Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ 'ਅਨੀਮੀਆ ਨੂੰ ਜਾਣੋ-ਅਨੀਮੀਆ ਭਜਾਓ' ਪ੍ਰਾਜੈਕਟ ਸ਼ਕਤੀ ਦਾ ਮੁਲਕੰਣ

ਪਹਿਲੇ ਪੜਾਅ ਹੇਠ ਰਾਜਪੁਰਾ ਦੇ 42 ਸਕੂਲਾਂ ਦੀਆਂ ਕਿਸ਼ੋਰ ਉਮਰ ਦੀਆਂ ਵਿਦਿਆਰਥਣਾਂ ਨੂੰ ਅਨੀਮੀਆ ਮੁਕਤ ਕਰਕੇ ਜ਼ਿਲ੍ਹੇ ਭਰ 'ਚ ਲਾਗੂ ਹੋਵੇਗਾ ਪ੍ਰਾਜੈਕਟ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 20 Aug 2024

Last updated on: Aug 20, 2024, 00:00 IST

ਸਰਕਾਰੀ ਸਕੂਲਾਂ ਦੀਆਂ ਕਿਸ਼ੋਰ ਉਮਰ ਦੀਆਂ ਵਿਦਿਆਰਥਣਾਂ ਨੂੰ ਅਨੀਮੀਆ ਮੁਕਤ ਕਰਨ ਲਈ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਨਿਵੇਕਲੀ ਪਹਿਲਕਦਮੀ ਤਹਿਤ 'ਪ੍ਰਾਜੈਕਟ ਸ਼ਕਤੀ' ਦਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੁਲੰਕਣ ਕੀਤਾ। ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਤਹਿਤ ਰਾਜਪੁਰਾ ਦੇ 42 ਸਕੂਲਾਂ ਨੂੰ ਤਿੰਨ ਗਰੁੱਪਾਂ ਵਿੱਚ ਵੰਡਕੇ ਇਨ੍ਹਾਂ ਦੀਆਂ ਕਿਸ਼ੋਰ ਉਮਰ ਦੀਆਂ ਵਿਦਿਆਰਥਣਾਂ ਨੂੰ ਖ਼ੂਨ ਦੀ ਘਾਟ ਤੋਂ ਮੁਕਤ ਕਰਕੇ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਇੱਕ ਪਾਇਲਟ ਪ੍ਰਾਜੈਕਟ ਵਜੋਂ ਲਿਆ ਗਿਆ ਹੈ ਤੇ ਇਨ੍ਹਾਂ ਸਕੂਲਾਂ ਦੀਆਂ ਸਾਰੀਆਂ ਵਿਦਿਆਰਥਣਾਂ ਦੀ ਖ਼ੂਨ ਦੀ ਜਾਂਚ ਕਰ ਲਈ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰਾਜੈਕਟ ਆਪਣੇ ਉਦੇਸ਼ ਵਿੱਚ ਪੂਰੀ ਤਰ੍ਹਾਂ ਸਫ਼ਲ ਰਿਹਾ ਹੈ ਅਤੇ ਇਸ ਤਹਿਤ ਇਕੱਠੇ ਕੀਤੇ ਜਾ ਰਹੇ ਅੰਕੜੇ ਅਨੀਮੀਆ ਨਾਲ ਸਾਡੀ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਕੂਲੀ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਦੀ ਸਿਹਤ ਵੱਲ ਪੰਜਾਬ ਸਰਕਾਰ ਵੱਲੋਂ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਸੇ ਤਹਿਤ ਹੀ ਨਾਭਾ ਪਾਵਰ ਲਿਮਟਿਡ ਦੇ ਸਹਿਯੋਗ ਨਾਲ ਸਿਹਤ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ 10 ਤੋਂ 19 ਸਾਲ ਦੀਆਂ ਲੜਕੀਆਂ ਦੇ ਖ਼ੂਨ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਤੇ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ੂਨ ਦੀ ਘਾਟ ਵਾਲੀਆਂ ਬੱਚੀਆਂ ਦਾ ਤਿੰਨ ਮਹੀਨੇ ਬਾਅਦ ਫਿਰ ਟੈਸਟ ਕੀਤਾ ਜਾਵੇਗਾ ਤੇ ਇਨ੍ਹਾਂ ਪਛਾਣ ਕੀਤੀਆਂ ਬੱਚੀਆਂ ਲਈ ਮਿਡ ਡੇ ਮੀਲ 'ਚ ਜੇਕਰ ਕੋਈ ਤਬਦੀਲੀ ਕਰਨ ਸਮੇਤ ਕੋਈ ਵਾਧੂ ਦਵਾਈਆਂ ਜਾਂ ਖੁਰਾਕ ਦੇਣ ਦੀ ਲੋੜ ਹੈ, ਇਸ 'ਤੇ ਵੀ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਖ਼ੂਨ ਦੀ ਘਾਟ ਵਾਲੀਆਂ ਬੱਚੀਆਂ ਨੂੰ ਚੰਗੀ ਖੁਰਾਕ, ਆਈ.ਐਫ.ਏ. ਗੋਲੀਆਂ ਤੇ ਨਿਊਟ੍ਰੀਸ਼ਨਲ ਕਿੱਟ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਜਿੱਥੇ ਵਿਦਿਆਰਥਣਾਂ ਦੀ ਥੈਲਾਸੀਮੀਆ ਦੇ ਨਾਲ-ਨਾਲ ਪੂਰੀ ਸਿਹਤ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਖ਼ੂਨ ਦੀ ਕਮੀ ਹੋਣ ਵਾਲੀਆਂ ਗੰਭੀਰ ਅਲਾਮਤਾਂ ਬਾਰੇ ਸੁਚੇਤ ਕੀਤਾ ਜਾਵੇਗਾ ਅਤੇ ਖ਼ੂਨ ਦੀ ਗੰਭੀਰ ਘਾਟ ਵਾਲੇ ਬੱਚਿਆਂ ਦਾ ਇਲਾਜ ਸਿਵਲ ਹਸਪਤਾਲ ਤੇ ਰਾਜਿੰਦਰਾ ਹਸਪਤਾਲ ਵਿਖੇ ਕਰਵਾਇਆ ਜਾਵੇਗਾ।

ਇਸ ਮੌਕੇ ਐਨ.ਪੀ.ਐਲ. ਦੇ ਸੀ.ਐਸ.ਆਰ. ਪ੍ਰਾਜੈਕਟ ਹੈਡ ਜੀ.ਐਸ. ਚੀਮਾ, ਡੀ.ਡੀ.ਐਫ਼. ਨਿਧੀ ਮਲਹੋਤਰਾ, ਜ਼ਿਲ੍ਹਾ ਸਿੱਖਿਆ ਅਫ਼ਸਰ ਦਰਸ਼ਨਜੀਤ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ, ਮੈਡੀਕਲ ਕਾਲਜ ਤੋਂ ਡਾ. ਅਮਨਦੇਵ ਅਤੇ ਡਾ. ਤਾਨਿਆ ਸਮੇਤ ਸਿਹਤ ਤੇ ਸਿੱਖਿਆ ਵਿਭਾਗਾਂ ਦੇ ਹੋਰ ਨੁਮਾਇੰਦੇ ਵੀ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD