Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਡਾਕਟਰਾਂ ਨਾਲ ਕਿਸੇ ਪ੍ਰਕਾਰ ਦੀ ਵਧੀਕੀ ਬਰਦਾਸ਼ਤ ਨਹੀਂ ਹੋਵੇਗੀ : ਵਿਧਾਇਕ ਡਾ. ਅਜੈ ਗੁਪਤਾ

ਹਸਪਤਾਲਾਂ ’ਚ ਚੰਗਾ ਮਾਹੌਲ ਬਨਾਉਣ ਲਈ ਸਰਕਾਰ ਵਚਨਬੱਧ-ਡਿਪਟੀ ਕਮਿਸ਼ਨਰ

Dr. Ajay Gupta, Aam Aadmi Party, Aam Aadmi Party Punjab, AAP Punjab, Government of Punjab, Punjab Government, Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 20 Aug 2024

Last updated on: Aug 20, 2024, 00:00 IST

ਗੁਰੂ ਨਾਨਕ ਹਸਪਤਾਲ  ਅਤੇ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਅਤੇ ਪੁਲਿਸ ਕਮਿਸ਼ਨਰ ਸ੍ਰ ਰਣਜੀਤ ਸਿੰਘ ਢਿਲੋਂ ਵੱਲੋਂ ਦੌਰਾ ਕੀਤਾ ਗਿਆ ਅਤੇ ਡਾਕਟਰਾਂ ਨੂੰ ਭਰੋਸਾ ਦਿਵਾਇਆ ਕਿ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਤੁਹਾਡੇ ਨਾਲ ਹੈ। ਵਿਧਾਇਕ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੇ ਡਾਕਟਰਾਂ ਵੱਲੋਂ ਰੋਸ ਵਜੋਂ ਕੀਤੀ ਹੜਤਾਲ ਕਾਰਨ ਪੈਦਾ ਹੋਏ ਤਨਾਅ ਨੂੰ ਦੂਰ ਕਰਨ ਲਈ ਇਥੇ ਪਹੁੰਚੇ ਹਨ। 

ਉਨ੍ਹਾਂ ਕਿਹਾ ਕੋਲਕਾਤਾ ਘਟਨਾ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਉਹ ਘੱਟ ਹੈ ਅਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ ਅਤੇ ਡਕਾਟਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਡਾਕਟਰਾਂ ਵੱਲੋਂ ਦੱਸੀਆਂ ਮੰਗਾਂ ’ਤੇ ਬੋਲਦਿਆਂ ਵਿਧਾਇਕ ਡਾ  ਗੁਪਤਾ  ਨੇ  ਵਿਸ਼ਵਾਸ਼ ਦਿਵਾਇਆ ਕਿ ਅਸੀਂ ਵੀ ਕਿਸੇ ਦੇ ਪੁੱਤ ਅਤੇ ਭਰਾ ਹਾਂ। ਇਸ ਲਈ ਮਹਿਲਾ ਸੁਰੱਖਿਆ ਸਭ ਤੋਂ ਪਹਿਲਾ ਫਰਜ਼ ਹੈ, ਜਿਸ ਨੂੰ ਅਸੀਂ ਨਿਭਾਅ ਰਹੇ ਹਾਂ ਅਤੇ ਅੱਗੇ ਤੋਂ ਵੀ ਚੰਗੇ ਤਰੀਕੇ ਨਾਲ ਨਿਭਾਵਾਂਗੇ। 

ਉਨ੍ਹਾਂ ਕਿਹਾ ਕਿ ਜੋ ਹੋਇਆ ਉਹ ਗ਼ਲਤ ਹੈ, ਪਰ ਅਸੀਂ ਕੋਸ਼ਿਸ਼ ਕਰਾਂਗੇ ਕਿ ਅੱਗੇ ਤੋਂ ਅਜਿਹਾ ਨਾ ਹੋਵੇ, ਜਿਸ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਵੀ ਇਸ ਕਾਲਜ ਵਿੱਚੋਂ ਪੜ੍ਹ ਕੇ ਡਾਕਟਰ ਬਣਿਆ ਹਾਂ ਅਤੇ ਮੈਂ ਤੁਹਾਡੀਆਂ ਸਾਰੀਆਂ ਮੁਸ਼ਕਲਾਂ ਤੋਂ ਭਲੀਭਾਂਤ ਜਾਣੂੰ ਹਾਂ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾਵੇਗਾ ਅਤੇ ਐਮਰਜੈਂਸੀ ਰੂਮ ਦੇ ਨਾਲ ਇਕ ਪੁਲਿਸ ਚੌਂਕੀ ਵੀ ਬਣਾਈ ਜਾਵੇਗੀ, ਇਸ ਦੇ ਨਾਲ ਹਸਪਤਾਲ ਅਤੇ ਕਾਲਜ ਵਿੱਚ ਹਾਈਡੈਫੀਨੇਸ਼ਨ ਸੀ:ਸੀ:ਟੀ:ਵੀ ਕੈਮਰੇ ਲਗਾਏ ਜਾਣਗੇ।  

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਮਰਿਆਂ ਦਾ ਕੰਟਰੋਲ ਰੂਮ 24 ਘੰਟੇ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਐਮਰਜੈਂਸੀ ਅਤੇ ਵਾਰਡਾਂ ਵਿੱਚ ਡਿਸਪਲੇ ਬੋਰਡ ਤੇ ਜਿਲ੍ਹਾ ਮੈਜਿਸਟਰੇਟ ਅਤੇ ਪੁਲਿਸ ਅਧਿਕਾਰੀਆਂ ਦੇ ਨੰਬਰ ਵੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਕ ਪੈਨਿਕ ਬਟਨ ਵੀ ਲਗਾਇਆ ਜਾਵੇਗਾ ਜਿਸ ਦਾ ਅਲਾਰਮ ਥਾਣਾ ਮਜੀਠਾ ਰੋਡ ਦੀ ਪੁਲਿਸ ਚੌਂਕੀ ਵਿੱਚ ਲੱਗੇਗਾ। 

ਡਾ: ਗੁਪਤਾ ਵੱਲੋਂ ਗਰਲਜ ਹੋਸਟਲ ਦਾ ਵੀ ਦੌਰਾ ਕੀਤਾ ਗਿਆ। ਇਸ ਮੌਕੇ ਡਾ: ਗੁਪਤਾ ਵੱਲੋਂ ਹੜਤਾਲੀ ਡਾਕਟਰਾਂ ਨਾਲ ਗੱਲਬਾਤ ਵੀ ਕੀਤੀ ਗਈ। ਇਸ ਦੌਰਾਨ ਸੰਘਰਸ਼ੀ ਡਾਕਟਰਾਂ ਨੇ ਆਪਣੀ ਮੰਗਾਂ ਦੁਹਰਾਉਂਦਿਆਂ ਦੱਸਿਆ ਕਿ ਗੁਰੂ ਨਾਨਕ ਹਸਪਤਾਲ ਅਤੇ ਮੈਡੀਕਲ ਕਾਲਜ ਨੂੰ ਪੂਰਨ ਤੌਰ ’ਤੇ ਸੀ.ਸੀ.ਟੀ.ਵੀ ਨਾਲ ਲੈਸ ਕੀਤਾ ਜਾਵੇ, ਪੁਲਿਸ ਗ਼ਸਤ ਵਧਾਈ ਜਾਵੇ, ਮਹਿਲਾ ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣ, ਹਰ ਪਾਸਿਓਂ ਲਾਈਟਾਂ ਦਾ ਪ੍ਰਬੰਧ ਕੀਤਾ ਜਾਵੇ, ਪੀ.ਸੀ.ਆਰ. ਗਸ਼ਤ ਹੋਰ ਤੇਜ਼ ਹੋਵੇ, ਰਾਤ ਸਮੇਂ ਸਾਰੇ ਗੇਟ ਬੰਦ ਕੀਤੇ ਜਾਣ ਅਤੇ ਇੱਕ ਗੇਟ ਖੁੱਲਾ ਰੱਖਿਆ ਜਾਵੇ, ਜਿਸ ’ਤੇ ਸੁਰੱਖਿਆ ਗਾਰਡ ਤਾਇਨਾਤ ਹੋਣ, ਕਿਊ.ਆਰ.ਟੀ. (ਕੁਇਕ ਰਿਐਕਸ਼ਨ ਟੀਮ) ਦਾ ਗਠਨ ਕੀਤਾ ਜਾਵੇ ਤਾਂ ਕਿ ਕਿਸੇ ਅਣਸੁਖਾਵੀਂ ਘਟਨਾ ਵਾਪਰਨ ਸਮੇਂ ਤੁਰੰਤ ਇਸ ਟੀਮ ਦੀ ਮਦਦ ਲਈ ਜਾ ਸਕੇ। 

ਇਸ ਟੀਮ ਦੇ ਦਿਨ ਰਾਤ ਚਾਰ-ਚਾਰ ਮੈਂਬਰ ਤਾਇਨਾਤ ਕੀਤੇ ਜਾਣ, ਹਸਪਤਾਲ ਅੰਦਰ ਵੀਡੀਓਗ੍ਰਾਫੀ ਮਨਾ ਕੀਤੀ ਜਾਵੇ, ਪੀ.ਜੀ.ਆਈ. ਦੀ ਤਰਜ ’ਤੇ ਹਸਪਤਾਲ ਅੰਦਰ ਮਰੀਜ਼ਾਂ ਨੂੰ ਮਿਲਣ ਆਉਣ ਵਾਲੇ ਵਾਰਸਾਂ ਦਾ ਕਾਰਡ ਬਣਾਇਆ ਜਾਵੇ ਤਾਂ ਕਿ ਇੱਕ ਤੋਂ ਵੱਧ ਵਾਰਸ ਵਾਰਡ ਅੰਦਰ ਦਾਖਲ ਨਾ ਹੋ ਸਕੇ। ਡਾਕਟਰਾਂ ਦੀਆਂ ਇਨ੍ਹਾਂ ਮੰਗਾਂ ’ਤੇ ਵਾਅਦਾ ਪ੍ਰਗਟ ਕਰਦਿਆਂ ਵਿਧਾਇਕ ਡਾ: ਗੁਪਤਾ  ਨੇ ਕਿਹਾ ਕਿ ਜਿਸ ਤਰ੍ਹਾਂ ਡਾਕਟਰੀ ਟੀਮ ਕਹੇਗੀ ਉਸੇ ਤਰ੍ਹਾਂ ਕੰਮ ਹੋਵੇਗਾ। 

ਇਨ੍ਹਾਂ ਮੰਗਾਂ ’ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ 10 ਤੋਂ 15 ਦਿਨਾਂ ਅੰਦਰ ਨਤੀਜੇ ਦਿਖਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਆਦੇਸ਼ ਦਿੱਤੇ ਹੋਏ ਹਨ ਕਿ ਸਿੱਖਿਆ ਅਤੇ ਸਿਹਤ ਸਹੂਲਤਾਂ ਸਾਡਾ ਮੁੱਖ ਏਜੰਡਾ ਹੈ। ਇਸ ਲਈ ਜੇਕਰ ਚੰਗਾ ਵਾਤਾਵਰਣ ਨਹੀਂ ਹੋਵੇਗਾ ਤਾਂ ਡਾਕਟਰ ਲੋਕਾਂ ਦੀ ਸੇਵਾ ਕਿਵੇਂ ਕਰ ਸਕਣਗੇ। 

ਇਸ ਲਈ ਅਸੀਂ ਡਾਕਟਰਾਂ ਦੀਆਂ ਮੰਗਾਂ ਪੂਰੀਆਂ ਕਰਨ ਵਾਸਤੇ ਵਚਨਬੱਧ ਹਾਂ। ਹਸਪਤਾਲ ਅੰਦਰ ਚੰਗਾ ਮਾਹੌਲ ਬਨਾਉਣ ਲਈ ਵੀ ਬਚਨਵੱਧ ਹਾਂ। ਇਸ ਦੌਰਾਨ ਵਿਧਾਇਕ ਨੇ ਡਾਕਟਰਾਂ ਤੋਂ ਸਾਥ ਦੀ ਵੀ ਮੰਗ ਕੀਤੀ ਤਾਂ ਕਿ ਜਿਹੜੇ ਵੀ ਕੰਮ ਹੋਣ ਵਾਲੇ ਹਨ ਉਨ੍ਹਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ ਤਾਂ ਕਿ ਉਹ ਸਮੇਂ ਸਿਰ ਸਰਕਾਰ ਨਾਲ ਤਾਲਮੇਲ ਕਰਕੇ ਨਿਪਟਾਏ ਜਾ ਸਕਣ।

ਇਸ ਮੌਕੇ ਡਿਪਟੀ ਕਮਿਸ਼ਨ ਸ੍ਰੀ ਘਨਸ਼ਾਮ ਥੋਰੀ ਨੇ ਕਿਹਾ ਕਿ ਹਸਪਤਾਲਾਂ ਵਿੱਚ ਸਾਜਗਾਰ ਮਾਹੌਲ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕਾਲਜ ਅਤੇ ਹਸਪਤਾਲ ਪ੍ਰਬੰਧਣ ਨੇ ਵੀ ਆਪਣੇ ਤੌਰ ਤੇ 170 ਪੋਕਸੋ ਸੁਰੱਖਿਆ ਗਾਰਡ ਰੱਖੇ ਹੋਏ ਹਨ ਅਤੇ ਲੋੜ ਪੈਣ ਤੇ ਇਨ੍ਹਾਂ ਦੀ ਗਿਣਤੀ ਹੋਰ ਵਾਧਾ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰ ਰਣਜੀਤ ਸਿੰਘ ਢਿਲੋਂ ਨੇ ਕਿਹਾ ਕਿ ਹਸਪਾਤਲ ਅਤੇ ਕਾਲਜ ਦੀ ਸੁਰੱਖਿਆ ਨੂੰ ਹੋਰ ਮਜਬੂਤ ਕੀਤਾ ਜਾਵੇਗਾ ਅਤੇ ਇਸ ਦੇ ਆਲੇ ਦੁਆਲੇ ਪੀ:ਸੀ:ਆਰ ਦੀ ਗਸ਼ਤ ਨੂੰ ਹੋਰ ਵਧਾਇਆ ਜਾਵੇਗਾ।

ਇਸ ਮੌਕੇ ਐਸ:ਡੀ:ਐਮ ਸ੍ਰੀ ਲਾਲ ਵਿਸ਼ਵਾਸ਼, ਪ੍ਰਿੰਸੀਪਲ ਮੈਡੀਕਲ ਕਾਲਜ ਡਾ: ਰਾਜੀਵ ਦੇਵਗਨ, ਵਾਇਸ ਪ੍ਰਿੰਸੀਪਲ ਡਾ: ਜੇ:ਪੀ: ਅਤਰੀ, ਮੈਡੀਕਲ ਸੁਪਰਡੰਟ ਕਰਮਜੀਤ ਸਿੰਘ, ਡਿਪਟੀ ਮੈਡੀਕਲ ਸੁਪਰਡੰਟ ਡਾ: ਇੰਦਰਪਾਲ ਸਿੰਘ ਗਰੋਵਰ, ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਮੁਨੀਸ਼ ਅਗਰਵਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: Dr. Ajay Gupta , Aam Aadmi Party , Aam Aadmi Party Punjab , AAP Punjab , Government of Punjab , Punjab Government , Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD