Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

ਗੁਲਾਬ ਸਿੰਘ ਦੀ ਗ੍ਰਿਫਤਾਰੀ ਸਮੁੱਚੇ ਤਸਕਰੀ ਨੈਟਵਰਕ ਨੂੰ ਤੋੜਨ ਅਤੇ ਭਵਿੱਖ ਵਿੱਚ ਤਸਕਰੀ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਹੋਵੇਗੀ ਸਹਾਈ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Faridkot Police, Faridkot

Web Admin

Web Admin

5 Dariya News

ਫ਼ਰੀਦਕੋਟ , 17 Aug 2024

Last updated on: Aug 17, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵੱਲੋਂ 77.8 ਕਿਲੋਗ੍ਰਾਮ ਹੈਰੋਇਨ (41.8 ਕਿਲੋਗ੍ਰਾਮ +36 ਕਿਲੋਗ੍ਰਾਮ) ਅਤੇ ਤਿੰਨ ਪਿਸਤੌਲਾਂ ਦੀ ਬਰਾਮਦਗੀ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸੀਮਾ ਪਾਰ ਦੇ ਦੋ ਵੱਖ-ਵੱਖ ਨਸ਼ਾ ਤਸਕਰੀ ਰੈਕੇਟਾਂ ਦਾ ਪਰਦਾਫਾਸ਼ ਕਰਨ ਦੇ ਲਗਭਗ ਇੱਕ ਸਾਲ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਇਹ ਖੇਪ ਦਰਿਆਈ ਰਸਤੇ ਰਾਹੀਂ ਆਈ ਸੀ। 

ਇਸ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਸਨ ਅਤੇ ਗ੍ਰਿਫ਼ਤਾਰ ਮੁਲਜ਼ਮ ਦੋਵਾਂ ਮਾਮਲਿਆਂ ਵਿੱਚ ਪੰਜਾਬ ਪੁਲੀਸ ਨੂੰ ਲੋੜੀਂਦਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ 36 ਕਿਲੋਗ੍ਰਾਮ ਨਸ਼ੀਲੇ ਪਦਾਰਥ ਦੀ ਡਿਲਿਵਰੀ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀਅਤੇ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਵੀ ਇਸ ਦੇ ਸਬੰਧ ਸਨ। 

ਉਹਨਾਂ ਨੇ ਅੱਗੇ ਕਿਹਾ ਕਿ ਗੁਲਾਬ ਸਿੰਘ ਦੀ ਗ੍ਰਿਫਤਾਰੀ ਸਮੁੱਚੇ ਤਸਕਰੀ ਨੈਟਵਰਕ ਨੂੰ ਤੋੜਨ ਅਤੇ ਭਵਿੱਖ ਵਿੱਚ ਤਸਕਰੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਸਹਾਈ ਹੋਵੇਗੀ। ਡੀਜੀਪੀ ਨੇ ਕਿਹਾ ਕਿ ਗੁਲਾਬ ਸਿੰਘ ਦੀ ਗ੍ਰਿਫਤਾਰੀ ਬਾਰੀਕੀ ਤੇ ਪੇਸ਼ੇਵਰ ਜਾਂਚ ਅਤੇ ਪਿਛਲੇ ਸਬੰਧਾਂ ਦੀ ਨਿਰੰਤਰ ਨਿਗਰਾਨੀ ਦੇ ਨਤੀਜੇ ਸਦਕਾ ਅਮਲ ਵਿੱਚ ਲਿਆਂਦੀ ਗਈ ਹੈ। 

ਉਹਨਾਂ ਨੇ ਅੱਗੇ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਕੀਤੇ ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਰਾਹੀਂ ਹਾਸਲ ਕੀਤੀ ਜਾਇਦਾਦ ਨੂੰ ਜ਼ਬਤ ਕਰਨ ਲਈ ਹੋਰ ਵਿੱਤੀ ਜਾਂਚ ਜਾਰੀ ਹੈ। ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਤਕਨੀਕੀ ਅਤੇ ਮਨੁੱਖੀ ਸੂਝ-ਬੂਝ ਨਾਲ ਅਮਲ ਵਿੱਚ ਲਿਆਂਦੇ ਇਸ ਆਪ੍ਰੇਸ਼ਨ ਦੌਰਾਨ ਸੀ.ਆਈ.ਏ. ਫ਼ਰੀਦਕੋਟ, ਸਪੈਸ਼ਲ ਬ੍ਰਾਂਚ, ਐਸ.ਐਚ.ਓ ਸਾਦਿਕ ਅਤੇ ਟੈਕਨੀਕਲ ਸੈੱਲ ਦੀਆਂ ਪੁਲਿਸ ਟੀਮਾਂ ਨੇ ਐਸਪੀ ਇਨਵੈਸਟੀਗੇਸ਼ਨ ਜਸਮੀਤ ਸਿੰਘ ਦੀ ਨਿਗਰਾਨੀ ਹੇਠ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਰੁਪਿਆਂਵਾਲੀ ਦੇ ਬੱਸ ਸਟੈਂਡ ਤੋਂ ਮੁਲਜ਼ਮ ਗੁਲਾਬ ਸਿੰਘ ਨੂੰ ਕਾਬੂ ਕੀਤਾ, ਜੋ ਕਿ ਇੱਕ ਸਾਲ ਤੋਂ ਭਗੌੜਾ ਸੀ।

ਉਸ ਨੇ ਦੱਸਿਆ ਕਿ ਵੱਡੀਆਂ ਬਰਾਮਦਗੀਆਂ ਵਿੱਚ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਦੀ ਰਣਨੀਤੀ ਦੇ ਹਿੱਸੇ ਵਜੋਂ, ਪੁਲਿਸ ਟੀਮ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਸੀ ਅਤੇ ਪਿਛਲੇ 10 ਦਿਨਾਂ ਤੋਂ ਮੁਲਜ਼ਮ ਗੁਲਾਬ ਸਿੰਘ ਦੀ ਭਾਲ ਵਿੱਚ ਸੀ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਨੇ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਲਈ ਗੋਤਾਖੋਰਾਂ ਦਾ ਪ੍ਰਬੰਧ ਕੀਤਾ ਸੀ ਅਤੇ ਵੱਖ-ਵੱਖ ਐਪਾਂ ਰਾਹੀਂ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਸੀ। 

ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਗੁਲਾਬ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਫਰੀਦਕੋਟ ਤੇ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

 

Tags: Crime News Punjab , Punjab Police , Police , Crime News , Faridkot Police , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD