Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਿੱਚ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਬਣਿਆ ਮੋਹਰੀ : ਹਰਪ੍ਰੀਤ ਸਿੰਘ ਸੂਦਨ

Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 16 Aug 2024

Last updated on: Aug 16, 2024, 00:00 IST

ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ  ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕਰਦੇ ਹੋਏ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ। ਸ: ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਕੈਬਨਿਟ ਮੰਤਰੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ.,ਮਾਨਯੋਗ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਵੱਲੋਂ ਹੁਣ ਤੱਕ 79592 ਏਕੜ ਰਕਬੇ ਤੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਦੇ ਹੋਏ ਪੰਜਾਬ ਸਰਕਾਰ ਦੇ ਬਣੇ ਪੋਰਟਲ ਤੇ 6081 ਅਰਜ਼ੀਆਂ ਅਪਲਾਈ ਕੀਤੀਆਂ ਹਨ ਅਤੇ ਇਸ ਤਰ੍ਹਾਂ ਸਿੱਧੀ ਬਿਜਾਈ ਦੇ ਰਕਬੇ ਵਿੱਚ ਜਿ਼ਲ੍ਹਾ ਸ੍ਰ਼ੀ ਮੁਕਤਸਰ ਸਾਹਿਬ ਪੂਰੇ ਪੰਜਾਬ ਰਾਜ ਵਿੱਚੋਂ ਮੋਹਰੀ ਜਿ਼ਲ੍ਹਾ ਬਣਿਆ ਹੈ।

ਇਸੇ ਸਬੰਧ ਵਿੱਚ ਅੱਜ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ.,ਮਾਨਯੋਗ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿ਼ਲ੍ਹੇ ਦੇ ਪਿੰਡ ਭੁੱਲਰ ਵਿਖੇ ਕਿਸਾਨ ਸ਼੍ਰੀ ਜਗਦੇਵ ਸਿੰਘ ਅਤੇ ਸ਼੍ਰੀ ਪ੍ਰਿਤਪਾਲ ਸਿੰਘ ਦੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਵਾਲੇ ਖੇਤ ਦੀ ਵਿਜਿ਼ਟ ਕਰਦੇ ਹੋਏ ਕਿਸਾਨਾਂ ਨੂੰ ਸੰਬੋਧਨ ਹੁੰਦਿਆਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿਥੇ ਪਾਣੀ ਦੀ ਬਚਤ ਹੁੰਦੀ ਹੈ ਉਥੇ ਲੇਬਰ ਦਾ ਖਰਚਾ ਘਟਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਦਿੱਤਾ ਜਾਵੇਗਾ। 

ਉਨ੍ਹਾਂ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਟਿਊਬਵੈਲਾਂ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕਰਦੇ ਹੋਏ ਖੁਦ ਵੀ ਬੂਟਾ ਲਗਾਇਆ ਗਿਆ। ਇਸ ਮੌਕੇ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਫੀਲਡ ਅਧਿਕਾਰੀ ਝੋਨੇ ਦੀ ਸਿੱਧੀ ਬਿਜਾਈ ਦੇ ਰਕਬੇ ਦੀ ਵੈਰੀਫਿਕੇਸ਼ਨ ਕਰ ਰਹੇ ਹਨ। 

ਵੈਰੀਫਿਕੇਸ਼ਨ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਪ੍ਰੋਤਸਾਹਨ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਕੱਦੂ ਕਰਕੇ ਲਗਾਏ ਝੋਨੇ ਦੇ ਮੁਕਾਬਲੇ ਪਾਣੀ, ਬਿਜਲੀ ਅਤੇ ਮਜ਼ਦੂਰੀ ਦੀ ਬਚਤ ਹੁੰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜ਼ਮੀਨਦੋਜ਼ ਪਾਣੀ ਦਾ ਰੀਚਾਰਜ਼ ਜਿਆਦਾ ਹੁੰਦਾ ਹੈ, ਫਸਲ ਨੂੰ ਬਿਮਾਰੀ ਘੱਟ ਲਗਦੀ ਹੈ ਅਤੇ ਪਰਾਲੀ ਦੀ ਸੰਭਾਲ ਕਰਨੀ ਸੌਖਾਲੀ ਹੋ ਜਾਂਦੀ ਹੈ। 

ਸਿੱਧੀ ਬਿਜਾਈ ਵਾਲੇ ਖੇਤ ਵਿੱਚ, ਕੱਦੂ ਕਰਕੇ ਲਗਾਏ ਝੋਨੇ ਦੇ ਖੇਤ ਦੇ ਬਰਾਬਰ ਜਾਂ ਜਿ਼ਆਦਾ ਨਿਕਲਦਾ ਹੈ। ਇਸ ਸਮੇਂ ਉਨ੍ਹਾਂ ਜਿ਼ਕਰ ਕੀਤਾ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕਿਸਾਨਾਂ ਵੱਲੋਂ ਝੋਨੇਂ ਦੀ ਸਿੱਧੀ ਬਿਜਾਈ ਕਰਨ ਸਬੰਧੀ ਕਾਫ਼ੀ ਉਤਸ਼ਾਹ ਦਿਖਾਇਆ ਗਿਆ ਹੈ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਸ਼੍ਰੀ ਸ਼ਵਿੰਦਰ ਸਿੰਘ,ਏ.ਡੀ.ੳ.,ਸ਼੍ਰੀ ਜਤਿੰਦਰ ਸਿੰਘ,ਏ.ਈ.ਓ., ਸ਼੍ਰੀ ਨਿਰਮਲ ਸਿੰਘ, ਏ.ਐਸ.ਆਈ ਅਤੇ ਸ਼੍ਰੀ ਹਰਦੀਪ ਸਿੰਘ ਏ.ਟੀ.ਐਮ. ਤੋਂ ਇਲਾਵਾ ਪਿੰਡ ਦੇ ਬਹੁਤ ਸਾਰੇ ਅਗਾਂਹਵਧੂ ਕਿਸਾਨ ਹਾਜ਼ਰ ਸਨ।

 

Tags: Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD