Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਸਬੰਧੀ ਕੀਤੇ ਜਾਣ ਯੋਗ ਉਪਰਾਲੇ - ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ

ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਚੱਲ ਰਹੇ ਕੰਮਾਂ ਦੀ ਪ੍ਰਗਤੀ ਨੂੰ ਕੀਤਾ ਰੀਵਿਉ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 21 Aug 2024

Last updated on: Aug 21, 2024, 00:00 IST

ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ  ਵੱਲੋ ਪੰਚਾਇਤ ਵਿਭਾਗ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਲ੍ਹਾ ਅੰਮ੍ਰਿਤਸਰ ਵਿਖੇ ਸਵੱਛ ਭਾਰਤ ਮਿਸ਼ਨ ਫੇਜ਼-2 ਤਹਿਤ ਚਲ ਰਹੇ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਲਈ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਦੇ ਕੰਮ ਕਰਵਾਏ ਜਾਣ ਅਤੇ ਉਹਨਾ ਵੱਲੋ ਹਰ ਬਲਾਕ ਵਿੱਚ ਘੱਟ ਤੋ ਘੱਟ 10 ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਦੇ ਕੰਮਾਂ ਦੀ ਉਸਾਰੀ ਤੁਰੰਤ ਸੁਰੂ ਕਰਨ ਲਈ ਹਦਾਇਤ ਕੀਤੀ ਤਾਂ ਜੋ ਪਿੰਡਾਂ ਨੂੰ ਓ.ਡੀ.ਐਫ ਪਲੱਸ ਮਾਡਲ ਘੋਸਿ਼ਤ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ  ਇਕੱਠਾ ਕੀਤਾ ਜਾਵੇ। ਇਸ ਮੌਕੇ ਸੈਕਟਰੀ, ਜਲ ਸਕਤੀ ਮੰਤਰਾਲਾ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਭਾਰਤ ਸਰਕਾਰ ਵੱਲੋ ਓ.ਡੀ.ਐਫ ਪਲੱਸ ਮਾਡਲ ਦੀ ਪ੍ਰਾਪਤੀ ਲਈ ਅਲੱਗ-ਅਲੱਗ 8 ਰਾਜਾਂ(states) ਦੇ 54 ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਹਨਾ ਵੱਲੋ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਚੱਲ ਰਹੇ ਕੰਮਾਂ ਦੀ ਪ੍ਰਗਤੀ ਨੂੰ ਰੀਵਿਉ  ਵੀ ਕੀਤਾ ਗਿਆ। 

ਇਸ ਮੌਕੇ ਤੇ ਸ਼੍ਰੀ ਰਜੇਸ਼ ਕੁਮਾਰ ਦੁਬੇ, ਨਿਗਰਾਨ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅੰਮ੍ਰਿਤਸਰ, ਸ੍ਰੀ ਲਵਦੀਪ ਸਿੰਘ, ਕਾਰਜਕਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸ੍ਰੀ ਸੰਦੀਪ ਕੁਮਾਰ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀ ਬਿਕਰਮਜੀਤ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਟਾਰੀ, ਸ੍ਰੀ ਮਲਕੀਤ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਹਰਛਾ ਛੀਨਾ, ਸ੍ਰੀ ਮਲਕੀਤ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਜੰਡਿਆਲਾ, ਸ੍ਰੀ ਕੁਲਵੰਤ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਰਈਆ, ਸ੍ਰੀ ਸੁੱਖਜੀਤ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਜਨਾਲਾ, ਸ੍ਰੀਮਤੀ ਲਖਵਿੰਦਰ ਕੌਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਵੇਰਕਾ ਹਾਜਰ ਸੀ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD