੋਂ ਇਲਾਵਾ 10.53 ਕਰੋੜ ਰੁਪਏ ਦੀ ਰਾਸ਼ੀ ਨਾਲ ਵੱਖ-ਵੱਖ ਉਸਾਰੀ ਕਾਰਜ ਅਤੇ ਮੁਰੰਮਤ ਕਾਰਜ ਕੀਤੇ ਜਾ ਰਹੇ ਹਨ।

ਇਸ ਮੌਕੇ ਜ਼ਿਲਾ ਮੋਗਾ ਦੇ ਸ਼ਹੀਦ ਪਰਿਵਾਰਾਂ, ਆਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ ਵੱਖ ਵੱਖ ਖੇਤਰਾਂ ਵਿੱਚ ਵਿਸੇਸ਼ ਯੋਗਦਾਨ ਪਾਉਣ ਵਾਲੀਆਂ ਕਈ ਸ਼ਖਸ਼ੀਅਤਾਂ ਦਾ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਅਤੇ ਦਿਵਿਆਂਗਜਨਾਂ ਨੂੰ ਮੁਫ਼ਤ ਟਰਾਈਸਾਈਕਲਾਂ ਅਤੇ ਵੀਲ੍ਹ ਚੇਅਰਾਂ ਦੀ ਵੀ ਵੰਡ ਕੀਤੀ ਗਈ। 

ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ. ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸੁਰੱਖਿਆ ਦਸਤਿਆਂ, ਐੱਨ. ਸੀ. ਸੀ. ਕੈਡਿਟਾਂ ਅਤੇ ਹੋਰ ਟੁਕੜੀਆਂ ਵੱਲੋਂ ਮਾਰਚ ਪਾਸਟ ਵਿੱਚ ਹਿੱਸਾ ਲਿਆ ਗਿਆ, ਜਿਸ ਦੀ ਅਗਵਾਈ ਪਰੇਡ ਕਮਾਂਡਰ ਸ੍ਰ ਜੋਰਾ ਸਿੰਘ ਡੀ. ਐਸ. ਪੀ. ਸਥਾਨਕ ਮੋਗਾ ਨੇ ਕੀਤੀ।

ਇਸ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰ ਸਰਬਜੀਤ ਸਿੰਘ ਧਾਲੀਵਾਲ,  ਡੀ. ਆਈ. ਜੀ. ਪੰਜਾਬ ਪੁਲਿਸ ਸ਼੍ਰੀ ਅਸ਼ਵਨੀ ਕਪੂਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਅੰਕੁਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਕੀਰਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਸ੍ਰੀ ਦੀਪਕ ਅਰੋੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ. ਹਰਮਨਜੀਤ ਸਿੰਘ ਬਰਾੜ, ਨਗਰ ਨਿਗਮ ਮੇਅਰ ਸ੍ਰ ਬਲਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਚੇਅਰਮੈਨ ਸ੍ਰ ਹਰਜਿੰਦਰ ਸਿੰਘ ਰੋਡੇ, ਐਸ. ਡੀ. ਐਮ. ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ (ਜ) ਸ਼੍ਰੀਮਤੀ ਸ਼ੁਭੀ ਆਂਗਰਾ, ਤਹਿਸੀਲਦਾਰ ਸ੍ਰ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰ ਹਰਿੰਦਰਪਾਲ ਸਿੰਘ ਬੇਦੀ ਅਤੇ ਹੋਰ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kulwant Singh , DC Moga , Deputy Commissioner Moga , Moga , Independence Day , 15 August , 78th Independence Day , Independence Day of India , Tringa , Har Ghar Tringa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD