Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਨਸਾ ਪੁਲਿਸ ਵੱਲੋਂ ਕਤਲ ਦੇ ਮੁਕੱਦਮੇ ਵਿੱਚ ਸ਼ਾਮਲ ਵਿਅਕਤੀਆਂ ਨੂੰ ਕੁੱਝ ਹੀ ਘੰਟਿਆਂ ਅੰਦਰ ਕੀਤਾ ਕਾਬੂ

Crime News Punjab, Punjab Police, Police, Crime News, Mansa Police, Mansa

Web Admin

Web Admin

5 Dariya News

ਮਾਨਸਾ , 19 Aug 2024

Last updated on: Aug 19, 2024, 00:00 IST

ਸੀਨੀਅਰ ਕਪਤਾਨ ਪੁਲਿਸ, ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਨੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋ ਕੱਲ੍ਹ ਪਿੰਡ ਕੋਟਲੀ ਕਲਾਂ ਵਿਖੇ ਦਿਨ ਦਿਹਾੜੇ ਹੋਏ ਕਤਲ ਦੇ ਦੋਸ਼ੀਆਂ ਨੂੰ 12 ਘੰਟਿਆਂ ਦੇ ਅੰਦਰ ਅੰਦਰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਗਿਆ ਕਿ 18 ਅਗਸਤ, 2024 ਨੂੰ ਥਾਣਾ ਸਦਰ ਮਾਨਸਾ ਪੁਲਿਸ ਕੋਲ ਇਤਲਾਹ ਮਿਲੀ ਸੀ ਕਿ ਪਿੰਡ ਕੋਟਲੀ ਕਲਾਂ ਵਿਖੇ ਸੁਖਵਿੰਦਰ ਸਿੰਘ ਉਰਫ ਕਿੰਦਾ (ਉਮਰ 27 ਸਾਲ) ਪੁੱਤਰ ਕਰਮਜੀਤ ਸਿੰਘ ਵਾਸੀ ਕੋਟਲੀ ਕਲਾਂ ਦਾ ਦਿਨ ਦਿਹਾੜੇ ਗੋਲ਼ੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। 

ਜਿਸ ਦੇ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ, ਕਰਮਜੀਤ ਸਿੰਘ ਦੇ ਬਿਆਨ ’ਤੇ ਮੁਕੱਦਮਾ ਨੰਬਰ: 211, ਮਿਤੀ 18.08. 24 ਅ/ਧ 103, 190, 191(3), 49 ਬੀ.ਐਨ.ਐਸ, 25, 27/ 54/59 ਆਰਮਜ਼ ਐਕਟ  ਥਾਣਾ ਸਦਰ ਮਾਨਸਾ ਬਰਖਿਲਾਫ ਨਰੈਣ ਸਿੰਘ ਪੁੱਤਰ ਜੀਤ ਸਿੰਘ, ਕਰਨੈਲ ਸਿੰਘ ਪੁੱਤਰ ਜੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਨਰੈਣ ਸਿੰਘ, ਸੁਖਦੇਵ ਸਿੰਘ ਪੁੱਤਰ ਕਰਨੈਲ ਸਿੰਘ, ਰਾਜ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਕੋਟਲੀ ਕਲਾਂ, ਚਰਨਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਕੱਲੋ੍ਹ ਦਰਜ ਰਜਿਸਟਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਮੁੱਕਦਮੇ ਦੀ ਅਹਿਮੀਅਤ ਨੂੰ ਦੇਖਦੇ ਹੋਏ ਸ੍ਰੀ ਜਸਕੀਰਤ ਸਿੰਘ ਅਹੀਰ, ਕਪਤਾਨ ਪੁਲਿਸ (ਸਥਾਨਿਕ) ਮਾਨਸਾ, ਸ੍ਰੀ ਜਸਵਿੰਦਰ ਸਿੰਘ, ਉਪ. ਕਪਤਾਨ ਪੁਲਿਸ (ਡੀ) ਮਾਨਸਾ, ਸ੍ਰੀ ਗੁਰਪ੍ਰੀਤ ਸਿੰਘ ਬੈਂਸ, ਉਪ ਕਪਤਾਨ ਪੁਲਿਸ (ਸ:ਡ) ਮਾਨਸਾ ਦੀ ਦੇਖ ਰੇਖ ਹੇਠ ਇੰਸਪੈਕਟਰ ਜਗਦੀਸ਼ ਕੁਮਾਰ ਇੰਚਰਾਜ ਸੀ.ਆਈ.ਏ ਸਟਾਫ ਮਾਨਸਾ ਅਤੇ ਥਾਣੇਦਾਰ ਨਛੱਤਰ ਸਿੰਘ ਐਡੀਸ਼ਨਲ ਮੁੱਖ ਅਫਸਰ ਥਾਣਾ ਸਦਰ ਮਾਨਸਾ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ। ਜਿੰਨ੍ਹਾਂ ਵੱਲੋ ਮੁਸ਼ਤੈਦੀ ਨਾਲ ਕੰਮ ਕਰਦੇ ਹੋਏ ਬਾਹਰ ਭੱਜਣ ਦੀ ਤਾਕ ਵਿੱਚ ਬੈਠੇ ਕਤਲ ਦੀ ਵਾਰਦਤ ਵਿੱਚ ਸ਼ਾਮਲ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਨਰੈਣ ਸਿੰਘ ਵਾਸੀ ਕੋਟਲੀ ਕਲਾਂ (ਉਮਰ ਕਰੀਬ 32 ਸਾਲ) ਨੂੰ ਰੇਲਵੇ ਸਟੇਸ਼ਨ ਮਾਨਸਾ ਤੋਂ ਗ੍ਰਿਫਤਾਰ ਕਰਕੇ ਵਾਰਦਤ ਸਮੇਂ ਵਰਤਿਆ .45 ਬੋਰ ਪਿਸਟਲ ਬ੍ਰਾਮਦ ਕੀਤਾ ਗਿਆ ਹੈ (ਮੌਕਾ ਵਕੂਆ ਤੋਂ ਦੋਸ਼ੀਆਨ ਵੱਲੋਂ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਮਾਰਕਾ ਡਿਸਕਵਰ ਰੰਗ ਕਾਲਾ ਨੀਲਾ ਨੰਬਰ ਪੀ.ਬੀ. 10 ਸੀ ਏ 3203 ਸਮੇਤ ਮੋਟਰਸਾਈਕਲ ਰੇਹੜ੍ਹੀ ਕਬਜੇ ਵਿੱਚ ਲਿਆ ਗਿਆ ਹੈ।)

ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੋਰਾਨ ਇਹ ਸਾਹਮਣੇ ਆਇਆ ਹੈ ਕਿ ਮ੍ਰਿਤਕ ਸੁਖਵਿੰਦਰ ਸਿੰਘ ਵੱਲੋ ਸਾਲ 2022 ਵਿੱਚ ਦੋਸ਼ੀ ਗੁਰਪ੍ਰੀਤ ਸਿੰਘ ਦੇ ਚਾਚੇ ਕਰਨੈਲ ਸਿੰਘ ਹੋਰਾਂ ਦੀ ਲੱਤਾਂ ਤੋੜ ਦਿੱਤੀਆਂ ਗਈਆਂ ਸਨ, ਜਿਸ ਸਬੰਧੀ ਮ੍ਰਿਤਕ ਸੁਖਵਿੰਦਰ ਸਿੰਘ ਅਤੇ ਹੋਰਨਾਂ ਦੇ ਖਿਲਾਫ ਮੁਕੱਮਦਾ ਨੰਬਰ 91 ਮਿਤੀ 02-09-2022 ਅ/ਧ 307,324,379-ਬੀ,148,149 ਥਾਣਾ ਮੋੜ ਵਿਖੇ ਦਰਜ ਰਜਿਸਟਰ ਹੋਇਆ ਸੀ, ਜਿਸ ਦੀ ਰੰਜਿਸ਼ ਦੇ ਚਲਦਿਆਂ ਹੀ ਇਹ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। 

ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਗਿਆ ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਸ ’ਤੇ ਅਹਿਮ ਖੁਲਾਸੇ ਹੋਣ ਦੀ ਸੰਭਵਾਨਾ ਹੈ। ਇਸ ਤੋ ਇਲਾਵਾ ਵਾਰਦਤ ਵਿੱਚ ਸ਼ਾਮਲ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਟੀਮਾਂ ਲਗਤਾਰ ਮੁਸ਼ਤੈਦੀ ਨਾਲ ਕੰਮ ਕਰ ਰਹੀਆਂ ਹਨ।

 

Tags: Crime News Punjab , Punjab Police , Police , Crime News , Mansa Police , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD