Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕੀਤੀ ਕੂੜਾ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ

ਸਾਲ ਦੇ ਅੰਤ ਤੱਕ ਹਰੇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਵੱਖੋ ਵੱਖ ਇਕੱਠਾ ਕਰਨ ਦਾ ਪ੍ਰਬੰਧ ਹੋਵੇਗਾ -ਵਧੀਕ ਡਿਪਟੀ ਕਮਿਸ਼ਨਰ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 21 Aug 2024

Last updated on: Aug 21, 2024, 00:00 IST

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਵਿੱਚ ਕੂੜਾ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਰਾਣੇ ਇਕੱਠੇ ਹੋਏ ਕੂੜੇ ਨੂੰ ਸਾਂਭਿਆ ਜਾਵੇ ਅਤੇ ਘਰਾਂ ਤੋਂ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖ ਇਕੱਠਾ ਕਰਨ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਕਿਹਾ ਕਿ ਚੌਗਿਰਦੇ ਦੀ ਸਾਫ ਸਫਾਈ ਮਨੁੱਖੀ ਸਿਹਤ ਲਈ ਬਹੁਤ ਅਹਿਮ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।  

ਉਹਨਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਮੌਕੇ ਨਗਰ ਕੌਂਸਲਾਂ ਵਿੱਚ ਚੱਲ ਰਹੇ ਕੰਮਾਂ ਦਾ ਵੇਰਵਾ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ ਨੇ ਦੱਸਿਆ ਕਿ ਅਸੀਂ ਜਿਲੇ ਦੀਆਂ ਸੱਤ ਨਗਰ ਕੌਂਸਲਾਂ ਵਿੱਚ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ 15 ਸਤੰਬਰ ਤੱਕ ਬਹੁਤੇ ਘਰਾਂ ਵਿੱਚ ਸਾਡੀ ਪਹੁੰਚ ਹੋ ਜਾਵੇਗੀ, ਜਦ ਕਿ ਸਾਲ ਦੇ ਅੰਤ ਤੱਕ ਲਗਭਗ 100 ਫੀਸਦੀ ਘਰਾਂ ਤੱਕ ਇਹ ਪ੍ਰਬੰਧ ਕਰ ਲਿਆ ਜਾਵੇਗਾ। 

ਉਹਨਾਂ ਦੱਸਿਆ ਕਿ ਸ਼ਹਿਰਾਂ ਵਿੱਚ ਇਕੱਠਾ ਹੋਇਆ ਪੁਰਾਣਾ ਕੂੜਾ, ਜਿਸ ਦੇ ਅੰਬਾਰ ਲੱਗੇ ਹੋਏ ਹਨ ਨੂੰ ਸਾਫ ਕਰਕੇ ਵਰਤਣ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ ਰਈਆ, ਮਜੀਠਾ, ਬਾਬਾ ਬਕਾਲਾ ਸਾਹਿਬ ਅਤੇ ਰਮਦਾਸ ਵਿੱਚ ਇਹ ਪ੍ਰਬੰਧ ਬਹੁਤ ਵਧੀਆ ਹੋ ਚੁੱਕਾ ਹੈ ਜਦਕਿ ਅਜਨਾਲਾ ਅਤੇ ਜੰਡਿਆਲਾ ਗੁਰੂ ਵਿੱਚ ਕੰਮ ਸ਼ੁਰੂਆਤੀ ਪੜਾਅ ਉੱਤੇ ਜਾਰੀ ਹੈ। ਸ੍ਰੀ ਨਿਕਾਸ ਕੁਮਾਰ ਨੇ ਦੱਸਿਆ ਕਿ ਇਕੱਠੇ ਕੀਤੇ ਗਏ ਕੂੜੇ ਨੂੰ ਪ੍ਰੋਸੈਸ ਕਰਨ ਲਈ ਵੀ ਕੰਮ ਚੱਲ ਰਿਹਾ ਹੈ ਜਿਸ ਵਿੱਚ ਰਮਦਾਸ , ਬਾਬਾ ਬਕਾਲਾ ਸਾਹਿਬ , ਰਾਜਾਸਾਂਸੀ, ਰਈਆ, ਅਜਨਾਲਾ ਅਤੇ ਜੰਡਿਆਲਾ ਗੁਰੂ ਵਿੱਚ 80 ਤੋਂ 100 ਫੀਸਦੀ ਤੱਕ ਦਾ ਟੀਚਾ ਪ੍ਰਾਪਤ ਕਰ ਲਿਆ ਗਿਆ ਹੈ ਜਦਕਿ ਮਜੀਠਾ ਵਿੱਚ ਅਸੀਂ 50 ਫੀਸਦੀ ਦੇ ਕਰੀਬ ਪ੍ਰਬੰਧ ਕਰ ਚੁੱਕੇ ਹਾਂ।  

ਉਹਨਾਂ ਭਰੋਸਾ ਦਿੱਤਾ ਕਿ ਅਸੀਂ ਸਰਕਾਰ ਵੱਲੋਂ ਦਿੱਤੇ ਗਏ ਟੀਚੀਆਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰਾਂਗੇ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD