Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਵਿਧਾਨ ਸਭਾ ਸੈਸ਼ਨ ਇਕ ਮਹੀਨੇ ਲਈ ਵਧਾਇਆ ਜਾਵੇ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਬਾਗੀ ਅਕਾਲੀ ਨਾਗਪੁਰ ਤੋਂ ਲੈ ਰਹੇ ਹਨ ਨਿਰਦੇਸ਼

Sukhbir Singh Badal, Shiromani Akali Dal, SAD, Akali Dal, Gidderbaha

Web Admin

Web Admin

ਗਿੱਦੜਬਾਹਾ

5 Dariya News , 21 Aug 2024

Last updated on: Aug 21, 2024, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਦੇ ਆਉਂਦੇ ਮੌਨਸੂਨ ਇਜਲਾਸ ਨੂੰ ਤਿੰਨ ਰੋਜ਼ਾ ਸੈਸ਼ਨ ਤੋਂ ਵਧਾ ਕੇ ਇਕ ਮਹੀਨੇ ਦਾ ਕੀਤਾ ਜਾਵੇ ਤਾਂ ਜੋ ਆਮ ਆਦਮੀ ਪਾਰਟੀ (ਆਪ) ਵੱਲੋਂ ਸੂਬੇ ਦੇ ਦਰਿਆਈ ਪਾਣੀਆਂ ਅਤੇ ਰਾਜਧਾਨੀ ਚੰਡੀਗੜ੍ਹ ’ਤੇ ਇਸਦੇ ਹੱਕ ਨੂੰ ਕਮਜ਼ੋਰ ਕਰਨ ਸਮੇਤ ਪੰਜਾਬ ਦੇ ਭੱਖਦੇ ਮਸਲਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਜਾ ਸਕੇ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਇਹ ਵੀ ਚਾਹੁੰਦੇ ਹਨ ਕਿ ਆਪ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਲਏ 85 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਸਮੇਤ ਸੂਬੇ ਸਿਰ ਨਿੱਤ ਵੱਧ ਰਹੇ ਕਰਜ਼ੇ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇ। ਉਹਨਾਂ ਕਿਹਾ ਕਿ ਆਪ ਸਰਕਾਰ ਬੇਸ਼ਕੀਮਤੀ ਸਰੋਤਾਂ ਨੂੰ ਇਸ਼ਤਿਹਾਰਬਾਜੀ ਅਤੇ ਪ੍ਰਾਪੇਗੰਡਾ ਕਾਰਵਾਈਆਂ ’ਤੇ ਬਰਬਾਦ ਕਰ ਰਹੀ ਹੈ ਜਿਸਦੇ ਨਤੀਜੇ ਵਜੋਂ ਪੰਜਾਬ ਦਾ ਅਰਥਚਾਰਾ ਤਬਾਹ ਹੋ ਗਿਆ ਹੈ ਤੇ ਵਿਕਾਸ ਕਾਰਜ ਮੁਕੰਮਲ ਤੌਰ ’ਤੇ ਠੱਪ ਹੋ ਗਏ ਹਨ।

ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਪੰਜਾਬ ਵਿਚ ਕੋਈ ਨਵਾਂ ਨਿਵੇਸ਼ ਵੀ ਨਹੀਂ ਆ ਰਿਹਾ ਤੇ ਘਰੇਲੂ ਉਦਮੀਆਂ ਨੇ ਪਿਛਲੇ ਸਮੇਂ ਦੌਰਾਨ 22000 ਕਰੋੜ ਰੁਪਏ ਦਾ ਨਿਵੇਸ਼ ਗੁਆਂਢੀ ਰਾਜਾਂ ਵਿਚ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਸਰਕਾਰ ਨੇ ਕਿਸਾਨਾਂ ਤੋਂ ਵਾਜਬ ਕੀਮਤਾਂ ’ਤੇ ਜ਼ਮੀਨ ਐਕਵਾਇਰ ਕਰਨ ਵਿਚ ਨਾਕਾਮ ਰਹਿ ਕੇ ਪੰਜਾਬੀਆਂ ਨੂੰ ਨਾਕਾਮ ਕੀਤਾ ਹੈ, ਉਸਦੇ ਨਤੀਜੇ ਵਜੋਂ 3263 ਕਰੋੜ ਰੁਪਏ ਦੇ ਤਿੰਨ ਐਨ ਐਚ ਏ ਆਈ ਪ੍ਰਾਜੈਕਟ ਰੱਦ ਹੋ ਗਏ ਹਨ ਅਤੇ 14288 ਕਰੋੜ ਰੁਪਏ ਦੇ ਪ੍ਰਾਜੈਕਟ ਹੋਰ ਰੱਦ ਹੋਣ ਦੇ ਰਾਹ ਪਏ ਹਨ। 

ਉਹਨਾਂ ਕਿਹਾ ਕਿ ਸਪਸ਼ਟ ਤੌਰ ’ਤੇ ਇਹ ਕੁਪ੍ਰਬੰਧਨ ਦਾ ਮਾਮਲਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਆਪਣੇ ਸੰਵਿਧਾਨਕ ਫਰਜ਼ ਨਿਭਾਉਣ ਵਿਚ ਨਾਕਾਮ ਕਿਉਂ ਸਾਬਤ ਹੋ ਰਹੇ ਹਨ।ਸਰਦਾਰ ਬਾਦਲ ਨੇ ਕਿਹਾ ਕਿ ਵਿਧਾਇਕ ਵੀ ਨਸ਼ਾ ਤਸਕਰੀ ਨੂੰ ਹੱਲ ਕਰਨ ਵਿਚ ਮੁੱਖ ਮੰਤਰੀ ਦੀ ਨਾਕਾਮੀ ’ਤੇ ਚਰਚਾ ਕਰਨੀ ਚਾਹੁੰਦੇ ਹਨ ਕਿਉਂਕਿ ਪਹਿਲਾਂ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਨਸ਼ਾ ਚਾਰ ਹਫਤਿਆਂ ਵਿਚ ਖਤਮ ਹੋ ਜਾਵੇਗਾ, ਫਿਰ ਤਿੰਨ ਮਹੀਨੇ ਤੇ ਫਿਰ ਨਸ਼ਾ ਖਤਮ ਕਰਨ ਲਈ ਇਕ ਸਾਲ ਦੀ ਮਿਆਦ ਦੇ ਦਿੱਤੀ ਗਈ। 

ਉਹਨਾਂ ਕਿਹਾ  ਕਿ ਵਿਧਾਇਕ ਆਪੋ ਆਪਣੇ ਹਲਕੇ ਦੇ ਮਸਲੇ ਵੀ ਚੁੱਕਣਾ ਚਾਹੁੰਦੇ ਹਨ ਅਤੇ ਉਹਨਾਂ ਨੂੰ ਇਸ ਵਾਸਤੇ ਢੁਕਵਾਂ ਸਮਾਂ ਦਿੱਤਾ ਜਾਣਾ ਚਾਹੀਦਾ ਹੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਵਿਰੋਧੀ ਧਿਰ ਵਿਚ ਹੁੰਦਿਆਂ ਮੰਗ ਕੀਤੀ ਸੀ ਕਿ ਵਿਧਾਨ ਸਭਾ ਸੈਸ਼ਨ ਸਾਲਾਨਾ ਘੱਟੋ ਘੱਟ ਇਕ ਸਾਲ ਦਾ ਹੋਣਾ ਚਾਹੀਦਾ ਹੈ ਤੇ ਹੁਣ ਉਹ ਹਰ ਵਾਰ ਸਿਰਫ ਕੁਝ ਗਿਣਵੇਂ ਦਿਨਾਂ ਦਾ ਸੈਸ਼ਨ ਸੱਦ ਰਹੇ ਹਨ।

ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਫਿਲਮੀ ਅਦਾਕਾਰਾ ਕਮ ਭਾਜਪਾ ਦੀ ਐਮ ਪੀ ਕੰਗਣਾ ਰਣੌਤ ਵੱਲੋਂ ਫਿਲਮ ’ਐਮਰਜੰਸੀ’ ਵਿਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਲਈ ਉਸਦੇ ਖਿਲਾਫ ਧਾਰਾ 295 ਏ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਉਹ ਜਾਣ ਬੁੱਝ ਕੇ ਦੇਸ਼ ਭਗਤ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਭੜਕਾ ਰਹੀ ਹੈ ਤਾਂ ਜੋ ਦੇਸ਼ ਵਿਚ ਫਿਰਕੂ ਸਦਭਾਵਨਾ ਦਾ ਮਾਹੌਲ ਖਰਾਬ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਉਸਦੀ ਪੂਰੀ ਮਦਦ ਕਰ ਰਹੀ ਹੈ। 

ਉਹਨਾਂ ਕਿਹਾ ਕਿ ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਪੱਛਮੀ ਬੰਗਾਲ ਵਿਚ ਮੈਡੀਕਲ ਵਿਦਿਆਰਥਣ ਨਾਲ ਜ਼ਬਰ ਜਨਾਹ ਮਗਰੋਂ ਉਸਦਾ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਢੁਕਵੀਂ ਕਾਰਵਾਈ ਕੀਤੀ ਜਾਵੇ। ਇਕ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਾਗੀ ਅਕਾਲੀ ਨਾਗਪੁਰ ਤੋਂ ਆਰ ਐਸ ਐਸ ਅਤੇ ਦਿੱਲੀ ਤੋਂ ਭਾਜਪਾ ਹਾਈ ਕਮਾਂਡ ਤੋਂ ਹੁਕਮ ਲੈ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਦਾ ਇਕਲੌਤਾ ਮਕਸਦ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਇਹਨਾਂ ਨੂੰ ਪੰਜਾਬ ਵਿਚ ਕੋਈ ਵੇਖ ਕੇ ਰਾਜ਼ੀ ਨਹੀਂ ਹੈ।

 

Tags: Sukhbir Singh Badal , Shiromani Akali Dal , SAD , Akali Dal , Gidderbaha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD