Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਫਾਜਿ਼ਲਕਾ ਵਿਖੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

ਕਿਹਾ, ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Senu Duggal, DC Fazilka, Fazilka, Deputy Commissioner Fazilka, Independence Day, 15 August, 78th Independence Day, Independence Day of India, Tringa, Har Ghar Tringa

Web Admin

Web Admin

5 Dariya News

ਫਾਜਿ਼ਲਕਾ , 15 Aug 2024

Last updated on: Aug 15, 2024, 00:00 IST

78 ਵੇਂ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਅੱਜ ਇੱਥੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਪੰਜਾਬ ਸ੍ਰੀ. ਅਮਨ ਅਰੋੜਾ ਨੇ ਤਿੰਰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾ ਉਨ੍ਹਾਂ ਆਸਫਵਾਲਾ ਵਾਰ ਮੈਮੋਰੀਅਲ ਤੇ ਜਾ ਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।nਇਸ ਮੌਕੇ ਦੇਸ਼ ਭਗਤੀ ਦੇ ਜਜਬੇ ਤੇ ਪੂਰੇ ਉਤਸਾਹ ਨਾਲ ਮਨਾਏ ਗਏ ਸਮਾਗਮ ਵਿਚ ਜਿ਼ਲ੍ਹਾ ਵਾਸੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। 

ਇਸ ਮੌਕੇ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਸ੍ਰੀ. ਅਮਨ ਅਰੋੜਾ ਨੇ ਜਿੱਥੇ ਦੇਸ਼ ਲਈ ਆਪਾਂ ਵਾਰਨ ਵਾਲਿਆਂ ਨੂੰ ਯਾਦ ਕੀਤਾ ਉਥੇ ਹੀ 1971 ਦੀ ਜੰਗ ਦੇ ਸ਼ਹੀਦਾਂ ਨੂੰ ਵੀ ਨਮਨ ਕੀਤਾ। ਇਸ ਮੌਕੇ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਸਨ।

ਇਸ ਮੌਕੇ ਇੱਥੇ ਪੁੱਜਣ ਤੇ ਆਈ. ਜੀ. ਬਲਜੋਤ ਸਿੰਘ ਰਾਠੋੜ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ. ਅਮਨ ਅਰੋੜਾ ਨੇ ਸੰਬੋਧਨ ਵਿਚ ਪੰਜਾਬ ਸਰਕਾਰ ਦੀਆਂ ਵੱਖ ਵੱਖ ਲੋਕ ਕਲਿਆਣਕਾਰੀ ਸਕੀਮਾਂ ਦਾ ਵਿਸੇਸ਼ ਤੌਰ ਤੇ ਜਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ।  

ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਤੇ ਪੰਜਾਬ ਸਰਕਾਰ ਵੱਲੋਂ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ ਨੂੰ 9400 ਤੋਂ ਵਧਾ ਕੇ 11,000 ਰੁਪਏ ਕੀਤਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਰੁ਼ਜਗਾਰ ਦੇਣ ਦੇ ਉਦੇਸ਼ ਤਹਿਤ ਪੰਜਾਬ ਸਰਕਾਰ ਵੱਲੋਂ ਪਿਛਲੇ ਕਰੀਬ 28 ਮਹੀਨਿਆਂ ਦੌਰਾਨ ਸਾਢੇ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਇਨ੍ਹਾਂ ਮਹੀਨਿਆਂ ਦੌਰਾਨ 4208 ਪਲੇਸਮੈਂਟ ਕੈਂਪ ਲਗਾ ਕੇ 2 ਲੱਖ 38 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੂੰ ਪ੍ਰਾਈਵੇਟ ਸੈਕਟਰ ਵਿੱਚ ਪਲੇਸਮੈਂਟ ਦੇ ਮੌਕੇ ਪ੍ਰਦਾਨ ਕੀਤੇ ਗਏ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 842 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਤੇ ਫਾਜ਼ਿਲਕਾ ਜਿਲ੍ਹੇ ਵਿੱਚ 26 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿੱਥੇ ਮਰੀਜ਼ਾ ਨੂੰ ਮੁਫਤ ਦਵਾਈਆਂ ਦੇ ਨਾਲ ਨਾਲ ਮੁਫਤ ਟੈਸਟ ਵੀ ਕੀਤੇ ਜਾ ਰਹੇ ਹਨ। 

ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਸਦਕਾ ਇਸ ਵਾਰ ਸੂਬੇ ਵਿੱਚ 2 ਲੱਖ 52 ਹਜਾਰ ਏਕੜ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ ਤੇ ਇਸੇ ਤਹਿਤ ਹੀ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਫਾਜਿਲਕਾ ਦੇ ਪਿੰਡ ਪੱਤਰੇਵਾਲਾ ਤੇ ਘੱਟਿਆਂਵਾਲੀ ਵਿਖੇ ਨਹਿਰੀ ਪਾਣੀ ਉਤੇ ਅਧਾਰਿਤ ਆਧੁਨਿਕ ਜਲ ਸਪਲਾਈ ਪ੍ਰਾਜੈਕਟ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਅਬੋਹਰ, ਬੱਲੂਆਣਾ, ਫਾਜ਼ਿਲਕਾ ਅਤੇ ਜਲਾਲਾਬਾਦ ਦੇ ਪਿੰਡਾਂ ਤੇ ਢਾਣੀਆਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਪਹੁੰਚੇਗਾ, ਇਹ ਪ੍ਰਾਜੈਕਟ ਜਲਦ ਹੀ ਲੋਕ ਸਮਰਪਿਤ ਹੋ ਜਾਵੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗਜਨਾਂ ਅਤੇ ਬੇਸਹਾਰਾ ਬੱਚਿਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਸੁਤੰਤਰਤਾ ਸੰਗਰਾਮੀਆਂ/ ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਤੋਂ ਇਲਾਵਾ ਪਰੇਡ ਵਿੱਚ ਸ਼ਾਮਲ ਟੁਕੜੀਆਂ ਦੇ ਇੰਚਾਰਜ, ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। 

ਇਸ ਤੋਂ ਇਲਾਵਾ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ। ਇਸ ਮੌਕੇ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਐਸਡੀਐਮ ਫਾਜ਼ਿਲਕਾ ਵਿਪਨ ਭੰਡਾਰੀ ਸਮੇਤ ਪਤਵੰਤੇ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Senu Duggal , DC Fazilka , Fazilka , Deputy Commissioner Fazilka , Independence Day , 15 August , 78th Independence Day , Independence Day of India , Tringa , Har Ghar Tringa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD