Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਸੁਭਾਸ਼ ਸ਼ਰਮਾ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

ਖਰੜ 'ਚ ਵੰਦੇ ਭਾਰਤ, ਸ੍ਰੀ ਕੀਰਤਪੁਰ ਸਾਹਿਬ 'ਚ ਸੱਚਖੰਡ ਅਤੇ ਸਵਰਮਤੀ ਐਕਸਪ੍ਰੈੱਸ ਨੂੰ ਰੋਕਣ ਦੀ ਕੀਤੀ ਮੰਗ

Dr. Subhash Sharma, Bharatiya Janata Party, BJP, BJP Punjab, Ashwini Vaishnaw

Web Admin

Web Admin

5 Dariya News

ਚੰਡੀਗੜ੍ਹ , 21 Aug 2024

Last updated on: Aug 21, 2024, 00:00 IST

ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣ ਲੜ ਚੁੱਕੇ ਡਾ. ਸੁਭਾਸ਼ ਸ਼ਰਮਾ ਨੇ ਦਿੱਲੀ ਵਿਖੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਰੇਲਵੇ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਮੰਗ ਪੱਤਰ ਸੌਂਪਿਆ। 

ਮੀਟਿੰਗ ਦੌਰਾਨ ਡਾ: ਸੁਭਾਸ਼ ਸ਼ਰਮਾ ਨੇ ਮੁਹਾਲੀ, ਰੋਪੜ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਰੇਲ ਮੰਤਰੀ ਨੂੰ ਜਾਣਕਾਰੀ ਦਿੱਤੀ। ਓਹਨਾ ਦੱਸਿਆ ਕਿ ਮੋਹਾਲੀ ਦੇ ਪਿੰਡ ਸ਼ਾਮਪੁਰ ਅਤੇ ਰਾਏਪੁਰ ਕਲਾਂ ਵਿਚਕਾਰ ਰੇਲਵੇ ਅੰਡਰਪਾਸ 'ਤੇ ਇੱਕ ਸ਼ੈੱਡ ਦੀ ਜ਼ਰੂਰਤ ਹੈ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਪਾਣੀ ਉੱਥੇ ਨਾ ਖੜ੍ਹੇ। ਇਸ ਤੋਂ ਇਲਾਵਾ ਮੁਹਾਲੀ ਦੇ ਪਿੰਡ ਸਨੇਟਾ ਵਿੱਚ ਲਾਂਡਰਾ ਰੋਡ ’ਤੇ ਬਣੇ ਓਵਰਬ੍ਰਿਜ ਨੂੰ ਚੌੜਾ ਕੀਤਾ ਜਾਵੇ। 

ਖਰੜ ਰੇਲਵੇ ਸਟੇਸ਼ਨ 'ਤੇ ਵੰਦੇ ਭਾਰਤ (ਊਨਾ ਤੋਂ ਦਿੱਲੀ) ਸਟਾਪੇਜ ਬਣਾਇਆ ਜਾਵੇ। ਡਾ: ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਰੋਪੜ ਜ਼ਿਲ੍ਹੇ ਦੇ ਅਧੀਨ ਆਉਂਦੀ ਦਿੱਲੀ-ਊਨਾ ਰੇਲਵੇ ਲਾਈਨ ਨੇ ਨੰਗਲ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਹੈ, ਇਸ ਕਰਕੇ ਇੱਥੇ ਅੰਡਰਪਾਸ ਬਣਨਾ ਜਰੂਰੀ ਹੈ। ਇਸ ਤੋਂ ਇਲਾਵਾ ਸੱਚਖੰਡ ਅਤੇ ਸਵਰਮਤੀ ਐਕਸਪ੍ਰੈਸ ਦਾ ਸਟਾਪੇਜ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਦਿੱਤਾ ਜਾਵੇ। ਨਾਲ ਹੀ ਮੋਰਿੰਡਾ ਰੇਲਵੇ ਸਟੇਸ਼ਨ ਦਾ ਨਾਮ ਮਾਤਾ ਗੁਜਰੀ ਜੀ ਦੇ ਨਾਂ 'ਤੇ ਰੱਖਿਆ ਜਾਵੇ। 

ਨਵਾਂਸ਼ਹਿਰ ਜ਼ਿਲ੍ਹੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਨੂੰ ਖੰਨਾ ਨਾਲ ਨਵੀਂ ਰੇਲ ਲਾਈਨ (40 ਕਿਲੋਮੀਟਰ) ਅਤੇ ਬਲਾਚੌਰ ਨੂੰ ਰੋਪੜ ਨਾਲ ਨਵੀਂ ਰੇਲ ਲਾਈਨ (30 ਕਿਲੋਮੀਟਰ) ਰਾਹੀਂ ਜੋੜਿਆ ਜਾਣਾ ਚਾਹੀਦਾ ਹੈ। ਇਨ੍ਹਾਂ ਸਾਰੇ ਮੁੱਦਿਆਂ ਬਾਰੇ ਗੱਲਬਾਤ ਕਰਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਵਿਕਾਸ ਲਈ ਵਚਨਬੱਧ ਹਨ ਅਤੇ ਇਸ ਲਈ ਉਨ੍ਹਾਂ ਨੇ ਰੇਲ ਮੰਤਰੀ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਹੈ। 

ਡਾ: ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਰੇਲ ਮੰਤਰੀ ਨੇ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ।

 

Tags: Dr. Subhash Sharma , Bharatiya Janata Party , BJP , BJP Punjab , Ashwini Vaishnaw

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD