Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਸੀ.ਆਈ.ਏ. ਸਰਹਿੰਦ ਦੀ ਟੀਮ ਨੇ 511 ਗ੍ਰਾਮ ਹੈਰੋਇਨ ਸਮੇਤ 02 ਕਥਿਤ ਦੋਸ਼ੀ ਕੀਤੇ ਕਾਬੂ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 17 Aug 2024

Last updated on: Aug 17, 2024, 00:00 IST

ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਅਧੀਨ ਐਸ.ਪੀ. (ਇੰਨਵੈਸਟੀਗੇਸ਼ਨ) ਸ਼੍ਰੀ ਰਾਕੇਸ਼ ਯਾਦਵ ਦੀ ਅਗਵਾਈ ਅਧੀਨ ਸੀ.ਆਈ.ਏ. ਸਰਹਿੰਦ ਦੇ ਇੰਚਾਰਜ ਇੰਸਪੈਕਟਰ ਆਕਾਸ਼ ਦੱਤ ਤੇ ਉਨ੍ਹਾਂ ਦੀ ਟੀਮ ਨੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਦੋ ਕਥਿਤ ਦੋਸ਼ੀਆਂ ਨੂੰ 511 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ।

ਐਸ.ਪੀ. ਯਾਦਵ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਦੀ ਟੀਮ ਨੇ ਮੰਡੀ ਗੋਬਿੰਦਗੜ੍ਹ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਲੁਧਿਆਣਾ ਸਾਇਡ ਤੋਂ ਆ ਰਹੀ ਬਿਨਾਂ ਨੰਬਰੀ ਫੋਰਡ ਫੀਗੋ ਕਾਰ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਉਸ ਦੀ ਚੈਕਿੰਗ ਕੀਤੀ ਗਈ। ਪੁਲਿਸ ਵੱਲੋਂ ਕੀਤੀ ਚੈਕਿੰਗ ਦੌਰਾਨ ਕਾਰ ਵਿੱਚ ਸਵਾਰ ਕੁਲਦੀਪ ਸਿੰਘ ਪਿੰਡ ਖਾਨਪੁਰ ਜ਼ਿਲ੍ਹਾ ਲੁਧਿਆਣਾ ਅਤੇ ਚਮਨਜੀਤ ਸਿੰਘ ਵਾਸੀ ਲੁਹਾਰਾ ਜ਼ਿਲ੍ਹਾ ਲੁਧਿਆਣਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 511 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। 

ਜਿਸ ਤੇ ਪੁਲਿਸ ਵੱਲੋਂ ਕਥਿਤ ਦੋਸ਼ੀਆ ਖਿਲਾਫ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ/61/85 ਅਧੀਨ ਮੁਕੱਦਮਾ ਨੰਬਰ 149 ਮਿਤੀ 14.08.2024 ਨੂੰ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਦਰਜ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਵੇਂ ਕਥਿਤ ਦੋਸ਼ੀ ਆਪਸ ਵਿੱਚ ਮਾਮੇ-ਭੂਆ ਦੇ ਲੜਕੇ ਹਨ। ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ ਪੁੱਛਗਿੱਛ ਜੀ ਹੈ। ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਵੀ ਸੰਭਾਵਨਾਂ ਹੈ।

ਸ਼੍ਰੀ ਯਾਦਵ ਨੇ ਹੋਰ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਕੁਲਦੀਪ ਸਿੰਘ ਵਿਰੁੱਧ ਥਾਣਾ ਸਦਰ ਲੁਧਿਆਣਾ ਤੇ ਥਾਣਾ ਫੋਕਲ ਪੁਆਂਇੰਟ ਲੁਧਿਆਣਾ ਵਿਖੇ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਹੇਠ 02 ਮੁਕੱਦਮੇ ਦਰਜ਼ ਹਨ। ਕਥਿਤ ਦੋਸ਼ੀ ਹੁਣ ਜਮਾਨਤ ਤੇ ਬਾਹਰ ਆਇਆ ਹੋਇਆ ਸੀ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD