Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਦਕੀ ਬਾਰਡਰ 'ਤੇ ਰੀਟਰੀਟ ਸਮਾਰੋਹ ਵਿੱਚ ਕੀਤੀ ਸ਼ਿਰਕਤ

ਮਹਾਨ ਯੋਧਿਆਂ ਤੇ ਸਾਨੂੰ ਮਾਣ, ਦੇਸ਼ ਦੇ ਰਾਖਿਆਂ ਦੇ ਜੋਸ਼ ਦਾ ਨਹੀਂ ਕੋਈ ਜਵਾਬ-ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Narinder Pal Singh Sawna, Independence Day, 15 August, 78th Independence Day, Independence Day of India, Tringa, Har Ghar Tringa

5 Dariya News

5 Dariya News

5 Dariya News

ਫਾਜ਼ਿਲਕਾ , 15 Aug 2024

Last updated on: Aug 15, 2024, 00:00 IST

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਇਥੋਂ ਦੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ਵਿਖੇ ਪਹੁੰਚ ਕੇ ਰੀਟਰੀਟ ਸਮਾਰੋਹ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਬੀ.ਐਸ.ਐਫ. ਦੇ ਜਵਾਨਾਂ ਨੂੰ ਮਠਿਆਈ ਵੀ ਵੰਡੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। 

ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ, ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਵੀ ਇਸ ਦੌਰਾਨ ਮੋਜੂਦ ਸਨ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਨ ਵਾਲੇ ਸਾਡੇ ਮਹਾਨ ਯੋਧਿਆਂ, ਜਵਾਨਾਂ ਤੇ ਜਾਬਾਜਾ *ਤੇ ਸਾਨੂੰ ਮਾਣ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਸਦਕਾ ਹੀ ਅਸੀਂ ਅਜਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ ਤੇ ਬੇਫਿਕਰ ਹੋ ਕੇ ਘਰਾਂ ਵਿਚ ਰਹਿੰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵੀਰ ਜਵਾਨਾ ਨੂੰ ਅਸੀਂ ਸਿਜਦਾ ਕਰਦੇ ਹਾਂ ਜੋ ਆਪਣੀਆਂ ਜਾਨਾਂ ਦੀ ਪਰਵਾਹ ਨਾ ਕਰਦਿਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ ਜਿਨ੍ਹਾਂ ਦੇਸ਼ ਖਾਤਿਰ ਆਪਣੀਆਂ ਜਾਨਾਂ ਕੁਰਬਾਨ ਕਰ ਦਿਤੀਆਂ।

ਉਨ੍ਹਾਂ ਕਿਹਾ ਕਿ 1971 ਦੀ ਜੰਗ ਵਿਚ ਸ਼ਹੀਦ ਹੋਏ 232 ਜਵਾਨਾਂ ਦੀ ਵਢਮੁੱਲੀ ਕੁਰਬਾਨੀ ਨੂੰ ਯਾਦ ਰੱਖਦਿਆਂ ਆਸਫ ਵਾਲਾ ਵਿਖੇ ਸ਼ਹੀਦੀ ਸਮਾਰਕ ਬਣਾਇਆ ਗਿਆ ਹੈ ਜਿਸ ਨੂੰ ਹਰੇਕ ਜ਼ਿਲ੍ਹਾ ਵਾਸੀ ਨਮਨ ਕਰਦਾ ਹੈ। ਉਨ੍ਹਾਂ ਕਿਹਾ ਕਿ ਜਵਾਨਾਂ ਦੇ ਅਥਾਹ ਜੋਸ਼ ਅਤੇ ਉਤਸ਼ਾਹ ਨੂੰ ਦੇਖਦਿਆਂ ਉਨ੍ਹਾਂ ਰੀਟਰੀਟ ਸ਼ਰਮਨੀ ਦਾ ਖੂਬ ਆਨੰਦ ਮਨਿਆ।

ਉਨ੍ਹਾਂ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਰਹੱਦੀ ਖੇਤਰ ਦੇ ਨਾਲ-ਨਾਲ ਰਾਖਿਆਂ ਦੀ ਭਲਾਈ ਲਈ ਪੰਜਾਬ ਸਰਾਕਰ ਵਚਨਬੱਧ ਹੈ। ਇਸ ਮੌਕੇ ਸਰਕਾਰੀ ਹਾਈ ਸਕੂਲ ਆਲਮਗੜ੍ਹ ਮਾਤਰ ਛਾਇਆ ਵੱਲੋਂ ਭੰਗੜਾ ਤੇ ਵਿਜਡਮ ਪਬਲਿਕ ਸਕੂਲ ਤੋਂ ਇਲਾਵਾ ਹੋਰ ਵੱਖ ਵੱਖ ਸਕੂਲਾਂ ਵੱਲੋਂ ਦੇਸ਼ ਭਗਤੀ ਨਾਲ ਸੰਬਧਤ ਕੋਰੋਗਰਾਫੀ ਪੇਸ਼ ਕੀਤੀ ਗਈ। ਵੱਖ ਵੱਖ ਸਥਾਨਕ ਗਾਇਕਾਂ ਵੱਲੋਂ ਵੀ ਪੇਸ਼ਕਾਰੀਆਂ ਕੀਤੀਆਂ ਗਈਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ, ਤਹਿਸੀਲ ਭਲਾਈ ਅਫਸਰ ਅਸ਼ੋਕ ਕੁਮਾਰ, ਸਿਖਿਆ ਵਿਭਾਗ ਤੋਂ ਵਿਜੈ ਪਾਲ, ਪ੍ਰਿੰਸੀਪਲ ਰਜਿੰਦਰ ਵਿਖੌਣਾ, ਸਤਿੰਦਰ ਬਤਰਾ ਤੋਂ ਇਲਾਵਾ ਹੋਰ ਸੀਮਾ ਸੁਰੱਖਿਆ ਬਲ, ਪੰਜਾਬ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Narinder Pal Singh Sawna , Independence Day , 15 August , 78th Independence Day , Independence Day of India , Tringa , Har Ghar Tringa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD