Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਜ਼ਿਲ੍ਹਾ ਮੋਗਾ ਪਹੁੰਚੀ

ਵਿਧਾਇਕ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਕੀਤਾ ਸਵਾਗਤ

Amritpal Singh Sukhanand, Bhagha Purana, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਅਜੀਤਵਾਲ/ਮੋਗਾ/ਬਾਘਾਪੁਰਾਣਾ , 20 Aug 2024

Last updated on: Aug 20, 2024, 00:00 IST

ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ਦੇ ਦੋ ਸਾਲ ਦੀ ਸਫਲਤਾ ਤੋਂ ਬਾਅਦ ਸੀਜ਼ਨ-3 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਸ ਵਾਰ ਵੀ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਇਹ ਮਸ਼ਾਲ ਅੱਜ ਸਵੇਰੇ ਜ਼ਿਲ੍ਹਾ ਮੋਗਾ ਵਿੱਚ ਪ੍ਰਵੇਸ਼ ਕੀਤੀ। ਜਿਸ ਦਾ ਅਜੀਤਵਾਲ ਵਿਖੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। 

ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ, ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਖਿਡਾਰੀ ਹਾਜ਼ਰ ਸਨ। ਇਸ ਉਪਰੰਤ ਬਾਘਾਪੁਰਾਣਾ ਵਿਖੇ ਹਲਕਾ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਪੂਰੇ ਪੰਜਾਬ ਵਿੱਚ ਹਰ ਜ਼ਿਲਾ ਹੈਡਕੁਆਟਰ ਵਿੱਚ ਲਿਜਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਅੱਜ ਸਵੇਰੇ ਲੁਧਿਆਣਾ ਤੋਂ ਹੋਈ ਹੈ।

ਉਹਨਾਂ ਕਿਹਾ ਕਿ ਖੇਡਾਂ ਤਹਿਤ ਬਲਾਕ ਪੱਧਰੀ ਖੇਡਾਂ 1 ਸਤੰਬਰ ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਖੇਡਾਂ 15 ਤੋਂ 22 ਸਤੰਬਰ ਤੱਕ ਅਤੇ ਰਾਜ ਪੱਧਰੀ ਖੇਡਾਂ ਤਿੰਨ ਗੇੜਾਂ ਵਿੱਚ ਆਯੋਜਿਤ ਹੋਣਗੀਆਂ। ਜਿੰਨਾ ਦੀ ਤਰੀਕ ਬਾਅਦ ਵਿੱਚ ਘੋਸ਼ਿਤ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਮੋਗਾ ਵਿਖੇ 2 ਸਤੰਬਰ ਤੋਂ ਫੁੱਟਬਾਲ, ਐਥਲੈਟਿਕ, ਖੋਹ ਖੋਹ, ਵਾਲੀਬਾਲ, ਸ਼ੂਟਿੰਗ, ਸਮੈਸ਼ਿੰਗ ਅਤੇ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਸੰਗਰੂਰ ਵਿਖੇ 28 ਅਗਸਤ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਤੀਜੇ ਸੀਜ਼ਨ ਦਾ ਉਦਘਾਟਨ ਹੋਵੇਗਾ। ਹਰ ਜ਼ਿਲਾ ਹੈਡਕੁਆਟਰ ਉਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ।

ਮਸ਼ਾਲ ਮਾਰਚ ਦੇ ਵੇਰਵੇ ਜਾਰੀ ਕਰਦਿਆਂ ਉਹਨਾਂ ਦੱਸਿਆ ਕਿ ਅੱਜ ਇਹ ਮਸ਼ਾਲ ਅਜੀਤਵਾਲ, ਬੁੱਘੀਪੁਰਾ ਚੌਕ, ਮੋਗਾ, ਬਾਘਾਪੁਰਾਣਾ ਹੁੰਦੀ ਹੋਈ ਜੀ ਟੀ ਬੀ ਗੜ ਰੋਡੇ ਹੁੰਦੀ ਹੋਈ ਮੁੜ ਗੋਧੇਵਾਲਾ ਸਟੇਡੀਅਮ ਵਿਖੇ ਪੁੱਜੇਗੀ। ਦੂਜੇ ਦਿਨ ਇੱਥੋਂ ਹੀ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਹੋਵੇਗੀ।

ਵਿਧਾਇਕ ਨੇ ਜ਼ਿਲ੍ਹਾ ਮੋਗਾ ਦੇ ਖਿਡਾਰੀਆਂ ਨੂੰ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹਨਾਂ ਖੇਡਾਂ ਦੇ ਸੁਚਾਰੂ ਪ੍ਰਬੰਧਾਂ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਉਮੀਦ ਜਤਾਈ ਕਿ ਜ਼ਿਲ੍ਹਾ ਮੋਗਾ ਦੇ ਖਿਡਾਰੀ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹਨਾਂ ਖੇਡਾਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਨਗੇ ਅਤੇ ਜ਼ਿਲ੍ਹਾ ਮੋਗਾ ਦਾ ਨਾਮ ਰੌਸ਼ਨ ਕਰਨਗੇ।

 

Tags: Amritpal Singh Sukhanand , Bhagha Purana , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD