Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਧਿਕਾਰੀਆਂ ਨਾਲ ਪੁੱਜੇ ਪਿੰਡਾਂ 'ਚ, ਮੌਕੇ 'ਤੇ ਕੀਤਾ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ

ਪਿੰਡਾਂ ਦੀਆਂ 90 ਫ਼ੀਸਦੀ ਸਮੱਸਿਆਵਾਂ ਮੌਕੇ 'ਤੇ ਹੋ ਰਹੀਆਂ ਨੇ ਹੱਲ : ਡਾ. ਬਲਬੀਰ ਸਿੰਘ

Web Admin

Web Admin

5 Dariya News

ਪਟਿਆਲਾ , 18 Aug 2024

Last updated on: Aug 18, 2024, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਲਗਾਤਾਰ ਦੂਸਰੇ ਦਿਨ ਸਮੂਹ ਅਧਿਕਾਰੀਆਂ ਨੂੰ ਨਾਲ ਲੈਕੇ 'ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ' ਪ੍ਰੋਗਰਾਮ ਤਹਿਤ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਮੌਕੇ 'ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਸ਼ੁਰੂ ਕੀਤੇ ਗਏ 'ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ' ਪ੍ਰੋਗਰਾਮ ਰਾਹੀਂ ਪਿੰਡਾਂ ਦੀਆਂ 90 ਫ਼ੀਸਦੀ ਸਮੱਸਿਆਵਾਂ ਮੌਕੇ 'ਤੇ ਹੀ ਹੱਲ ਹੋ ਰਹੀਆਂ ਹਨ ਅਤੇ ਜਿਹੜੇ ਕੰਮਾਂ ਲਈ ਗਰਾਂਟ ਜਾ ਫੇਰ ਜਗ੍ਹਾ ਆਦਿ ਦੀ ਜ਼ਰੂਰਤ ਹੈ ਉਸ ਲਈ ਵੀ ਸਬੰਧਤ ਵਿਭਾਗਾਂ ਨੂੰ ਮੌਕੇ 'ਤੇ ਨਿਰਦੇਸ਼ ਦੇ ਕੇ ਕੰਮਾਂ ਨੂੰ ਸਮਾਂਬੱਧ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿੱਚ ਅਧਿਕਾਰੀਆਂ ਨੂੰ ਨਾਲ ਲੈ ਕੇ ਜਾਣ ਦਾ ਮੁੱਖ ਮਕਸਦ ਹੀ ਇਹ ਹੈ ਕਿ ਅਧਿਕਾਰੀ ਮੌਕੇ 'ਤੇ ਹੀ ਫੈਸਲਾ ਲੈ ਕੇ ਕਾਰਵਾਈ ਅਰੰਭ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੀ ਦਫ਼ਤਰ ਦੇ ਗੇੜੇ ਲਗਾਉਣ ਦੀ ਜ਼ਰੂਰਤ ਨਹੀਂ ਸਗੋਂ ਅਧਿਕਾਰੀ ਖੁਦ ਪਿੰਡਾਂ 'ਚ ਆ ਕੇ ਵਿਕਾਸ ਕਾਰਜਾਂ ਨੂੰ ਨੇਪਰੇ ਚੜਾਉਣਗੇ।

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਅਮਾਮ ਪੁਰ, ਕਰਮਗੜ੍ਹ, ਨੰਦਪੁਰ ਕੇਸ਼ੋਂ, ਫੱਗਣਮਾਜਰਾ, ਕਸਿਆਣਾ, ਬਾਰਨ, ਮਾਜਰੀ ਅਕਾਲੀਆਂ, ਫਰੀਦਪੁਰ ਤੇ ਮਿਰਜ਼ਾਪੁਰ ਪਿੰਡਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ 'ਤੇ ਹੀ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕੰਮਾਂ ਨੂੰ ਪੂਰਾ ਕਰਨ ਦੀ ਸਮਾਂ ਸੀਮਾ ਨਿਰਧਾਰਤ ਕੀਤੀ। 

ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਦਿੱਤਾ ਜਾਣ ਵਾਲਾ 8 ਹਜ਼ਾਰ ਕਰੋੜ ਰੁਪਇਆ ਰੋਕੇ ਜਾਣ ਦੇ ਬਾਵਜੂਦ ਵੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਪਿੰਡ ਵਾਸੀਆਂ ਵੱਲੋਂ ਜਿਹੜੇ ਵੀ ਕੰਮ ਦੱਸੇ ਗਏ ਹਨ, ਉਹ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣਗੇ।

ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡਾਂ ਦੀਆਂ ਬਹੁਤੀਆਂ ਮੁਸ਼ਕਲਾਂ ਇਕ ਸਮਾਨ ਹੀ ਹਨ, ਜਿਸ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ, ਸੜ੍ਹਕਾਂ ਦੇ ਆਲੇ ਦੁਆਲੇ ਨਜਾਇਜ਼ ਕਬਜ਼ੇ, ਰੂੜੀਆਂ ਦੀ ਸਮੱਸਿਆ ਅਤੇ ਗਲੀਆਂ-ਨਾਲੀਆਂ ਦੀ ਸਮੱਸਿਆ। ਇਨ੍ਹਾਂ ਸਾਰੀਆਂ ਮਸ਼ਕਲਾਂ ਦੇ ਹੱਲ ਲਈ ਹੁਣ ਸਮਾਂ ਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਜਿਸ ਤਹਿਤ ਕੂੜੇ ਅਤੇ ਰੂੜੀਆਂ ਦੀ ਸਮੱਸਿਆ ਦੇ ਹੱਲ ਲਈ ਪਿੰਡਾਂ 'ਚ ਠੋਸ ਤੇ ਤਰਲ ਕੂੜਾ ਪ੍ਰਬੰਧਨ ਲਈ ਛੋਟੇ ਛੋਟੇ ਪਲਾਂਟ ਲਗਾਏ ਜਾਣਗੇ, ਜਿਸ ਨਾਲ ਪਿੰਡ ਵਾਸੀਆਂ ਨੂੰ ਖਾਦ ਵੇਚ ਕੇ ਆਮਦਨ ਵੀ ਹੋ ਸਕੇਗੀ। 

ਨਜਾਇਜ਼ ਕਬਜ਼ੇ ਛੁਡਵਾਉਣ ਲਈ ਸੜ੍ਹਕਾਂ ਦੀ ਮਿਣਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਦੇਸ਼ ਦਿੱਤੇ ਹਨ ਕਿ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ ਇਸ ਲਈ ਐਮ.ਐਲ.ਏ ਪਿੰਡਾਂ 'ਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਪਟਿਆਲਾ ਦਿਹਾਤੀ ਅਤੇ ਮੁਹੱਲਿਆਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ।

ਇਸ ਮੌਕੇ ਕਰਨਲ ਜੇ.ਵੀ. ਸਿੰਘ, ਐਸ.ਡੀ.ਐਮ. ਪਟਿਆਲਾ, ਐਡਵੋਕੇਟ ਰਾਹੁਣ ਸੈਣੀ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਬੀ.ਡੀ.ਪੀ.ਓ ਬਲਜੀਤ ਸਿੰਘ ਸੋਹੀ, ਭੂਮੀ ਰੱਖਿਆ ਅਫ਼ਸਰ ਡਾ. ਮਨਦੀਪ ਕੌਰ, ਤਹਿਸੀਲਦਾਰ ਮਨਮੋਹਨ ਕੁਮਾਰ, ਸੁਰੇਸ਼ ਰਾਏ, ਬਲਾਕ ਪ੍ਰਧਾਨ ਮੋਹਿਤ ਕੁਮਾਰ, ਓਮ ਪ੍ਰਕਾਸ਼, ਹੇਮ ਰਾਜ, ਅਮਨ ਭੁੱਲਰ, ਜਸਵਿੰਦਰ ਸਿੰਘ, ਹਰਪਾਲ ਸਿੰਘ ਵਿਰਕ, ਗੁਰਚਰਨ ਸਿੰਘ ਰੁਪਾਣਾ ਅਤੇ ਪਤਵੰਤੇ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਸਮੇਤ ਪਿੰਡਾਂ ਦੇ ਵਸਨੀਕ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD