Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐੱਨ. ਆਰ. ਆਈ. ਆਪਣੇ ਦਸਤਾਵੇਜ਼ ਕਾਊਂਟਰ ਸਾਈਨ ਕਰਵਾਉਣ ਲਈ 25 ਅਗਸਤ ਤੋਂ ਈ-ਸਨਦ ਪੋਰਟਲ http://esanad.nic.in ਉੱਤੇ ਕਰ ਸਕਦੇ ਹਨ ਅਪਲਾਈ - ਰਾਜੇਸ਼ ਤ੍ਰਿਪਾਠੀ

ਕਾਂਊਟਰ ਸਾਈਨ ਹੋਣ ਉਪਰੰਤ ਈਮੇਲ ਅਤੇ ਹੋਰ ਮਾਧਿਅਮਾਂ ਰਾਹੀਂ ਅਰਜ਼ੀਕਰਤਾ ਨੂੰ ਮਿਲ ਜਾਇਆ ਕਰੇਗਾ ਦਸਤਾਵੇਜ਼

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 22 Aug 2024

Last updated on: Aug 22, 2024, 00:00 IST

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈਏਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਨ. ਆਰ. ਆਈ. ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਊਂਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਉਹਨਾਂ ਦੱਸਿਆ ਕਿ ਐੱਨ. ਆਰ. ਆਈ ਲੋਕਾਂ ਦੀ ਇਸ ਖੱਜਲ ਖ਼ੁਆਰੀ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਇੱਕ ਆਨਲਾਈਨ ਈ-ਸਨਦ ਪੋਰਟਲ http://esanad.nic.in ਬਣਾ ਦਿੱਤਾ ਗਿਆ ਹੈ, ਜਿਸ ਰਾਹੀਂ ਇਹ ਕੰਮ ਹੁਣ ਘਰ ਬੈਠੇ ਹੀ ਹੋ ਜਾਇਆ ਕਰੇਗਾ।

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ 25 ਅਗਸਤ, 2024 ਤੋਂ ਐੱਨ. ਆਰ. ਆਈ. ਪੰਜਾਬੀ ਆਪਣੇ ਜਨਮ ਸਰਟੀਫਿਕੇਟ, ਵਿਆਹ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ ਸਮੇਤ ਵੱਖ ਵੱਖ ਦਸਤਾਵੇਜ਼ ਕਾਊਂਟਰ ਸਾਈਨ ਕਰਵਾਉਣ ਲਈ ਈ-ਸਨਦ ਪੋਰਟਲ http://esanad.nic.in ਉੱਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਹਨਾਂ ਕਿਹਾ ਕਿ ਅਜਿਹੀਆਂ ਅਰਜੀਆਂ ਹੁਣ ਸੇਵਾ ਕੇਂਦਰਾਂ ਵਿੱਚ ਨਹੀਂ ਲਈਆਂ ਜਾਣਗੀਆਂ। 

ਆਨਲਾਈਨ ਅਪਲਾਈ ਕਰਨ ਉੱਤੇ ਅਰਜ਼ੀਕਰਤਾ ਨੂੰ ਇਕ ਰਸੀਦ ਨੰਬਰ ਮਿਲ ਜਾਇਆ ਕਰੇਗਾ। ਹਰੇਕ ਪੱਧਰ ਦੀ ਕਾਰਵਾਈ ਆਨਲਾਈਨ ਹੋਇਆ ਕਰੇਗੀ। ਇਥੋਂ ਤੱਕ ਕਿ ਅਰਜ਼ੀਕਰਤਾ ਨੂੰ ਚੰਡੀਗੜ੍ਹ ਜਾਂ ਦਿੱਲੀ ਵੀ ਨਹੀਂ ਜਾਣਾ ਪਵੇਗਾ। ਕਾਊਂਟਰ ਸਾਈਨ ਹੋਣ ਉਪਰੰਤ ਦਸਤਾਵੇਜ਼ ਈਮੇਲ ਅਤੇ ਹੋਰ ਮਾਧਿਅਮਾਂ ਰਾਹੀਂ ਅਰਜ਼ੀਕਰਤਾ ਨੂੰ ਮਿਲ ਜਾਇਆ ਕਰੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਅਰਜ਼ੀਕਰਤਾ ਸੇਵਾ ਕੇਂਦਰ ਵਿੱਚ ਜਾ ਕੇ ਖੁਦ ਅਪਲਾਈ ਕਰਦਾ ਸੀ। 

ਉਸ ਤੋਂ ਬਾਅਦ ਉਸਨੂੰ ਆਪਣੀ ਅਰਜ਼ੀ ਲੈ ਕੇ ਚੰਡੀਗੜ੍ਹ ਅਤੇ ਪਟਿਆਲਾ ਹਾਊਸ, ਦਿੱਲੀ ਵੀ ਖੁਦ ਹੀ ਜਾਣਾ ਪੈਂਦਾ ਸੀ। ਇਸ ਨਾਲ ਉਹਨਾਂ ਦਾ ਸਮਾਂ ਅਤੇ ਪੈਸੇ ਦੀ ਬਰਬਾਦੀ ਦੇ ਨਾਲ-ਨਾਲ ਕਾਫੀ ਖੱਜਲ ਖ਼ੁਆਰੀ ਹੁੰਦੀ ਸੀ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਸਮੂਹ ਐੱਨ. ਆਰ. ਆਈ. ਪੰਜਾਬੀਆਂ ਨੂੰ ਇਸ ਸਹੂਲਤ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD