Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਚੰਦ ਸਿੰਘ ਬਰਸਟ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਦਿੱਤਾ ਸੱਦਾ

ਸਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਵਿੱਚ ਲਗਾਏ ਬੂਟੇ

Harchand Singh Barsat, AAP, Aam Aadmi Party, AAP Punjab, Aam Aadmi Party Punjab

5 Dariya News

5 Dariya News

5 Dariya News

ਐਸ.ਏ.ਐਸ. ਨਗਰ ( ਮੁਹਾਲੀ) , 20 Aug 2024

Last updated on: Aug 20, 2024, 00:00 IST

ਵਾਤਾਵਰਨ ਵਿੱਚ ਪ੍ਰਦੂਸ਼ਨ ਦੀ ਰੋਕਥਾਮ ਅਤੇ ਪੰਜਾਬ ਰਾਜ ਵਿੱਚ ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਬੂਟੇ ਲਗਾਏ ਗਏ। ਅੱਜ ਚੇਅਰਮੈਨ ਵੱਲੋਂ ਮਾਰਕਿਟ ਕਮੇਟੀ ਧੂਰੀ, ਮਾਰਕਿਟ ਕਮੇਟੀ ਮਾਲੇਰਕੋਟਲਾ ਅਤੇ ਮਾਰਕਿਟ ਕਮੇਟੀ ਨਾਭਾ ਅਧੀਨ ਮੰਡੀਆਂ ਵਿੱਚ ਪੌਦੇ ਲਗਾਏ ਗਏ। ਇਨ੍ਹਾਂ ਦੀ ਸਾਂਭ-ਸੰਭਾਲ ਦੀ ਜਿੰਮੇਦਾਰੀ ਉੱਥੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੌਂਪੀ ਗਈ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਰੰਭੀ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੰਦਿਆ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਬੂਟੇ ਲਗਾ ਕੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਜਿਨ੍ਹਾਂ ਮਨੁੱਖੀ ਜੀਵਨ ਅਹਿਮ ਹੈ, ਉਨ੍ਹਾਂ ਹੀ ਵਾਤਾਵਰਨ ਵੀ ਅਹਿਮ ਹੈ ਤੇ ਇਸ ਨੂੰ ਬਚਾਉਣ ਦੇ ਲਈ ਸਾਰਿਆਂ ਨੂੰ ਕੁਦਰਤ ਨਾਲ ਜੁੜਣ ਦੀ ਲੋੜ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਬੱਚਿਆਂ ਵਾਂਗ ਉਨ੍ਹਾਂ ਦੀ ਦੇਖ-ਰੇਖ ਕਰਨੀ ਚਾਹੀਦੀ ਹੈ ਤਾਂ ਜੋ ਸਾਡਾ ਆਲਾ-ਦੁਆਲਾ ਹਰਿਆ-ਭਰਿਆ ਰਹਿ ਸਕੇ।

ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ ਸਾਲ 2023-24 ਦੌਰਾਨ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ 30 ਹਜਾਰ ਬੂਟੇ ਲਗਾਉਣ ਦੇ ਆਪਣੇ ਟੀਚੇ ਨੂੰ ਪਾਰ ਕਰਦਿਆਂ ਹੋਇਆ 33000 ਤੋਂ ਵੱਧ ਫ਼ਲਦਾਰ, ਛਾਂਦਾਰ ਅਤੇ ਮੈਡੀਸਨ ਦੇ ਪੌਦੇ ਲਗਾਏ ਗਏ ਸਨ ਅਤੇ ਇਸ ਸੀਜਨ ਵਿੱਚ 35 ਹਜਾਰ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ ਤੇ ਹੁਣ ਤੱਕ ਕਰੀਬ 50 ਹਜਾਰ ਪੌਦੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਸਾਰੇ ਉੱਚ ਅਧਿਕਾਰੀਆਂ, ਕਰਮਚਾਰੀਆਂ, ਆੜ੍ਹਤੀਆਂ, ਕਿਸਾਨਾਂ ਆਦਿ ਨੂੰ ਆਪਣੇ ਆਲੇ-ਦੁਆਲੇ ਪੰਜ-ਪੰਜ ਬੂਟੇ ਲਾਜ਼ਮੀ ਲਗਾਉਣ ਅਤੇ ਆਪਣੇ ਜਨਮ ਦਿਨ ਮੌਕੇ ਦੋ-ਦੋ ਬੂਟੇ ਹੋਰ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। 

ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਤਰਸੇਮ ਚੰਦ ਐਸ.ਡੀ.ਐਮ., ਸਾਕਿਬ ਅਲੀ ਰਾਜਾ ਜਿਲ੍ਹਾ ਪ੍ਰਧਾਨ ਤੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ, ਪਿਆਰਾ ਸਿੰਘ ਖਾਲਸਾ ਜਿਲ੍ਹਾ ਪ੍ਰਧਾਨ, ਜਗਰਾਜ ਸਿੰਘ ਜਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨਿਅਰ, ਕਰਮਜੀਤ ਸਿੰਘ ਕੋਠਾਰਾ ਚੇਅਰਮੈਨ ਮਾਰਕਿਟ ਕਮੇਟੀ ਸੰਦੌੜ, ਰਾਜਵੰਤ ਸਿੰਘ ਘੁੱਲੀ ਚੇਅਰਮੈਨ ਮਾਰਕਿਟ ਕਮੇਟੀ ਧੂਰੀ, ਗੁਰਦੀਪ ਸਿੰਘ ਦੀਪਾ ਰਾਮਗੜ ਚੇਅਰਮੈਨ ਮਾਰਕਿਟ ਕਮੇਟੀ ਭਾਦਸੋਂ, ਜਸਪਾਲ ਸਿੰਘ ਗੁਮਾਣ ਡੀ.ਐਮ.ਓ., ਮਨਦੀਪ ਸਿੰਘ ਡੀ.ਐਮ.ਓ., ਜਸਪਾਲ ਸਿੰਘ ਡੀ.ਐਮ.ਓ., ਦੀਨਪਾਲ ਸਿੰਘ ਡੀ.ਡੀ.ਐਮ.ਓ., ਆਜਮ ਦਾਰਾ ਉਪ ਪ੍ਰਧਾਨ ਮਾਇਨੋਰਿਟੀ ਵਿੰਗ ਪੰਜਾਬ, ਸਹਿਬਾਜ ਰਾਣਾ ਮੈਂਬਰ ਵਕਫ ਬੋਰਡ ਪੰਜਾਬ, ਡਾ. ਅਨਵਰ ਭਸੌੜ ਮੈਂਬਰ ਵਕਫ ਬੋਰਡ ਪੰਜਾਬ, ਪੁਨੀਤ ਕੁਮਾਰ ਕਾਰਜਕਾਰੀ ਇੰਜੀਨਿਅਰ, ਅਮ੍ਰਿਤਪਾਲ ਸਿੰਘ ਕਾਰਜਕਾਰੀ ਇੰਜੀਨਿਅਰ, ਹਰਪ੍ਰੀਤ ਸਿੰਘ ਐਸਡੀਓ ਸੰਗਰੂਰ, ਮਨਪ੍ਰੀਤ ਸਿੰਘ ਸਕੱਤਰ, ਨਰਿੰਦਰ ਸਿੰਘ ਸਕੱਤਰ ਮਾਰਕਿਟ ਕਮੇਟੀ ਨਾਭਾ, ਰਮਨਦੀਪ ਸਿੰਘ, ਗੁਰਨੈਲ ਸਿੰਘ ਭੁਦਾਨ, ਜਗਜੀਤ ਸਿੰਘ, ਤੀਰਥ ਸਿੰਘ ਗਿੱਲ, ਅਸ਼ੋਕ ਅਰੋੜਾ ਮੌਜੂਦ ਰਹੇ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD