Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋਇਆ : ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਲਈ ਦ੍ਰਿੜ : ਹਰਭਜਨ ਸਿੰਘ ਈ.ਟੀ.ਓ.

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Laljit Singh Bhullar, Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 17 Aug 2024

Last updated on: Aug 17, 2024, 00:00 IST

ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਗੋਲ ਬਾਗ ਵਿਖੇ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ  ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ, ਅਤੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ. ਨੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਦੋਵਾਂ ਕੈਬਨਿਟ ਮੰਤਰੀਆਂ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਬੁੱਤ ਉਤੇ ਫੁੱਲ ਮਲਾਵਾਂ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ। 

ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਰਣਜੀਤ ਸਿੰਘ ਢਿਲੋਂ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਰੀਜਨਲ ਟਰਾਂਸਪੋਰਟ ਸਕੱਤਰ ਸ: ਅਰਸ਼ਦੀਪ ਸਿੰਘ ਲੁਬਾਣਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਸਮਾਗਮ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ: ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋਇਆ ਹੈ। 

ਉਨਾਂ ਕਿਹਾ ਕਿ ਦੇਸ਼  ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਨਮੋਲ ਵਿਰਸਾ ਅਤੇ ਸਰਮਾਇਆ ਹਨ ਅਤੇ ਅੱਜ ਦੀ ਨੌਜਵਾਨ ਪੀੜੀ ਨੂੰ ਸ਼ਹੀਦਾਂ ਵੱਲੋਂ ਦਰਸਾਏ ਗਏ ਰਸਤੇ ਤੋਂ ਸੇਧ ਲੈਣੀ ਚਾਹੀਦੀ ਹੈ। ਉਨਾਂ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨ ਲਈ ਲੱਖਾਂ ਹੀ ਦੇਸ਼ ਭਗਤਾਂ, ਸ਼ੂਰਬੀਰ ਯੋਧਿਆਂ ਨੇ ਕੁਰਬਾਨੀ ਦਿੱਤੀ ਹੈ, ਜਿੰਨਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜਾਂ ਵਿੱਚ ਘੁੰਮ ਰਹੇ ਹਾਂ ਅਤੇ ਇਸ ਆਜ਼ਾਦੀ ਨੂੰ ਕਾਇਮ ਰੱਖਣਾ ਵੀ ਜ਼ਰੂਰੀ ਹੈ। ਇਸ ਮੌਕੇ ਕੈਬਨਿਟ ਮੰਤਰੀ ਸ: ਭੁੱਲਰ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦਗਾਰੀ ਸਮਾਰਕ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

 ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ  ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਸ਼ਹੀਦਾਂ ਵਲੋਂ ਸਿਰਜੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਲਈ ਦ੍ਰਿੜ ਸੰਕਲਪ ਹੈ।  ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਆਪਣਾ ਅਹੁਦਾ ਵੀ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੀ ਸੰਭਾਲਿਆ ਸੀ ਅਤੇ ਉਨਾਂ ਦਾ ਮੁੱਖ ਮਕਸਦ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ੂਰਬੀਰਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਵੀ ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦਗਾਰੀ ਸਮਾਰਕ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਮੈਡਮ ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਸ਼ਹੀਦਾਂ ਦੇ ਸਥਾਨਾਂ ਤੇ ਇਸ ਤਰ੍ਹਾਂ ਦੇ ਮੇਲੇ ਸਦਾ ਲਗਦੇ ਰਹਿਣਗੇ। 

ਉਨਾਂ ਕਿਹਾ ਕਿ ਇਨਾਂ ਸ਼ਹੀਦਾਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਗੈਰ ਸਾਨੂੰ ਆਜ਼ਾਦੀ ਦਿਵਾਈ ਹੈ ਅਤੇ ਸਾਡਾ ਵੀ ਫਰਜ਼ ਬਣਦਾ ਹੈ ਕਿ ਇਸ ਆਜ਼ਾਦੀ ਨੂੰ ਬਰਕਾਰ ਰੱਖਣ ਲਈ ਆਪਣਾ ਯੋਗਦਾਨ ਪਾਈਏ। ਸਮਾਗਮ ਮੌਕੇ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ ਅਤੇ ਪੁਲਿਸ ਬੈਂਡ ਵਲੋਂ ਸ਼ਹੀਦਾਂ ਦੀ ਯਾਦ ਵਿੱਚ ਦੇਸ਼ ਭਗਤੀ ਦੀਆਂ ਧੁੰਨ ਨਾਲ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ।

ਇਸ ਤੋਂ ਪਹਿਲਾਂ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਵਲੋਂ ਟਾਉਨ ਹਾਲ ਵਿਖੇ ਸਥਿਤ ਸ਼ਹੀਦ ਮਦਨ ਲਾਲ ਦੇ ਬੁੱਤ ਤੇ ਸ਼ਰਧਾਂਜਲੀ ਅਰਪਿਤ ਕੀਤੀ ਗਈ।ਰਾਜ ਪੱਧਰੀ ਸਮਾਗਮ ਉਪਰੰਤ ਬੀਬੀਕੇ ਡੀ.ਏ.ਵੀ. ਕਾਲਜ ਵਿਖੇ ਸ੍ਰੀਮਤੀ ਅਨੀਤਾ ਦੇਵਗਨ ਅਤੇ ਸ੍ਰੀ ਹਰਦੀਪ ਗਿੱਲ ਦੀ ਟੀਮ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸਮਰਪਿਤ ਬਲੀਦਾਨ ਨਾਟਕ ਦੀ ਪੇਸ਼ਕਾਰੀ ਵੀ ਕੀਤੀ ਗਈ। 

ਇਸ ਮੌਕੇ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਦੇ ਪ੍ਰਧਾਨ ਡਾ. ਰਾਕੇਸ਼ ਸ਼ਰਮਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ, ਚੇਅਰਮੈਨ ਸ: ਜਸਪ੍ਰੀਤ ਸਿੰਘ , ਆਮ ਆਦਮੀ ਪਾਰਟੀ ਦੇ ਪ੍ਰਧਾਨ ਸ੍ਰੀ ਮੁਨੀਸ਼ ਅਗਰਵਾਲ, ਜੀ.ਐਨ.ਡੀ.ਯੂ. ਸੈਨੇਟ ਮੈਂਬਰ ਸ੍ਰੀ ਸਤਪਾਲ ਸੋਖੀ, ਐਸ.ਈ. ਸ: ਸੰਦੀਪ ਸਿੰਘ ਅਤੇ ਹੋਰ ਸਖਸ਼ੀਅਤਾਂ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਗਈ।


शहीदों की कुर्बानियों से ही देश स्वतंत्र हुआ : भुल्लर

पंजाब सरकार शहीदों के सपनों को पूरा करेगी: ई टी ओ

अमृतसर

पंजाब सरकार की ओर से शहीद मदन लाल ढींङरा की शहादत को समर्पित राज्य स्तरीय समारोह का आयोजन शहीद मदन लाल यदगारी स्मारक गोल बाग में किया गया। इस अवसर पर पंजाब के परिवहन और ग्रामीण विकास मंत्री श्री लालजीत सिंह भुल्लर और लोक निर्माण और बिजली मंत्री श्री हरभजन सिंह ई.टी.ओ. ने भाग लिया। सबसे पहले, दोनों कैबिनेट मंत्रियों ने शहीद मदन लाल ढींङरा की प्रतिमा पर फूल चढ़ाकर श्रद्धांजलि अर्पित की।

इस मौके पर उप-मंडल मजिस्ट्रेट श्री मनकंवल सिंह चहल, रीजनल ट्रांसपोर्ट सचिव श्री अरशदीप सिंह लुबाना और अन्य अधिकारी भी उपस्थित थे।समारोह को संबोधित करते हुए कैबिनेट मंत्री श्री लालजीत सिंह भुल्लर ने कहा कि शहीदों की बलिदानों के कारण ही देश आज़ाद हुआ है। उन्होंने कहा कि देश के लिए बलिदान देने वाले शहीद और उनके परिवार देश की अमूल्य धरोहर और सम्पत्ति हैं, और आज की युवा पीढ़ी को शहीदों द्वारा दिखाए गए मार्ग पर चलना चाहिए। 

उन्होंने कहा कि आज़ादी प्राप्त करने के लिए लाखों देशभक्तों और वीर योद्धाओं ने बलिदान दिया है, जिनकी वजह से हम आज़ाद वातावरण में घूम रहे हैं और इस आज़ादी को कायम रखना भी जरूरी है। इस मौके पर कैबिनेट मंत्री श्री भुल्लर ने शहीद मदन लाल ढींङरा की यदगारी स्मारक को 5 लाख रुपये देने का भी ऐलान किया।

समारोह को संबोधित करते हुए कैबिनेट मंत्री श्री हरभजन सिंह ई.टी.ओ. ने कहा कि मुख्यमंत्री पंजाब श्री भगवंत सिंह मान की सरकार शहीदों द्वारा देखे गए सपनों को साकार करने के लिए वचनबद्ध है और पंजाब सरकार शहीदों के सपनों को पूरा करने के लिए दृढ़ संकल्पित है। उन्होंने कहा कि मुख्यमंत्री पंजाब श्री भगवंत सिंह मान ने अपना पद भी शहीद भगत सिंह के पैतृक गांव खटकर कलां में संभाला था और उनका मुख्य उद्देश्य देश के लिए जान देने वाले शूरवीरों के सपनों को पूरा करना है। 

इस मौके पर कैबिनेट मंत्री श्री हरभजन सिंह ई.टी.ओ. ने भी शहीद मदन लाल ढींङरा की यदगारी स्मारक को 5 लाख रुपये देने का ऐलान किया।समारोह को संबोधित करते हुए शहीद मदन लाल यदगारी स्मारक की सरपंच और पूर्व मंत्री मैडम लक्ष्मी कांता चावला ने कहा कि शहीदों की स्थलों पर इस तरह के मेले हमेशा लगते रहेंगे। 

उन्होंने कहा कि इन शहीदों ने अपनी जान की परवाह किए बिना हमें आज़ादी दी है और हमारा भी कर्तव्य बनता है कि हम इस आज़ादी को बनाए रखने के लिए अपना योगदान दें। समारोह के दौरान स्कूल के बच्चों ने देशभक्ति के गीत गाए और पुलिस बैंड ने शहीदों की याद में देशभक्ति की धुन बजाकर श्रद्धांजलि अर्पित की।इसके पहले, शहीद मदन लाल यदगारी स्मारक की ओर से टाउन हॉल में स्थित शहीद मदन लाल की प्रतिमा पर श्रद्धांजलि अर्पित की गई।

राज्य स्तरीय समारोह के बाद बी.बी.के. डी.ए.वी. कॉलेज में श्रीमती अनिता देवगन और श्री हरदीप गिल की टीम द्वारा शहीद मदन लाल ढींङरा को समर्पित बलिदान नाटक की प्रस्तुति भी की गई।इस अवसर पर शहीद मदन लाल यदगारी स्मारक के प्रधान डॉ. राकेश शर्मा, जिला विकास और पंचायत अधिकारी श्री संदीप मल्होत्रा, चेयरमैन श्री जसप्रीत सिंह, आम आदमी पार्टी के अध्यक्ष श्री मनीष अग्रवाल, जी.एन.डी.यू. सीनट सदस्य श्री सतपाल सोखी, एस.ई. श्री संदीप सिंह और अन्य प्रमुख व्यक्तियों ने शहीद को श्रद्धांजलि अर्पित की।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Laljit Singh Bhullar , Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD