Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਤਰਸੇਮ ਸਿੰਘ ਨੇ ਬਤੌਰ ਸਿਵਲ ਸਰਜਨ ਰੂਪਨਗਰ ਅਹੁਦਾ ਸੰਭਾਲਿਆ

Health, Dr. Tarsem Singh, Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 17 Aug 2024

Last updated on: Aug 17, 2024, 00:00 IST

ਡਾ. ਤਰਸੇਮ ਸਿੰਘ ਨੇ ਬਤੌਰ ਸਿਵਲ ਸਰਜਨ ਰੂਪਨਗਰ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਸਾਲ 1993 ’ਚ ਬਤੌਰ ਮੈਡੀਕਲ ਅਫ਼ਸਰ   ਆਪਣੀ ਸਰਵਿਸ ਦੀ ਸ਼ੁਰੂਆਤ ਜਿਲਾ ਰੂਪਨਗਰ ਤੋਂ ਹੀ ਕੀਤੀ ਸੀ ਉਹਨਾਂ ਦੀ ਪਹਿਲੀ ਜੁਆਇਨਿੰਗ ਪੀ.ਐਚ.ਸੀ ਕੀਰਤਪੁਰ ਸਾਹਿਬ ਦੀ ਹੈ। ਬਤੌਰ ਹੱਡੀਆਂ ਦੇ ਮਾਹਰ ਡਾਕਟਰ ਵਜੋਂ ਉਹਨਾਂ ਨੇ ਪਹਿਲਾਂ ਵੀ ਇਸ ਜਿਲ੍ਹੇ ਵਿੱਚ ਸੇਵਾਵਾਂ ਤਨ ਦੇਹੀ ਨਾਲ ਨਿਭਾਈਆਂ ਹਨ ਅਤੇ 2018 ’ਚ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਪਦਉੱਨਤ ਹੋਣ ਉਪਰੰਤ ਲਗਭਗ ਛੇ ਸਾਲ ਉਹਨਾਂ ਨੇ ਬਤੌਰ ਸੀਨੀਅਰ ਮੈਡੀਕਲ ਅਫਸਰ ਸਿਵਲ਼ ਹਸਪਤਾਲ ਰੂਪਨਗਰ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾਈਆਂ। 

ਇਸ ਤੋਂ ਬਾਅਦ 6 ਮਈ 2024 ਨੂੰ ਡਿਪਟੀ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਵਜੋਂ ਪ੍ਰਮੋਟ ਹੋਏ ਅਤੇ 16 ਅਗਸਤ ਨੂੰ ਉਹਨਾਂ ਨੇ ਸਿਵਲ ਸਰਜਨ ਰੂਪਨਗਰ ਵਿਖੇ ਅਹੁਦਾ ਸੰਭਾਲਦੇ ਹੀ ਉਹਨਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਚਲ ਰਹੇ ਵੱਖ-ਵੱਖ ਨੈਸ਼ਨਲ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ, ਸਿਹਤ ਸਹੂਲਤਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਉਨ੍ਹਾਂ ਦੇ ਸਹਿਯੋਗ ਸਦਕਾ ਉਹ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ  ਸਿਵਲ ਸਰਜਨ ਦਫਤਰ ਸਿਵਲ ਹਸਪਤਾਲ ਦੇ ਸਟਾਫ ਵੱਲੋਂ ਉਹਨਾਂ ਨੂੰ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। 

ਇਸ ਮੌਕੇ ਡਾਕਟਰ ਨਵਰੂਪ ਕੌਰ, ਜਿਲਾ ਟੀਕਾਕਰਨ ਅਫਸਰ, ਡਾਕਟਰ ਅਮਰਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ, ਰਾਜ ਰਾਣੀ ਮਾਸ ਮੀਡੀਆ ਅਫਸਰ ਰੀਤੂ ਤੇ ਰਵਿੰਦਰ ਸਿੰਘ ਡਿਪਟੀ ਮਾਸ ਮੀਡੀਆ ਅਫਸਰ, ਰਵੀ ਚੰਦਨ ਤੇ ਮਨਿੰਦਰ ਸਿੰਘ ਅਕਾਊਂਟ ਅਫਸਰ, ਹਰਜਿੰਦਰ ਸਿੰਘ ਪੀ.ਏ ਬਲਜੀਤ ਕੌਰ, ਅਰਵਿੰਦ ਕੌਰ, ਸੁਦੇਸ਼ ਕੁਮਾਰ ਅਜੇ ਕੁਮਾਰ, ਅਮਨ ਬਲੱਡ ਬੈਂਕ ਤੋਂ ਅਤੇ ਹੋਰ ਦਫਤਰੀ ਅਮਲਾ ਹਾਜ਼ਰ ਸਨ।

 

Tags: Health , Dr. Tarsem Singh , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD