Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਪੰਜਾਬ ਬ੍ਰਮ ਸੰਕਰ ਜਿੰਪਾ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਦੀ ਗਰਾਊਂਡ ਵਿਖੇ ਲਹਿਰਾਇਆ ਤਿਰੰਗਾ

ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government,Aditya Uppal, DC Pathankot, Deputy Commissioner Pathankot, Pathankot, Independence Day, 15 August, 78th Independence Day, Independence Day of India, Tringa, Har Ghar Tringa

Web Admin

Web Admin

5 Dariya News

ਪਠਾਨਕੋਟ , 15 Aug 2024

Last updated on: Aug 15, 2024, 00:00 IST

ਮਾਲ , ਮੂੜ ਵਸੇਬਾ ਤੇ ਆਫਤ ਪ੍ਰਬੰਧਨ , ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਮੰਤਰੀ ਸ੍ਰੀ ਬ੍ਰਮ ਸੰਕਰ ਜਿੰਪਾ ਜੀ ਨੇ ਅੱਜ ਆਜਾਦੀ ਦਿਹਾੜੇ ਤੇ ਜਿਲ੍ਹਾ ਪਠਾਨਕੋਟ ਅੰਦਰ ਮਲਟੀ ਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਆਯੋਜਿਤ ਕੀਤੇ ਜਿਲ੍ਹਾ ਪੱਧਰੀ ਆਜਾਦੀ ਦਿਹਾੜੇ ਸਮਾਰੋਹ ਤੇ ਮੁੱਖ ਮਹਿਮਾਨ ਵਜੋਂ ਹਾਜਰ ਹੋ ਕੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਂਣ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸੰਕਰ ਜਿੰਪਾ ਜੀ ਵੱਲੋਂ ਰਾਸਟਰੀ ਝੰਡਾ ਲਹਿਰਾਉਂਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਗਿਆ। 

ਉਨ੍ਹਾਂ ਵੱਲੋਂ ਜਿਲ੍ਹਾ ਵਾਸੀਆਂ ਦੇ ਨਾਮ ਸੰਦੇਸ ਪੜਿਆ ਗਿਆ। ਜਿਸ ਉਪਰੰਤ ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਅਤੇ ਵੱਖ-ਵੱਖ ਸਕੂਲੀ ਬੱਚਿਆਂ ਦੀਆਂ ਟੁੱਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਬਹਾਦੁਰ ਸਿੰਘ ਕਮਾਂਡੇਂਟ 4ਈ ਆਈ.ਆਰ.ਬੀ. ਸਾਹਪੁਰਕੰਡੀ ਵੀ ਵਿਸੇਸ ਤੋਰ ਤੇ ਮੋਜੂਦ ਸਨ।

ਅਪਣੇ ਸੰਬੋਧਨ ਦੋਰਾਨ ਸ੍ਰੀ ਬ੍ਰਮ ਸੰਕਰ ਜਿੰਪਾਂ ਕੈਬਨਿਟ ਮੰਤਰੀ ਪੰਜਾਬ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾ ਉਹ ਜਿਲ੍ਹਾ ਪਠਾਨਕੋਟ ਦੇ ਨਿਵਾਸੀਆਂ ਨੂੰ , ਸੂਬਾ ਨਿਵਾਸੀਆਂ ਅਤੇ ਭਾਰਤ ਵਾਸੀਆਂ ਨੂੰ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। 

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਵਿਚ ਦੇਸ਼ ਦਾ ਮੁੜ ਮੋਹਰੀ ਸੂਬਾ ਬਣਾਉਣ ਲਈ ਓਲੰਪਿਕ ਖੇਡਾਂ ਤੇ ਏਸ਼ੀਅਨ ਖੇਡਾਂ ਵਿੱਚ ਹਿੱਸਾ ਲੈਣ ਗਏ ਖਿਡਾਰੀਆਂ ਨੂੰ ਤਿਆਰੀ ਲਈ ਕ੍ਰਮਵਾਰ 15 ਲੱਖ ਅਤੇ 8 ਲੱਖ ਰੁਪਏ ਪ੍ਰਤੀ ਖਿਡਾਰੀ ਰਾਸ਼ੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਮਿਲ ਜੁਲ ਕੇ ਦੇਸ਼ ਦੀ ਉਨਤੀ ਵਿੱਚ ਸਾਥ ਦੇਣਾ ਚਾਹੀਦਾ ਹੈ ਅਤੇ ਸ਼ਹੀਦਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਵੀ ਹਮੇਸ਼ਾ ਯਾਦ ਰੱਖਣ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਸਰਕਾਰ ਵੱਲੋਂ ਹਾਸਲ ਕੀਤੀਆਂ ਗਈਆਂ ਉਪਲਬੱਧੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਹਰ ਖੇਤਰ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ ’ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਸਦਕਾ ਇਸ ਵਾਰ ਸੂਬੇ ਵਿੱਚ 2.52 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ, ਜੋ ਕਿ ਪਿਛਲੇ ਸਾਲ 1.72 ਲੱਖ ਏਕੜ ਸੀ। 

ਇਸ ਤਰ੍ਹਾਂ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 46 ਫੀਸਦ ਤੋਂ ਵੱਧ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਵਿੱਤੀ ਸਾਲ 2024-25 ਦੌਰਾਨ ਪਰਾਲੀ ਦੀ ਸਾਂਭ-ਸੰਭਾਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਗਈ ਹੈ ਜਿਸ ਤਹਿਤ ਕਿਸਾਨ ਸਮੂਹਾਂ/ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ’ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮਾਰਚ 2022 ਤੋਂ ਲੈ ਕੇ ਹੁਣ ਤੱਕ 78 ਹਜਾਰ 263 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ, ਜਿਸ ਨਾਲ ਰੋਜ਼ਗਾਰ ਦੇ 2 ਲੱਖ 51 ਹਜ਼ਾਰ ਤੋਂ ਵੱਧ ਸਿੱਧੇ ਅਤੇ 1 ਲੱਖ 23 ਹਜ਼ਾਰ ਤੋਂ ਵੱਧ ਅਸਿੱਧੇ ਮੌਕੇ ਪੈਦਾ ਹੋਣਗੇ।

ਉਨ੍ਹਾਂ ਕਿਹਾ ਕਿ ਉਹ ਸਲਾਮ ਕਰਦੇ ਹਨ ਕਿ ਸਰਹੱਦਾਂ ਤੇ ਦੇਸ ਦੀ ਰਾਖੇ ਸੈਨਿਕਾਂ ਨੂੰ ਅਤੇ ਪੰਜਾਬ ਪੁਲਿਸ ਜੋ ਕਿ ਸੂਬੇ ਦੇ ਅੰਦਰ ਰਹਿ ਕੇ ਹਰ ਮੁਸਕਿਲ ਵਿੱਚ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਪੁਲਿਸ ਨੂੰ ਅਪੀਲ ਹੈ ਕਿ ਸੂਬੇ ਅੰਦਰ ਅਗਰ ਕੋਈ ਵਿਅਕਤੀ ਚਿੱਟੇ ਦਾ ਕਾਰੋਬਾਰ ਕਰਦਿਆਂ ਫੜਿਆ ਜਾਂਦਾ ਹੈ ਤਾਂ ਉਸ ਨੂੰ ਬਖਸਿਆ ਨਹੀਂ ਜਾਵੈਗਾ। ਉਨ੍ਹਾਂ ਕਿਹਾ ਕਿ ਸਖਤ ਕਾਰਵਾਈ ਹੀ ਪੰਜਾਬ ਅੰਦਰ ਇਸ ਨਸੇ ਨੂੰ ਜੜ੍ਹ ਤੋਂ ਖਤਮ ਕਰ ਸਕਦੀ ਹੈ।

ਅਖੀਰ ਵਿੱਚ ਉਨ੍ਹਾਂ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹੋਏ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕਰਦਿਆਂ ਕਿਹਾ ਕਿ ਵਾਲੀ ਸੂਬਾ ਸਰਕਾਰ ਮੁੜ ਸੂਬੇ ਨੂੰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤੱਤਪਰ ਹੈ ਅਤੇ ਇਸ ਦਿਸ਼ਾ ਵਿੱਚ ਨਿਰੰਤਰ ਉਪਰਾਲੇ ਹੋ ਰਹੇ ਹਨ। ਸਮਾਗਮ ਦੌਰਾਨ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟ੍ਰਾਈਸਾਈਕਿਲ, ਵਹੀਲ ਚੇਅਰ ਅਤੇ ਸਿਲਾਈ ਮਸ਼ੀਨਾਂ ਵੀ ਭੇਟ ਕੀਤੀਆਂ। 

ਇਸ ਤੋਂ ਇਲਾਵਾ ਪਰੇਡ ਕਮਾਂਡਰ ਸਮੇਤ ਵੱਖ-ਵੱਖ ਖੇਤਰਾਂ ਦੇ ਵਿੱਚ ਉਪਲਬੱਧੀਆਂ ਹਾਸਲ ਕਰਨ ਅਤੇ ਵਿਭਾਗਾਂ ਦੇ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀ/ਕਰਮਚਾਰੀਆਂ ਨੂੰ ਵੀ ਯਾਦਗਾਰ ਚਿਨ੍ਹ ਅਤੇ ਸਨਮਾਨ ਪੱਤਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਰੋਹ ਦੋਰਾਨ ਸੀ.ਐਮ. ਦੀ ਯੋਗਸਾਲਾ ਟੀਮ ਵੱਲੋਂ ਯੋਗਾ ਤੇ ਆਧਾਰਿਤ ਪੇਸਕਾਰੀ, ਬੱਚਿਆਂ ਵੱਲੋਂ ਪੀ ਟੀ ਸ਼ੋਅ, ਵੈਲਕਮ ਸਾਂਗ, ਗਰੁਪ ਸਾਂਗ, ਅਤੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੀ ਗਿਆ। 

ਵੱਖ ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਵੱਲੋਂ ਪੇਸ ਕੀਤਾ ਗਿਆ ਗਿੱਧਾ ਅਤੇ ਨੋਜਵਾਨਾਂ ਵੱਲੋਂ ਪੇਸ ਕੀਤਾ ਗਿਆ ਭੰਗੜਾ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸੰਕਰ ਜਿੰਪਾ ਜੀ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਵਿਭਾ ਸਰਮਾ ਜੀ ਨੂੰ ਦੋਸਾਲਾ ਭੇਂਟ ਕਰ, ਯਾਦਗਾਰ ਚਿਨ੍ਹ ਭੇਂਟ ਕਰਕੇ ਸਨਮਾਨਤ ਕੀਤਾ ਗਿਆ।

ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਵਿਭੂਤੀ ਸਰਮਾ ਚੇਅਰਮੈਨ ਪੰਜਾਬ ਟੂਰਿਜਮ ਡਿਵੈਲਪਮੈਂਟ ਕਾਰਪੋਰੇਸਨ (ਪੀ.ਟੀ.ਡੀ.ਸੀ.) ਪੰਜਾਬ ਅਤੇ ਹਲਕਾ ਇੰਚਾਰਜ ਪਠਾਨੋਕਟ,  ਅਸਵਨੀ ਸਰਮਾ ਵਿਧਾਇਕ ਪਠਾਨਕੋਟ, ਸਵਰਨ ਸਿੰਘ ਸਲਾਰੀਆਂ ਉਪਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ, ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਸੋਰਭ ਵਹਿਲ ਮੈਂਬਰ ਗਾਊਸਾਲਾ, ਗੋਤਮ ਮਾਨ  ਜੁਆਇੰਟ ਸਕੱਤਰ ਆਮ ਆਦਮੀ ਪਾਰਟੀ, ਰੋਹਿਤ ਵਰਮਾ ਯੂਥ ਪ੍ਰਧਾਨ, ਅਭੀ ਸਰਮਾ ਜਿਲ੍ਹਾ ਪ੍ਰਧਾਨ ਯੂਥ ਵਿੰਗ, ਸੁਭਾਸ ਵਰਮਾ ਪੰਜਾਬ ਸਕੱਤਰ ਆਮ ਆਦਮੀ ਪਾਰਟੀ, ਰੇਖਾ ਮਨੀ ਸਰਮਾ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ ਅਤੇ ਪੰਜਾਬ ਸਕੱਤਰ, ਮਾਸਟਰ ਮੋਹਣ ਲਾਲ ਸਾਬਕਾ ਕੈਬਨਿਟ ਮੰਤਰੀ, ਸਤੀਸ ਮਹਿੰਦਰੂ ਚੇਅਰਮੈਨ ਦਾਂ ਹਿੰਦੂ ਕਾਰਪੋਰੇਟਿਵ ਬੈਂਕ ਪਠਾਨਕੋਟ, ਐਡਵੋਕੇਟ ਰਾਮੇਸ ਚੰਦ, ਵਿਸੇਸ ਸਰਮਾ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਕਾਰਜਕਰਤਾ ਵੀ ਹਾਜਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aditya Uppal , DC Pathankot , Deputy Commissioner Pathankot , Pathankot , Independence Day , 15 August , 78th Independence Day , Independence Day of India , Tringa , Har Ghar Tringa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD