Friday, 05 June 2026

 

 

ਖ਼ਾਸ ਖਬਰਾਂ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

 

ਭਗਵੰਤ ਮਾਨ ਸਰਕਾਰ ਵੱਲੋਂ ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਰਾਹੀਂ ਲੰਘਣ ਵਾਲਿਆਂ ਨੂੰ ਵੱਡੀ ਰਾਹਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਰ.ਯੂ.ਬੀ. ਦੀ ਅਪਰੋਚ ਸੜ੍ਹਕ ਦੇ ਪੁਨਰ ਨਿਰਮਾਣ ਦੀ ਸ਼ੁਰੂਆਤ ਕਰਵਾਈ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab,Bhagwant Mann Sarkar Tuhade Dwar

Web Admin

Web Admin

5 Dariya News

ਡੇਰਾਬੱਸੀ (ਐਸ.ਏ.ਐਸ. ਨਗਰ) , 21 Aug 2024

Last updated on: Aug 21, 2024, 00:00 IST

ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਦੀ ਵਰਤੋਂ ਕਰਦੇ ਰੋਜ਼ਾਨਾ ਹਜ਼ਾਰਾਂ ਯਾਤਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮੁਬਾਰਕਪੁਰ ਵਿਖੇ ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਦੇ ਪੇਵਮੈਂਟ ਤੇ ਅਪਰੋਚ ਸੜ੍ਹਕ ਦੇ ਮੁੜ ਨਿਰਮਾਣ ਦੀ ਸ਼ੁਰੂਆਤ ਕਰਵਾਈ। ਇਹ ਕੰਮ ਰਿਕਾਰਡ ਛੇ ਮਹੀਨਿਆਂ ਵਿੱਚ 166.26 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ 126.26 ਲੱਖ ਰੁਪਏ ਦੇ ਫੰਡ ਜਾਰੀ ਕਰਕੇ ਸਥਾਨਕ ਵਾਸੀਆਂ ਦੀ ਵੱਡੀ ਮੰਗ ਨੂੰ ਮੰਨਣ ਲਈ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਭਾਂਖਰਪੁਰ ਦੌਰੇ ਦੌਰਾਨ ਇਸ ਆਰ ਯੂ ਬੀ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਯਾਤਰੀਆਂ ਦੀ ਵੱਡੀ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ ਹੈ। ਮੁੱਖ ਮੰਤਰੀ ਨੇ ਉਸ ਮੌਕੇ ਭਰੋਸਾ ਦਿਵਾਇਆ ਸੀ ਕਿ ਲੋਕ ਹਿੱਤ ਵਿੱਚ ਰੇਲਵੇ ਅੰਡਰ ਬ੍ਰਿਜ ਦੇ ਪੇਵਮੈਂਟ ਤੇ ਅਪਰੋਚ ਰੋਡ ਦੇ ਮੁੜ ਨਿਰਮਾਣ ਲਈ ਲੋੜੀਂਦੀ ਸਾਰੀ ਲਾਗਤ ਸੂਬਾ ਸਰਕਾਰ ਚੁੱਕੇਗੀ ਅਤੇ ਹੁਣ ਉਨ੍ਹਾਂ ਨੇ ਆਪਣੀ ਗੱਲ ਦਾ ਮਾਣ ਰੱਖਦੇ ਹੋਏ ਸੂਬੇ ਦੀ ਤਰਫੋਂ ਸਾਰੀ ਲਾਗਤ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਹੜ੍ਹਾਂ ਅਤੇ ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਆਰ ਯੂ ਬੀ ਦੀ ਹਾਲਤ ਖ਼ਰਾਬ ਹੋ ਗਈ ਸੀ ਅਤੇ ਪੇਵਮੈਂਟ ਤੇ ਅਪਰੋਚ ਦੀ ਪੁਨਰ-ਉਸਾਰੀ ਪ੍ਰਸਤਾਵ ਦੇ ਮੁਕੰਮਲ ਹੋਣ ਤੱਕ ਇਸ ਨੂੰ ਥੋੜ੍ਹੀ ਬਹੁਤ ਮੁਰਮੰਤ ਕਰਕੇ ਰੋਜ਼ਾਨਾ ਆਉਣ ਜਾਣ ਦੇ ਯੋਗ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਰੇਲਵੇ ਅੰਡਰ ਬ੍ਰਿਜ ਦੇ ਪੇਵਮੈਂਟ ਤੇ ਅਪਰੋਚ ਦੇ ਮੁੜ-ਨਿਰਮਾਣ ਲਈ ਫੰਡ ਜਾਰੀ ਹੋਣ ਨਾਲ ਇਲਾਕਾ ਨਿਵਾਸੀਆਂ ਦੀ ਵੱਡੀ ਸਮੱਸਿਆ ਦਾ ਸਥਾਈ ਹੱਲ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਭਾਰੀ ਵਾਹਨਾਂ ਦੀ ਆਵਾਜਾਈ ਅਤੇ ਬਰਸਾਤ ਦੇ ਪਾਣੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵਾਰ ਲੋਕ ਨਿਰਮਾਣ ਵਿਭਾਗ ਨੇ ਰੇਲਵੇ ਅੰਡਰ ਬ੍ਰਿਜ ਦੇ ਪੇਵਮੈਂਟ ਤੇ ਅਪਰੋਚ ਰੋਡ ਨੂੰ ਇਸ ਤਰੀਕੇ ਨਾਲ ਬਣਾਉਣ ਦੀ ਯੋਜਨਾ ਬਣਾਈ ਹੈ ਕਿ ਵਰਤੀ ਜਾਣ ਵਾਲੀ ਸਮੱਗਰੀ ਦੀ ਕੁੱਲ 600 ਮਿਲੀਮੀਟਰ ਮੋਟੀ ਪਰਤ ਹੋਵੇਗੀ ਜਿਸ ਵਿੱਚ ਉਪਰਲੀ ਐਮ-40 ਕੰਕਰੀਟ ਦੀ ਪਰਤ ਹੋਵੇਗੀ। ਉਨ੍ਹਾਂ ਕਿਹਾ ਕਿ ਰਿਕਾਰਡ ਛੇ ਮਹੀਨਿਆਂ ਵਿੱਚ ਪੇਵਮੈਂਟ ਤੇ ਅਪਰੋਚ ਦੀ ਮੁੜ ਉਸਾਰੀ ਦਾ ਕੰਮ ਮੁਕੰਮਲ ਹੋਣ ਬਾਅਦ ਸੁੰਦਰਾਂ, ਖੇੜੀ, ਭਾਂਖਰਪੁਰ, ਪੰਡਵਾਲਾ ਅਤੇ ਡੱਫਰਪੁਰ ਪਿੰਡਾਂ ਦੇ ਰੋਜ਼ਾਨਾ ਆਉਣ-ਜਾਣ ਲਈ ਰੇਲਵੇ ਅੰਡਰ ਬ੍ਰਿਜ ਨੂੰ ਮੁੜ ਖੋਲ੍ਹ ਦਿੱਤਾ ਜਾਵੇਗਾ।

ਇਸ ਮੌਕੇ ਹਾਜ਼ਰ ਹੋਰ ਅਧਿਕਾਰੀਆਂ ਵਿੱਚ ਉਪ ਮੰਡਲ ਮੈਜਿਸਟਰੇਟ ਡੇਰਾਬੱਸੀ ਡਾ. ਹਿਮਾਂਸ਼ੂ ਗੁਪਤਾ, ਕਾਰਜਕਾਰੀ ਇੰਜਨੀਅਰ ਪੀ.ਡਬਲਯੂ.ਡੀ ਪ੍ਰੋਵਿੰਸ਼ੀਅਲ ਡਵੀਜ਼ਨ-2 ਪਟਿਆਲਾ, ਮਨਪ੍ਰੀਤ ਸਿੰਘ ਦੂਆ, ਐਸ.ਡੀ.ਓ ਜਸਪਾਲ ਸਿੰਘ, ਨਗਰ ਕੌਂਸਲ ਦੇ ਪ੍ਰਧਾਨ, ਐਮ ਸੀ ਅਤੇ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD