Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਮਾਲੇਰਕੋਟਲਾ ਦੇ ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

ਬੀਤੀ 19 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਸੀ ਮੌਤ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 16 Aug 2024

Last updated on: Aug 16, 2024, 00:00 IST

ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਬੀਤੇ ਦਿਨ ਮਲੇਰਕੋਟਲਾ ਨੇੜਲੇ ਪਿੰਡ ਮਹੌਲੀ ਖੁਰਦ ਦੇ 38 ਸਾਲਾ ਮੁਹੰਮਦ ਰਫ਼ੀਕ ਪੁੱਤਰ ਮੁਹੰਮਦ ਸਤਾਰ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਮੁਹੰਮਦ ਰਫ਼ੀਕ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਵੱਖ-ਵੱਖ ਖਾੜੀ ਮੁਲਕਾਂ 'ਚ ਕੰਮ ਕਰਨ ਉਪਰੰਤ ਕਰੀਬ ਡੇਢ ਸਾਲ  ਪਹਿਲਾਂ ਬਤੌਰ ਲੱਕੜ ਦਾ ਕਾਰੀਗਰ ਦੁਬਈ ਆਇਆ ਸੀ। ਜਿਸ ਦੀ ਬੀਤੀ 19 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨਾਂ ਨੂੰ ਭਾਰਤੀ ਦੂਤਾਵਾਸ ਵੱਲੋਂ ਜਾਣਕਾਰੀ ਦਿੱਤੀ ਗਈ ਸੀ। 

ਜਿਸ ਉਪਰੰਤ ਉਨ੍ਹਾਂ ਦੀ ਮਲੇਰਕੋਟਲਾ ਨਾਲ ਸੰਬੰਧਿਤ ਟੀਮ ਨੇ ਪੀੜਤ ਪਰਿਵਾਰ ਨੂੰ ਲੱਭ ਕੇ ਉਨ੍ਹਾਂ ਨੂੰ ਉਹਨਾਂ ਨਾਲ ਵਾਪਰੇ ਇਸ ਦੁਖਾਂਤ ਬਾਰੇ ਜਾਣਕਾਰੀ ਦਿੱਤੀ ਸੀ। ਡਾ. ਉਬਰਾਏ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੂੰ ਜਾਣਕਾਰੀ ਦੇਣ ਉਪਰੰਤ ਉਨ੍ਹਾਂ ਨੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਦੁਬਈ ਸਥਿਤ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। 

ਉਨ੍ਹਾਂ ਦੱਸਿਆ  ਕਿ ਇਹ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ। ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਚਾਚੇ ਬਾਰੂ ਮੁਹੰਮਦ ਤੇ ਨਜ਼ਦੀਕੀ ਰਿਸ਼ਤੇਦਾਰ ਐਡਵੋਕੇਟ ਮੁਹੰਮਦ ਜਾਵੇਦ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਮੁਹੰਮਦ ਰਫ਼ੀਕ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਦੁਬਈ ਗਿਆ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਉਹ  ਆਪਣੇ ਕੰਮ ਨੂੰ ਲੈ ਕੇ ਪ੍ਰੇਸ਼ਾਨ ਸੀ, ਜਿਸ ਦੇ ਚਲਦਿਆਂ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਹੈ। 

ਉਹਨਾਂ ਦੱਸਿਆ ਕਿ ਉਹਨਾਂ ਨੂੰ ਮੁਹੰਮਦ ਰਫ਼ੀਕ ਦੀ ਮੌਤ ਦਾ ਪਤਾ ਵੀ ਸਰਬੱਤ ਦਾ ਭਲਾ ਟਰੱਸਟ ਰਾਹੀਂ ਹੀ ਲੱਗਾ ਸੀ। ਰਫ਼ੀਕ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰ ਨੂੰ ਉਸਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਵਿੱਤ ਸਕੱਤਰ ਨਵਜੀਤ ਸਿੰਘ ਘਈ ਤੇ ਸੁਖਚੈਨ ਸਿੰਘ ਹੇਰ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 367 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD