Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਦੇਸ਼ ਦੀ ਆਜ਼ਾਦੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਦਿਆਂ ਮਾਣ ਮਹਿਸੂਸ ਹੁੰਦੈ - ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਸਰਕਾਰ ਆਜ਼ਾਦੀ ਦੇ ਪ੍ਰਵਾਨਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Principal Budh Ram,Paramvir Singh, DC Mansa, Deputy Commissioner Mansa, Independence Day, 15 August, 78th Independence Day, Independence Day of India, Tringa, Har Ghar Tringa

Web Admin

Web Admin

5 Dariya News

ਬੁਢਲਾਡਾ/ਮਾਨਸਾ , 15 Aug 2024

Last updated on: Aug 15, 2024, 00:00 IST

ਕੈਬਨਿਟ ਮੰਤਰੀ ਸ੍ਰ. ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹੇ ਦੇ ਪਿੰਡ ਮੱਲ ਸਿੰਘ ਵਾਲਾ ਵਿਖੇ ਸੁਤੰਤਰਤਾ ਸੰਗਰਾਮੀਏ ਅਤੇ ਆਜ਼ਾਦ ਹਿੰਦ ਫੌਜ਼ ਵਿਚ ਅੰਗਰੇਜਾਂ ਵਿਰੁੱਧ ਲੜਾਈ ਲੜਨ ਤੇ ਵਿਦੇਸ਼ਾਂ ’ਚ ਜੇਲ੍ਹਾਂ ਕੱਟਣ ਵਾਲੇ ਸ੍ਰ. ਬਿਹਾਰਾ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਮਿਲੇ ਅਤੇ ਉਨ੍ਹਾਂ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੰਭਾਲ ਲਈ ਵਚਨਬੱਧ ਹੈ।

ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਸ੍ਰੀ ਭਾਗੀਰਥ ਮੀਨਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਕੁਰਬਾਨੀ ਸਾਡੇ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ। 

ਪੰਜਾਬ ਸਰਕਾਰ ਆਜ਼ਾਦੀ ਦੇ ਪ੍ਰਵਾਨਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਸਿਦਕ ਅਤੇ ਜਜ਼ਬੇ ਪ੍ਰਤੀ ਡੂੰਘੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਪੰਜਾਬ ਲਈ ਮਾਣ ਦਾ ਸਬੱਬ ਹਨ, ਇੰਨ੍ਹਾਂ ਸ਼ੂਰਬੀਰਾਂ ਦੇ ਅਦੁੱਤੀ ਸਮਰਪਣ ਅਤੇ ਲਾਸਾਨੀ ਯੋਗਦਾਨ ਨੇ ਪੰਜਾਬੀਆਂ ਨੂੰ ਭਾਰਤ ਦੇ ਸੁੰਤਤਰ ਸੰਗਰਾਮ ਵਿਚ ਮੂਹਰਲੀਆਂ ਸਫਾਂ ਵਿਚ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੋਈ ਵੀ ਸਨਮਾਨ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਦੇ ਤੁਲ ਨਹੀਂ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਵਚਨਬੱਧ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸ੍ਰੀ ਸਤੀਸ਼ ਸਿੰਗਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਸੋਹਣਾ ਸਿੰਘ ਕਲੀਪੁਰ ਚੇਅਰਮੇਨ ਸੈਂਟਰਲ ਕੋਆਪਰੇਟਿਵ ਬੈਂਕ, ਜਸਪਾਲ ਸਿੰਘ ਮੱਲ ਸਿੰਘ ਵਾਲਾ, ਬਲਦੇਵ ਸਿੰਘ ਅੱਕਾਂਵਾਲੀ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Principal Budh Ram , Paramvir Singh , DC Mansa , Deputy Commissioner Mansa , Independence Day , 15 August , 78th Independence Day , Independence Day of India , Tringa , Har Ghar Tringa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD