Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿੱਖਿਆ ਵਿਭਾਗ ਦੀ ਮਹੀਨਾਵਾਰੀ ਕਾਰਗੁਜਾਰੀਆਂ ਦਾ ਡਿਪਟੀ ਕਮਿਸਨਰ ਪਠਾਨਕੋਟ ਆਦਿੱਤਿਆ ਉੱਪਲ ਨੇ ਕੀਤਾ ਰੀਵਿਓ

Aditya Uppal, DC Pathankot, Deputy Commissioner Pathankot, Pathankot

Web Admin

Web Admin

5 Dariya News

ਪਠਾਨਕੋਟ , 21 Aug 2024

Last updated on: Aug 21, 2024, 00:00 IST

ਜਿਲ੍ਹਾ ਪਠਾਨਕੋਟ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਮਹੀਨਾ ਭਰ ਕੀਤੇ ਕਾਰਜਾਂ ਦਾ ਰੀਵਿਓ ਕਰਨ ਲਈ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਸਿੱਖਿਆ ਵਿਭਾਗ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਪਠਾਨਕੋਟ, ਕਮਲਦੀਪ  ਕੌਰ ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਪਠਾਨਕੋਟ, ਡੀ.ਜੀ. ਸਿੰਘ ਉਪ ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਅਤੇ ਹੋਰ ਸਬੰਧਤ ਵਿਭਾਗੀ ਅਧਿਕਾਰੀ ਵੀ ਹਾਜਰ ਸਨ।

ਜਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਜਿਲ੍ਹੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜ ਜਿਵੈਂ ਸਮੱਗਰਾ ਸਿੱਖਿਆ ਅਭਿਆਨ, ਸਮਾਰਟ ਸਕੂਲ, ਮਿਡ-ਡੇ ਮੀਲ, ਸਕੂਲਾਂ ਦੀਆਂ ਛੱਤਾਂ ਤੋਂ ਨਿਕਲਦੀਆਂ ਹਾਈ ਵੋਲਟੇਜ ਤਾਰਾਂ, ਸਕੂਲਾਂ ਦਾ ਨਾਮ ਬਦਲਣ ਸਬੰਧੀ, ਸਕੂਲਾਂ ਅੰਦਰ ਪਾਣੀ ਦੀ ਸੈਂਪਲਿੰਗ ਰਿਪੋਰਟ, ਪੀ.ਐਮ.ਸੀ., ਸਕੂਲਾਂ ਅੰਦਰ ਕੀਤੇ ਵਿਕਾਸ ਕਾਰਜਾਂ ਆਦਿ ਤੇ ਚਰਚਾ ਕੀਤੀ ਗਈ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਅੰਦਰ ਸੈਕੰਡਰੀ, ਹਾਈ. ਅਤੇ ਪ੍ਰਾਇਮਰੀ ਸਕੂਲਾਂ ਦੀ ਮੋਜੂਦਾ ਸਥਿਤੀ ਤੇ ਚਰਚਾ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਪੈਂਦੇ ਸਰਕਾਰੀ ਸਕੂਲਾਂ ਦੀ ਸੁਰੱਖਿਆ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਦੀ ਚਾਰ ਦੀਵਾਰੀ ਕਰਵਾਈ ਗਈ ਹੈ। ਉਨ੍ਹਾਂ ਜਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜਿਨ੍ਹਾਂ ਸਕੂਲਾਂ ਦੀ ਚਾਰ ਦੀਵਾਰੀ ਕਿਸੇ ਕਾਰਨਾਂ ਕਰਕੇ ਨਹੀਂ ਹੋ ਪਾਈ ਹੈ ਉਨ੍ਹਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ, ਸਰਕਾਰੀ ਹਾਈ ਸਕੂਲ, ਸਰਕਾਰੀ ਮਿਡਲ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ, ਆਦਿ ਅੰਦਰ 544 ਸਕੂਲਾਂ ਦੀ ਐਸ.ਐਮ.ਸੀ. ਕਮੇੇਟੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਸ.ਐਮ.ਸੀ. ਦੀ ਕਾਰਗੁਜਾਰੀ ਅਧੀਨ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਵੱਲੋਂ ਜਿਲ੍ਹਾ ਪਠਾਨਕੋਟ ਨੂੰ 7629 ਕਿਤਾਬਾਂ ਸਕੂਲ ਦੇ ਐਸ.ਐਮ.ਸੀ. ਕਮੇਟੀ ਮੈਂਬਰਾਂ ਨੂੰ ਵੰਡਣ ਲਈ ਭੇਜੀਆਂ ਗਈਆਂ ਸਨ ਜੋ ਬਲਾਕਾਂ ਰਾਹੀ. ਸਕੂਲਾਂ ਦੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਨੂੰ ਵੰਡ ਕੇ ਉਨ੍ਹਾਂ ਦੇ ਕਾਰਜਾਂ ਸਬੰਧੀ ਜਾਗਰੂਕ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਅੰਦਰ ਪੜ ਰਹੇ ਵਿਦਿਆਰਥੀਆਂ ਨੂੰ ਮੁੱਖ ਦਫਤਰ ਵੱਲੋਂ ਭੇਜੀਆਂ ਗਈਆਂ ਕਿਤਾਬਾਂ ਅਤੇ ਵਰਦੀਆਂ ਦੀ ਵੰਡ ਕਰ ਦਿੱਤੀ ਗਈ ਹੈ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ ਦਿੰਦਿਆਂ ਕਿਹਾ ਕਿ ਜਿਹੜੀਆਂ ਕਿਤਾਬਾਂ ਡੀਪੂ ਸਿੱਖਿਆ ਵਿਭਾਗ ਵਿੱਚ ਕਮੀ ਚਲ ਰਹੀ ਹੈ ਉਸ ਸਬੰਧੀ ਮੁੱਖ ਦਫਤਰ ਤੋਂ ਬੱਚਿਆਂ ਨੂੰ ਯੋਜਨਾਂ ਤਹਿਤ  ਕਿਤਾਬਾਂ ਦੀ ਮੰਗ ਕੀਤੀ ਜਾਵੈ।

ਉਨ੍ਹਾਂ ਪਾਵਰ ਕਾੱਮ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਹੜੇ ਸਕੂਲਾਂ ਅੰਦਰ ਹਾਈ ਵੋਲਟੇਜ ਤਾਰਾਂ ਨਿਕਲਦੀਆਂ ਹਨ ਉਨ੍ਹਾਂ ਤਾਰਾਂ ਨੂੰ ਸਕੂਲਾਂ ਤੋਂ ਬਾਹਰ ਸਿਫਿਟ ਕੀਤਾ ਜਾਵੈ ਤਾਂ ਜੋ ਅਣ ਸੁਖਾਵੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਇਸ ਮੋਕੇ ਤੇ ਡਿਪਟੀ ਕਮਿਸਨਰ ਪਠਾਨਕੋਟ ਨੇ ਸਿੱਖਿਆ ਵਿਭਾਗ ਤੋਂ ਜਾਣਕਾਰੀ ਪ੍ਰਾਪਤ ਕਰਦਿਆਂ ਕਿਹਾ ਕਿ ਜਿਹਨਾਂ ਸਕੂਲਾਂ ਦੀ ਹਾਲਤ ਖਸਤਾ ਹੈ ਉਨ੍ਹਾਂ ਦੀ ਤੁਰੰਤ ਰਿਪੋਰਟ ਬਣਾ ਕੇ ਡਿਪਟੀ ਕਮਿਸਨਰ ਦਫਤਰ ਜਮ੍ਹਾਂ ਕਰਵਾਈ ਜਾਵੈ ਤਾਂ ਜੋ ਸਰਕਾਰ ਵੱਲੋਂ ਸਿੱਖਿਆ ਦੇੇ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ ਉਨ੍ਹਾਂ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਹੀ ਮੁਕੰਮਲ ਕਰ ਲਿਆ ਜਾਵੇਗਾ। 

ਉਨ੍ਹਾਂ ਸਿੱਖਿਆ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਬਾਰਿਸ ਦਾ ਮੋਸਮ ਹੋਣ ਕਰਕੇ ਪੀਣ ਵਾਲੇ ਪਾਣੀ ਦੀ ਕਾਫੀ ਪ੍ਰੇਸਾਨੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇੱਕ ਸਰਵੇ ਰਿਪੋਰਟ ਤਿਆਰ ਕੀਤੀ ਜਾਵੈ ਕਿ ਸਿੱਖਿਆ ਦੇ ਅੰਦਰ ਕਿਹੜੇ ਮੇਜਰ ਕੰਮ ਹਨ ਜੋ ਕੀਤੇ ਜਾ ਸਕਦੇ ਹਨ ਅਤੇ ਕੂਝ ਪੈਡਿੰਗ ਹਨ ਉਨ੍ਹਾਂ ਖਾਮੀਆਂ ਨੂੰ ਦੂਰ ਕਰਦਿਆਂ ਸਿੱਖਿਆ ਵਿਭਾਗ ਵੱਨੋਂ ਸਮਾਂ ਰਹਿੰਦਿਆਂ ਕਰਵਾ ਲਿਆ ਜਾਵੇਗਾ।

 

Tags: Aditya Uppal , DC Pathankot , Deputy Commissioner Pathankot , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD