Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਹੱਲ- ਕੁਲਜੀਤ ਸਿੰਘ ਰੰਧਾਵਾ

ਲੋਕਾਂ ਦੇ ਬਹੁਤ ਸਾਰੇ ਕੰਮ ਘਰ ਬੈਠੇ ਹੀ ਹੋ ਰਹੇ ਹਨ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਡੇਰਾਬੱਸੀ/ਐੱਸ ਏ ਐੱਸ ਨਗਰ , 20 Aug 2024

Last updated on: Aug 20, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ ਤਹਿਤ ਅੱਜ ਡੇਰਾਬੱਸੀ ਬਲਾਕ ਦੇ ਪਿੰਡ ਹਮਾਯੂੰਪੁਰ ਤਸਿੰਬਲੀ ਵਿਖੇ ਐਸ.ਡੀ.ਐਮ ਡੇਰਾਬੱਸੀ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਪ ਵਿੱਚ ਪਿੰਡ ਹਮਾਯੂੰਪੁਰ ਤਸਿੰਬਲੀ ਅਤੇ ਨੇੜੇ ਦੇ ਪਿੰਡਾਂ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। 

ਇੰਨ੍ਹਾਂ ਕੈਪਾਂ ਨੂੰ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ। ਕੈਂਪ ਵਿੱਚ ਲੋਕ ਮੁਸ਼ਕਿਲਾਂ ਸੁਣਨ ਪੁੱਜੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਵੱਖ-ਵੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਹਾਜ਼ਰ ਹੋ ਕੇ ਹਲਕੇ ਦੇ ਲੋਕਾਂ ਦੇ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਬਹੁਤੀਆਂ ਦਾ ਮੌਕੇ ਤੇ ਹੱਲ ਕੀਤਾ ਗਿਆ, ਅਜਿਹਾ ਇਸ ਕਰਕੇ ਸੰਭਵ ਹੋ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਨ੍ਹਾਂ ਕੈਪਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਉਨ੍ਹਾਂ ਦੇ ਸਰਕਾਰੀ ਦਫਤਰਾਂ ਨਾਲ ਸਬੰਧਤ ਰੁਕੇ ਹੋਏ ਕੰਮ ਕਰਾਉਣ ਲਈ ਪਹਿਲਕਦਮੀ ਕਰ ਰਹੇ ਹਨ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਹ ਕੈਪ ਸਭ ਤੋਂ ਜ਼ਿਆਦਾ ਬਜ਼ੁਰਗਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ, ਕਿਉਂ ਜੋ ਹੁਣ ਉਨ੍ਹਾਂ ਦੇ ਕੰਮ ਸਰਕਾਰੀ ਦਫਤਰਾਂ ਦੀ ਬਜਾਏ ਘਰਾਂ ਵਿੱਚ ਬੈਠੇ ਹੀ ਹੋ ਰਹੇ। ਹਲਕਾ ਵਿਧਾਇਕ, ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆਂ ਕਿ ਖੇਤੀਬਾੜੀ ਵਿਭਾਗ ਵੱਲੋਂ ਇਸ ਕੈਂਪ ਵਿੱਚ ਸਾਉਂਣੀ ਦੀਆਂ ਫ਼ਸਲਾਂ ਬਾਰੇ, ਪਰਾਲੀ ਪ੍ਰਬੰਧ  ਅਪਨਾਉਣ, ਕੁਦਰਤੀ ਸੋਮੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਵਾਤਾਵਰਣ ਨੂੰ ਬਚਾਉਣ ਬਾਰੇ ਕਿਸਾਨਾਂ ਨੂੰ ਨਵੀਨਤਮ ਤਕਨੀਕੀ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਨੁੰ ਝੋਨੇ ਦੀ ਸਿੱਧੀ ਬਿਜਾਈ ਦੇ ਫਾਇਦੇ ਦੱਸਦੇ ਹੋਏ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਵੀ ਜਾਗਰੂਕ ਕੀਤਾ ਗਿਆ। 

ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ ਆਹਲਾ ਅਧਿਕਾਰੀਆਂ ’ਚ ਐਸ.ਡੀ. ਐਮ ਹਿਮਾਂਸ਼ੂ ਗੁਪਤਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇੱਕ ਥਾਂ ‘ਤੇ ਹੀ ਲਗਪਗ ਸਾਰੇ ਵਿਭਾਗਾਂ ਦੀ ਮੌਜੂਦਗੀ ਆਮ ਲੋਕਾਂ ਲਈ ਲਾਹੇਵੰਦ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ ਹੈਲਪ ਲਾਈਨ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ। 

ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD