Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਲਾਲਾਬਾਦ ਪੂਰਬੀ ਵਿਖੇ ਸਮੱਸਿਆਵਾਂ ਸੁਣਕੇ ਦਿੱਤੀਆਂ ਲੋਕਾਂ ਨੂੰ ਸਰਕਾਰੀ ਸੇਵਾਵਾਂ

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕੀਤੀ ਵਿਸ਼ੇਸ਼ ਸ਼ਿਰਕਤ

Devinder Singh Laddi Dhos, Dharamkot, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਜਲਾਲਾਬਾਦ ਪੂਰਬੀ (ਧਰਮਕੋਟ) , 16 Aug 2024

Last updated on: Aug 16, 2024, 00:00 IST

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਆਮ ਲੋਕਾਂ ਪ੍ਰਤੀ ਸੁਚੱਜੀ ਸੋਚ ਸਦਕਾ ‘ਆਪ ਦੀ ਸਰਕਾਰ ਆਪ ਦੇ ਦੁਆਰ' ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਨੇ ਆਮ ਲੋਕਾਂ ਲਈ ਸਰਕਾਰੀ ਸੇਵਾਵਾਂ ਲੈਣੀਆਂ ਬਹੁਤ ਆਸਾਨ ਤੇ ਪਾਰਦਰਸ਼ੀ ਕਰ ਦਿੱਤੀਆਂ ਹਨ। ਇਹ ਆਮ ਆਦਮੀ ਪਾਰਟੀ ਸਦਕਾ ਸੰਭਵ ਹੋਇਆ ਹੈ ਕਿ ਅੱਜ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੇ ਪਿੰਡਾਂ ਵਿੱਚ ਜਾ ਕੇ ਉਹਨਾਂ ਦੀਆਂ ਸਮੱਸਿਆਂਵਾਂ ਆਪ ਪੁੱਛ ਰਹੇ ਹਨ ਅਤੇ ਇਹਨਾਂ ਦਾ ਢੁਕਵਾਂ ਨਿਪਟਾਰਾ ਵੀ ਹੋ ਰਿਹਾ ਹੈ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਅੱਜ ਜਲਾਲਾਬਾਦ ਪੂਰਬੀ ਪੰਚਾਇਤ ਘਰ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਕੈਂਪ ਵਿੱਚ ਜਲਾਲਾਬਾਦ ਪੂਰਬੀ, ਫਤਿਹਗੜ੍ਹ ਕੋਰੋਟਾਣਾ, ਪੱਤੀ ਰਾਜਪੁਰਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ  ਸੁਣੀਆਂ ਗਈਆਂ।

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਨੇ ਦੱਸਿਆ ਕਿ ਲੋਕ ਹੁਣ ਆਪਣੇ ਆਪ ਨੂੰ ਸੌਖਾਲਾ ਮਹਿਸੂਸ ਕਰ ਰਹੇ ਹਨ ਕਿਉਕਿ ਸਮੂਹ ਵਿਭਾਗਾਂ ਦੇ ਅਧਿਕਾਰੀ ਇਹਨਾਂ ਕੈਂਪਾਂ ਵਿੱਚ ਸ਼ਾਮਿਲ ਹੋਕੇ ਆਪਣੀ ਨਜ਼ਰਸਾਨੀ ਹੇਠ ਲੋਕਾਂ ਦੇ ਕੰਮ ਕਰ ਰਹੇ ਹਨ। ਲੋਕਾਂ ਨੂੰ ਪਾਰਦਰਸ਼ਤਾ ਨਾਲ ਸਰਕਾਰੀ ਸੇਵਾਵਾਂ ਦੇਣ ਲਈ ਆਮ ਆਦਮੀ ਪਾਰਟੀ ਪਾਰਟੀ ਯਤਨਸ਼ੀਲ ਹੈ।

ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ 19 ਅਗਸਤ ਨੂੰ ਰਾਉਕੇ ਕਲਾਂ ਦੇ ਗੁਰਦੁਆਰਾ ਜੰਡ ਸਾਹਿਬ ਵਿਖੇ ਲੋਪੋ, ਬੱਧਨੀ ਕਲਾਂ, ਬੱਧਨੀ ਖੁਰਦ, ਰਾਉਂਕੇ ਕਲਾਂ, ਬੀਰ ਰਾਉਂਕੇ, ਬੌਡੇ, ਬੀਰ ਬੱਧਨੀ, ਬੁਰਜ ਦੁੱਨਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਿਕਲਾਂ ਸੁਣੀਆਂ ਜਾਣਗੀਆਂ।  ਮਿਤੀ 21 ਅਗਸਤ  ਦਿਨ ਬੁੱਧਵਾਰ ਨੂੰ ਰਾਜਿਆਣਾ ਪਦਾਰਥ ਪੱਤੀ ਧਰਮਸ਼ਾਲਾ ਵਿਖੇ ਵੈਰੋਕੇ, ਰਾਜਿਆਣਾ, ਉੱਗੋ ਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 23 ਅਗਸਤ ਦਿਨ ਸ਼ੁੱਕਰਵਾਰ ਨੂੰ ਢੁੱਡੀਕੇ ਕਮਿਉਨਿਟੀ ਹਾਲ ਵਿਖੇ ਢੁੱਡੀਕੇ, ਡਾਲਾ, ਦੌਧਰ ਗਰਬੀ, ਦੌਧਰ ਸ਼ਰਕੀ, ਤਖਾਣਵੱਧ, ਮੱਲੇਆਣਾ, ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। 

ਮਿਤੀ 28 ਅਗਸਤ ਦਿਨ ਬੁੱਧਵਾਰ ਨੂੰ ਭਿੰਡਰ ਖੁਰਦ ਦੇ ਕੋਆਪਰੇਟਿਵ ਸੁਸਾਇਟੀ ਵਿਖੇ ਭਿੰਡਰ ਕਲਾਂ, ਭਿੰਡਰ ਖੁਰਦ, ਦਾਤਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 30 ਅਗਸਤ ਦਿਨ ਸ਼ੁੱਕਰਵਾਰ ਨੂੰ ਰੌਂਤਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਖਾਈ, ਦੀਨਾ, ਰੌਂਤਾ, ਬੁਰਜ ਹਮੀਰਾ, ਗਾਜੀਆਣਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ।

 

Tags: Devinder Singh Laddi Dhos , Dharamkot , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD