Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

78ਵਾਂ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਬਾਬਾ ਕਾਲਾ ਮਹਿਰ ਬਹੁ ਮੰਤਵੀ ਸਟੇਡੀਅਮ ਵਿਖੇ ਮਨਾਇਆ ਗਿਆ

ਮੰਤਰੀ ਡਾ. ਬਲਜੀਤ ਕੌਰ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government,PoonamDeep Kaur, DC Barnala, Deputy Commissioner Barnala, Barnala, Independence Day, 15 August, 78th Independence Day, Independence Day of India, Tringa, Har Ghar Tringa

Web Admin

Web Admin

5 Dariya News

ਬਰਨਾਲਾ , 15 Aug 2024

Last updated on: Aug 15, 2024, 00:00 IST

78ਵਾਂ ਆਜ਼ਾਦੀ ਦਿਹਾੜਾ ਬਾਬਾ ਕਾਲਾ ਮਹਿਰ ਬਹੁ ਮੰਤਵੀ ਸਟੇਡੀਅਮ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਡਾ. ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਅਪਣੀ ਜਿੰਦ ਜਾਨ ਵਾਰ ਕੇ ਇਹ ਆਜ਼ਾਦੀ ਹਾਸਿਲ ਕੀਤੀ ਹੈ ਅਤੇ ਇਸ ਨੂੰ ਸੰਭਾਲ ਕੇ ਰੱਖਣਾ ਸਾਡਾ ਫਰਜ਼ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਜੰਗੀ ਵਿਧਵਾਵਾਂ, ਸਾਬਕਾ ਫੌਜੀਆਂ ਅਤੇ ਅਗਨੀਵੀਰਾਂ ਨੂੰ ਵੱਖ ਵੱਖ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਾਸੀਆਂ ਨੂੰ ਚੰਗੇ ਪ੍ਰਸ਼ਾਸਨ ਅਤੇ ਚੰਗੀ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸ ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਤੀਬਾੜੀ, ਸਿਹਤ, ਖੇਡਾਂ, ਸਿੱਖਿਆ, ਪ੍ਰਸ਼ਾਸਨ, ਸਿੰਜਾਈ ਆਦਿ ਖੇਤਰਾਂ ਵਿਚ ਨਿਰੰਤਰ ਨਵੇਂ ਰਿਕਾਰਡ ਕਾਇਮ ਕਰਕੇ ਲੋਕਾਂ ਨੂੰ ਨਵੇਂ ਅਤੇ ਨਰੋਏ ਪੰਜਾਬ ਨਾਲ ਜੋੜਿਆ ਜਾ ਰਿਹਾ ਹੈ।

ਇਸ ਮੌਕੇ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕੀਤਾ। ਡੀ.ਐੱਸ.ਪੀ. ਤਪਾ ਡਾ. ਮਾਨਵਜੀਤ ਜੀਤ ਸਿੰਘ ਅਗਵਾਈ ਹੇਠ ਪੰਜਾਬ ਪੁਲਿਸ ਦੀਆਂ ਟੁਕੜੀਆਂ ਅਤੇ ਐਨ.ਸੀ. ਸੀ. ਦੀਆਂ ਟੁਕਰੀਆਂ ਵੱਲੋਂ ਪਰੇਡ ਪੇਸ਼ ਕੀਤੀ ਗਈ। ਸਮਗਾਮ :ਚ ਜ਼ਿਲ੍ਹਾ ਬਰਨਾਲਾ ਦੇ 12 ਵਿਭਾਗਾਂ ਨੇ ਆਪਣੀ ਪ੍ਰਾਪਤੀਆਂ ਨੂੰ ਦਰਸਾਉਂਦੀ ਝਾਕੀਆਂ ਪੇਸ਼ ਕੀਤੀਆਂ। ਇੱਕ ਨਵੀ ਪਹਿਲ ਕਰਦਿਆਂ ਸਟੈਂਡਰਡ ਕੰਬਾਈਨ ਵੱਲੋਂ ਕੰਬਾਈਨ ਦਾ ਇਸਤੇਮਾਲ ਕਰਦਿਆਂ ਤਿਰੰਗੇ ਝੰਡੇ ਨੂੰ ਫੁੱਲਾਂ ਨਾਲ ਸਲੂਟ ਕੀਤਾ। 

ਮੁੱਖ ਖੇਤੀਬਾੜੀ ਅਫ਼ਸਰ ਦੇ ਦਫਤਰ ਵੱਲੋਂ ਪੇਸ਼ ਕੀਤੀ ਗਈ ਝਾਕੀ ਨੂੰ ਅੱਜ ਸੱਭ ਤੋਂ ਵਧੀਆ ਝਾਕੀ ਦਾ ਐਵਾਰਡ ਦਿੱਤਾ ਗਿਆ। ਸਕੂਲੀ ਬੱਚਿਆਂ ਵੱਲੋਂ ਪੀ. ਟੀ. ਸ਼ੋਅ ਅਤੇ ਰੰਗਾ ਰੰਗ ਸੱਭਿਆਚਾਰਕ ਆਈਟਮਾਂ ਪੇਸ਼ ਕੀਤੀਆਂ ਗਈਆਂ। ਵੱਖ ਵੱਖ ਸਰਕਾਰੀ ਅਤੇ ਗੈਰ-ਸਰਕਾਰੀ ਸਰਕਾਰੀ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ  ਸੱਭਿਆਚਾਰਕ ਪ੍ਰੋਗਰਾਮ ‘ਚ ਹਿੱਸਾ ਲਿਆ। 

ਵਿਦਿਆਰਥੀਆਂ ਨੇ ਆਜ਼ਾਦੀ ਦਿਹਾੜੇ ਨਾਲ ਸਬੰਧਿਤ ਵੱਖ ਵੱਖ ਵੰਨਗੀਆਂ ਪੇਸ਼ ਕੀਤੀਆਂ। ਇਸ ਮੌਕੇ ਮੁੱਖ ਮਹਿਮਾਨ ਡਾ. ਬਲਜੀਤ  ਕੌਰ ਨੇ ਆਪਣੇ ਆਪਣੇ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਲੋਕਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਰੈੱਡ ਕਰਾਸ ਸੁਸਾਇਟੀ ਬਰਨਾਲਾ ਵੱਲੋਂ ਲੋੜਵੰਦਾਂ ਨੂੰ ਦਿੱਤੀ ਜਾਣ ਵਾਲੀਆਂ ਸਿਲਾਈ ਮਸ਼ੀਨਾਂ, ਵ੍ਹੀਲ ਚੇਅਰ ਅਤੇ ਟਰਾਈ ਸਾਈਕਲ ਵੰਡੇ । 

ਪੰਜਾਬ ਸਰਕਾਰ ਵੱਲੋਂ ਅਨਾਥ ਬੱਚੇ ਅਤੇ ਉਹ ਬੱਚੇ ਜਿਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਨੂੰ 4000 ਪ੍ਰਤੀ ਬੱਚੇ ਨੂੰ ਮਾਲੀ ਮਦਦ ਦਿੱਤੀ ਜਾਂਦੀ ਹੈ। ਇਸ ਤਰ੍ਹਾਂ ਦੇ 62 ਬੱਚਿਆਂ ਨੂੰ ਜ਼ਿਲ੍ਹਾ ਬਰਨਾਲਾ ‘ਚ ਮਦਦ ਦਿੱਤੀ ਜਾ ਰਹੀ ਹੈ। ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਨ੍ਹਾਂ ਬੱਚਿਆਂ ਨੂੰ ਚੈੱਕ ਤਕਸੀਮ ਕੀਤੇ।

ਇਸ ਮੌਕੇ ਨੇਚਰ ਲਵਰਜ਼ ਸੁਸਾਇਟੀ ਬਰਨਾਲਾ ਨੂੰ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸ਼ਹੀਦ ਭਗਤ ਸਿੰਘ ਵਾਤਾਵਰਨ ਐਵਾਰਡ ਦਿੱਤੇ ਗਿਆ। ਇਸ ਐਵਾਰਡ ਤਹਿਤ ਸੁਸਾਇਟੀ ਨੂੰ 1 ਲੱਖ ਰੁਪਏ ਦਾ ਚੈੱਕ, ਸਰਟੀਫਿਕੇਟ ਅਤੇ ਸ਼ੀਲਡ ਦਿੱਤੀ ਗਈ। ਨੇਚਰ ਲਵਰਜ਼ ਸੁਸਾਇਟੀ ਵੱਲੋਂ ਲੱਕੜ ਦੇ ਆਲਣੇ, ਜੰਗਲ ਲਗਾਏ, ਪੌਦੇ ਲਗਾਏ ਅਤੇ ਪਲਾਸਟਿਕ ਦਾ ਕੂੜਾ ਇੱਕਠਾ ਕਰਨ ਦਾ ਕੰਮ ਕੀਤਾ।

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਬੀ ਬੀ ਐੱਸ ਤੇਜੀ, ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ, ਡੀ ਆਈ ਜੀ ਸ੍ਰੀ ਮਨਦੀਪ ਸਿੰਘ ਸਿੱਧੂ, ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਸੰਦੀਪ ਮਲਿਕ, ਵਿਧਾਇਕ ਮਹਿਲ ਕਲਾਂ ਸ੍ਰੀ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਭਦੌੜ ਸ੍ਰੀ ਲਾਭ ਸਿੰਘ ਉਗੋਕੇ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਗੁਰਦੀਪ ਸਿੰਘ ਬਾਠ, ਚੇਅਰਮੈਨ ਨਗਰ ਸੁਧਾਰ ਟ੍ਰਸਟ ਸ੍ਰੀ ਰਾਮ ਤੀਰਥ ਮੰਨਾ, ਏਅਰ ਫੋਰਸ ਬਰਨਾਲਾ ਤੋਂ ਗਰੁੱਪ ਕੈਪਟਨ ਸ੍ਰੀ ਮਨਦੀਪ ਸਿੰਘ ਅਤੇ ਸਾਰੇ ਵਿਭਾਗਾਂ ਦੇ ਮੁਖੀ, ਕਰਮਚਾਰੀ, ਵਿਦਿਆਰਥੀ ਅਤੇ ਹੋਰ ਲੋਕ ਹਾਜ਼ਰ ਸਨ।

16 ਅਗਸਤ ਨੂੰ ਸਾਰੇ ਵਿੱਦਿਅਕ ਅਦਾਰਿਆਂ ‘ਚ ਛੁੱਟੀ, ਡਾ ਬਲਜੀਤ ਕੌਰ

ਮੁੱਖ ਮਹਿਮਾਨ ਡਾ. ਬਲਜੀਤ ਕੌਰ ਨੇ 16 ਅਗਸਤ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਬਰਨਾਲਾ ਦੇ ਸਾਰੇ ਵਿੱਦਿਅਕ ਅਦਾਰਿਆਂ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , PoonamDeep Kaur , DC Barnala , Deputy Commissioner Barnala , Barnala , Independence Day , 15 August , 78th Independence Day , Independence Day of India , Tringa , Har Ghar Tringa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD