Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

78ਵੇ ਆਜ਼ਾਦੀ ਦਿਹਾੜੇ ਤੇ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਲਹਿਰਾਇਆ ਤਿਰੰਗਾ ਝੰਡਾ

ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਰਗਾਂ ਲਈ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਤੇ ਵਿਕਾਸ ਕਾਰਜਾਂ ਬਾਰੇ ਦਿੱਤੀ ਜਾਣਕਾਰੀ

Vineet Kumar, DC Faridkot, Deputy Commissioner Faridkot, Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab, Independence Day, 15 August, 78th Independence Day, Independence Day of India, Tringa, Har Ghar Tringa

Web Admin

Web Admin

5 Dariya News

ਫਰੀਦਕੋਟ , 15 Aug 2024

Last updated on: Aug 15, 2024, 00:00 IST

ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਪਾਵਨ ਅਤੇ ਇਤਿਹਾਸਕ ਨਗਰੀ ਫਰੀਦਕੋਟ ਵਿੱਚ ਨਹਿਰੂ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡਾ ਦੇਸ਼ 15 ਅਗਸਤ 1947 ਨੂੰ ਆਜ਼ਾਦ ਹੋਇਆ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। 

ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਐਮ.ਐਲ.ਏ  ਗੁਰਦਿੱਤ ਸਿੰਘ ਸੇਖੋਂ  ਅਤੇ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਬੇਅੰਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਬੋਲਦਿਆਂ ਉਨ੍ਹਾਂ 78 ਵੇਂ ਸੁਤੰਤਰਤਾ ਦਿਵਸ ਮੌਕੇ ਸਮੂਹ ਜਿਲ੍ਹਾ ਅਤੇ ਦੇਸ਼ ਵਾਸੀਆਂ ਨੂੰ ਤਹਿ ਦਿਲੋਂ ਨਿੱਘੀ ਵਧਾਈ ਦਿੱਤੀ । ਇਸ ਤੋਂ ਇਲਾਵਾ ਉਨ੍ਹਾਂ ਦੇਸ਼ ਦੀਆਂ ਤਿੰਨੋ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਉਨ੍ਹਾਂ ਬਹਾਦਰ ਸੂਰਬੀਰਾਂ ਨੂੰ ਵੀ ਵਧਾਈ ਦਿੱਤੀ, ਜੋ ਸਾਡੇ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ।

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਅਤੇ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ 80 ਫੀਸਦੀ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ ਰਿਹਾ। ਉਹਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਸਦਕਾ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਜ਼ਿੰਦਗੀ ਬਤੀਤ ਕਰ ਰਹੇ ਹਾਂ। ਮੁੱਖ ਮਹਿਮਾਨ ਵੱਜੋਂ ਉਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਦਾ ਹਾਲਚਾਲ ਜਾਣਿਆ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਫ਼ਰੀਦਕੋਟ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਉਪਰਾਲਿਆਂ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਇਤਿਹਾਸਿਕ ਅਤੇ ਰਿਆਸਤੀ ਸ਼ਹਿਰ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਆਏ ਮਹੀਨੇ ਫੰਡਾਂ ਦੇ ਗੱਫੇ ਪ੍ਰਾਪਤ ਹੋ ਰਹੇ ਹਨ। ਕੋਟਕਪੂਰਾ ਹਲਕੇ ਲਈ 5.25 ਕਰੋੜ ਰੁਪਏ ਦੇ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ। 

ਇਨ੍ਹਾਂ ਪ੍ਰਾਜੈਕਟਾਂ ਵਿੱਚ ਇੱਕ ਕੰਕਰੀਟ ਦੀ ਸੜਕ, ਇੰਟਰਲਾਕਿੰਗ ਟਾਇਲਾਂ ਅਤੇ ਸਾਰੇ ਵਾਰਡਾਂ ਵਿੱਚ 25 ਵਾਟ ਐੱਲ.ਈ.ਡੀ. ਬਲਬ ਲਗਾਉਣ ਦੇ ਕੰਮ ਕੀਤੇ ਗਏ ਹਨ। ਸ਼੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਇਸ ਤੋਂ ਇਲਾਵਾ ਬਿਜਲੀ ਉਪਲੱਬਧ ਕਰਵਾਉਣ ਦੇ ਮੰਤਵ ਨਾਲ ਪਾਵਰ ਸੈਕਟਰ ਵਿੱਚ ਵੀ ਸਰਕਾਰ ਵਲੋਂ ਹਰ  ਸੰਭਵ ਯਤਨ ਕੀਤੇ ਜਾ ਰਹੇ ਨੇ। 

ਇਸੇ ਲੜੀ ਤਹਿਤ ਲੰਘੇ ਸਾਲ ਦੇ ਨਵੰਬਰ ਅਤੇ ਦਸੰਬਰ ਮਹੀਨੇ ਵਿੱਚ ਲੱਖਾਂ ਰੁਪਏ ਖਰਚ ਕੇ ਫ਼ਰੀਦਕੋਟ ਅਤੇ ਕੋਟਕਪੂਰਾ ਦੇ ਪਿੰਡਾਂ ਵਿੱਚ ਬਿਜਲੀ ਉਪਕਰਨਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੀ ਨੁਹਾਰ ਨੂੰ ਬਦਲਣ ਲਈ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜਿਥੇ ਕੋਟਕਪੂਰਾ  ਵਿਖੇ ਆਏ ਮਹੀਨੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਰੱਖਿਆ ਹੈ ਉਥੇ ਹੀ ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਵਲੋਂ ਵੀ ਲੋਕਾਂ ਦੇ ਸਮਾਜਿਕ,ਆਰਥਿਕ ਅਤੇ ਨਿੱਜੀ ਕੰਮ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ ।

ਜ਼ਿਲ੍ਹਾ ਪ੍ਰਸ਼ਾਸਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਕੰਮ ਕਰਦਿਆਂ ਹਾਲ ਹੀ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਹੁਣ ਤੱਕ ਤਕਰੀਬਨ 7 ਲੱਖ ਦੇ ਕਰੀਬ ਪੌਦੇ ਲਗਾਏ ਗਏ ਹਨ, ਤਾਂ ਜੋ ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਲੀ ਨੂੰ ਬਰਕਰਾਰ ਰੱਖਿਆ ਜਾ ਸਕੇ। ਇਸ ਤੋਂ ਇਲਾਵਾ ਸਕੂਲੀ ਬੱਚਿਆਂ ਵੱਲੋਂ ਰੰਗ ਬਰੰਗੀਆਂ ਪੁਸ਼ਾਕਾਂ ਪਾ ਕੇ ਰੰਗਾਰੰਗ ਪ੍ਰੋਗਰਾਮ ਗਿੱਧਾ, ਭੰਗੜਾ ਅਤੇ ਅਨੇਕਾ ਹੋਰ ਲੋਕਨਾਚ ਪੇਸ਼ ਕੀਤੇ ਗਏ, ਜੋ ਕਿ ਬਹੁਤ ਹੀ ਮਨਮੋਹਿਕ ਸੀ। ਬੱਚਿਆ ਨੂੰ ਉਨ੍ਹਾਂ ਦੀ ਵਧੀਆ ਕਾਰਗੁਜਾਰੀ ਅਤੇ ਹੌਸਲਾਅਫਜਾਈ ਲਈ ਸਨਮਾਨਿਤ ਕੀਤਾ ਵੀ ਗਿਆ।

ਇਸ ਮੌਕੇ ਐਸ.ਡੀ.ਐਮ ਸ਼੍ਰੀ ਵਰੁਣ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੁਸ਼ਿਤਾ ਗੁਲਾਟੀ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ, ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਨਗਰ ਸੁਧਾਰ ਟਰੱਸਟ, ਅਮਨਦੀਪ ਸਿੰਘ ਬਾਬਾ, ਡੀ.ਈ.ਓ ਪ੍ਰਦੀਪ ਦਿਉੜਾ ਹਾਜਰ ਸਨ। ਸਟੇਜ ਸੈਕਟਰੀ ਦੀ ਭੂਮਿਕਾ ਜਿਲ੍ਹਾ ਲੋਕ ਸੰਪਰਕ ਅਫਸਰ ਸ. ਗੁਰਦੀਪ ਸਿੰਘ ਮਾਨ ਅਤੇ ਜਸਬੀਰ ਸਿੰਘ ਜੱਸੀ ਵੱਲੋਂ ਨਿਭਾਈ ਗਈ।

 

Tags: Vineet Kumar , DC Faridkot , Deputy Commissioner Faridkot , Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab , Independence Day , 15 August , 78th Independence Day , Independence Day of India , Tringa , Har Ghar Tringa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD