Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਡੇ ਪੱਧਰ ਤੇ ਕਰ ਰਹੀ ਹੈ ਉਪਰਾਲੇ - ਸੁਖਜਿੰਦਰ ਸਿੰਘ ਕਾਉਣੀ

ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਕਰਵਾਈ ਜਿ਼ਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਕੀਤੀ ਸ਼ੁਰੂਆਤ

Sukhjinder Singh Kauni, AAP, Aam Aadmi Party, Aam Aadmi Party Punjab, AAP Punjab, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 21 Aug 2024

Last updated on: Aug 21, 2024, 00:00 IST

ਸਕੂਲਾਂ ਦੇ ਜਿ਼ਲ੍ਹਾ ਪੱਧਰੀ ਖੋਖੋ ਮੁਕਾਬਲਿਆਂ ਦੀ ਸ਼ੁਰੂਆਤ ਸਰਕਾਰੀ ਹਾਈ ਸਮਾਰਟ ਸਕੂਲ ਬੁੱਟਰ ਸਰੀਂਹ ਵਿੱਚ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਕਰਵਾਈ ਗਈ। ਇਸ ਮੌਕੇ ਤੇ ਸੰਬੋਧਨ ਕਰਦਿਆਂ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਾਡੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਚੰਗੇ ਖਿਡਾਰੀ ਪਿੰਡਾਂ ਵਿੱਚੋਂ ਪੈਦਾ ਕਰਨ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ।

ਇਸ ਤਹਿਤ ਜਿੱਥੇ ਪਿੰਡਾਂ ਵਿੱਚ ਖੇਡ ਨਰਸਰੀਆਂ ਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ, ਉੱਥੇ ਖਿਡਾਰੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵੀ ਸਰਕਾਰ ਵਚਨਬੱਧ ਹੈ। ਉਨਾਂ ਕਿਹਾ ਕਿ ਖੇਡਾਂ ਪ੍ਰਤੀ ਨੌਜਵਾਨਾਂ ਨੂੰ ਉਤਸਾਹਿਤ ਕਰਨ ਲਈ ਹੀ ਪੰਜਾਬ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਮੁਹਿੰਮ ਦੀ ਇੱਕ ਸ਼ੁਰੂਆਤ ਕੀਤੀ ਗਈ ਸੀ ਜਿਹੜੀ ਹਰ ਸਾਲ ਜਾਰੀ ਰਹਿੰਦੀ ਹੈ ਤੇ ਵੱਖ-ਵੱਖ ਖੇਡ ਮੁਕਾਬਲੇ ਖੇਡਾਂ ਵਤਨ ਪੰਜਾਬ ਦੀਆਂ ਦੇ ਬੈਨਰ ਹੇਠ ਕਰਵਾਏ ਜਾਂਦੇ ਹਨ, ਜਿਸ ਵਿੱਚ ਪੰਜਾਬ ਭਰ ਦੇ ਵੱਡੀ ਗਿਣਤੀ ਵਿੱਚ ਖਿਡਾਰੀ ਭਾਗ ਲੈਂਦੇ ਹਨ।

ਉਹਨਾਂ ਬੱਚਿਆਂ ਨੂੰ ਆਸ਼ੀਰਵਾਦ ਦਿੰਦਿਆਂ ਉਹਨਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਤੇ ਕਿਹਾ ਕਿ ਕੱਲ੍ਹ ਨੂੰ ਤੁਸੀਂ ਹੀ ਵੱਡੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਬਣਨਾ ਹੈ ਇਸ ਲਈ ਕਦੇ ਵੀ ਮਿਹਨਤ ਕਰਨੀ ਨਾ ਛੱਡੋ, ਪੂਰੀ ਲਗਨ ਤੇ ਇਮਾਨਦਾਰੀ ਨਾਲ ਮਿਹਨਤ ਕਰੋਗੇ ਤਾਂ ਸਫਲਤਾ ਜਰੂਰ ਮਿਲੇਗੀ। ਇਸ ਮੌਕੇ ਤੇ ਉਹਨਾਂ ਬੱਚਿਆਂ ਤੇ ਸਕੂਲ ਦੇ ਸਟਾਫ ਮੈਂਬਰਾਂ ਵਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਇਸ ਮੌਕੇ ਤੇ ਲਖਬੀਰ ਸਿੰਘ ਹੈਡ ਮਾਸਟਰ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਸੇਵਕ ਸਿੰਘ, ਕੁਲਦੀਪ ਸਿੰਘ ਸੰਗੂਧੌਣ, ਬਲਰਾਮ ਸਿੰਘ ਡੀ ਪੀ, ਸੁਖਬੀਰ ਸਿੰਘ,ਬਲਦੇਵ ਸਿੰਘ ਸ਼ਮਸ਼ਾਦ ਵਾਲੀ, ਗੁਰਪਿੰਦਰ ਸਿੰਘ ਬੀਦੋਵਾਲੀ, ਤਰਸੇਮ ਕੁਮਾਰ ਕਨਵੀਨਰ ਖੋਖੋ, ਜਗਮੋਹਨ ਸਿੰਘ ਸੁਖਨਾ, ਮਨਦੀਪ ਬਰਾੜ, ਸਤਪਾਲ ਸਿੰਘ ਵੀ ਹਾਜ਼ਰ ਸਨ।  

 

Tags: Sukhjinder Singh Kauni , AAP , Aam Aadmi Party , Aam Aadmi Party Punjab , AAP Punjab , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD