Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਉੱਤਰ ਪ੍ਰਦੇਸ਼ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

28 ਸਾਲਾ ਸ਼ਕਤੀ ਕੰਬੋਜ਼ ਦੀ ਬੀਤੀ 29 ਜੂਨ ਨੂੰ ਦੁਬਈ 'ਚ ਹੋ ਗਈ ਸੀ ਮੌਤ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 22 Aug 2024

Last updated on: Aug 22, 2024, 00:00 IST

ਖਾੜੀ ਮੁਲਕਾਂ ਅੰਦਰ ਰੱਬ ਦੇ ਫਰਿਸ਼ਤੇ ਵੱਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਹੁਣ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜਨੌਰ ਦੀ ਤਹਿਸੀਲ ਨਜ਼ੀਬਾਬਾਦ ਦੇ ਕਸਬਾ ਬੜੀਆ ਨਾਲ ਸੰਬੰਧਿਤ 28 ਸਾਲਾ ਨੌਜਵਾਨ ਸ਼ਕਤੀ ਕੰਬੋਜ਼ ਪੁੱਤਰ ਰਮੇਸ਼ ਚੰਦ ਦਾ ਮ੍ਰਿਤਕ ਸਰੀਰ ਦੁਬਈ ਤੋਂ ਹਵਾਈ ਅੱਡਾ ਦਿੱਲੀ ਰਾਹੀਂ ਉਸ ਦੇ ਵਾਰਸਾਂ ਤੱਕ ਪਹੁੰਚਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਸਹਾਰਾ ਸ਼ਕਤੀ ਕੰਬੋਜ਼ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਦੋ ਸਾਲ ਪਹਿਲਾਂ ਕੰਮਕਾਜ ਲਈ ਦੁਬਈ ਆਇਆ ਸੀ ਕਿ ਬੀਤੀ 29 ਜੂਨ ਨੂੰ ਅਣਕਿਆਸੇ ਹਲਾਤਾਂ 'ਚ ਉਸਦੀ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਜਦ ਮ੍ਰਿਤਕ ਦੇ ਇਲਾਕੇ 'ਚ ਸਥਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਦੇ ਪ੍ਰਬੰਧਕਾਂ ਨੇ ਉਨ੍ਹਾਂ ਨਾਲ ਟਰੱਸਟ ਦੀ ਅੰਮ੍ਰਿਤਸਰ ਟੀਮ ਰਾਹੀਂ ਸੰਪਰਕ ਕਰਕੇ ਸ਼ਕਤੀ ਕੰਬੋਜ਼ ਦੇ ਪਰਿਵਾਰ ਨਾਲ ਹੋਈ ਇਸ ਅਣਹੋਣੀ ਬਾਰੇ ਦੱਸਿਆ ਤਾਂ ਉਨ੍ਹਾਂ ਨੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਸਦਕਾ ਸ਼ਕਤੀ ਕੰਬੋਜ ਦਾ ਮ੍ਰਿਤਕ ਸਰੀਰ  ਭਾਰਤ ਭੇਜਿਆ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ। ਗੁਰਦੁਆਰਾ ਸਿੰਘ ਸਭਾ ਬੜੀਆ (ਉੱਤਰ ਪ੍ਰਦੇਸ਼) ਦੇ ਪ੍ਰਧਾਨ ਡਾ. ਨਰਿੰਦਰ ਪਾਲ ਸਿੰਘ ਸੰਧੂ, ਇਲਾਕੇ ਦੇ ਨਾਮਵਰ ਕਿਸਾਨ ਜਤਿੰਦਰ ਸਿੰਘ ਗਿੱਲ, ਸਰਪੰਚ ਦਲਬੀਰ ਸਿੰਘ, ਕੁਲਬੀਰ ਸਿੰਘ ਗਿੱਲ,ਸਾਬਕਾ ਸਰਪੰਚ ਰਤਨ ਲਾਲ, ਹਰਪਿੰਦਰ ਸਿੰਘ ਗਿੱਲ ਤੋਂ ਇਲਾਵਾ ਪੀੜਤ ਪਰਿਵਾਰ ਨੇ ਇਸ ਵੱਡੇ ਉਪਰਾਲੇ ਲਈ ਆਪਣੇ ਸਮੁੱਚੇ ਇਲਾਕੇ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਉਹ ਇਸ ਔਖੀ ਘੜੀ 'ਚ ਉਨ੍ਹਾਂ ਦੀ ਬਾਂਹ ਨਾ ਫੜਦੇ ਤਾਂ ਸ਼ਕਤੀ ਕੰਬੋਜ਼ ਦੇ ਬਜ਼ੁਰਗ ਮਾਪਿਆਂ ਨੂੰ ਆਪਣੇ ਪੁੱਤ ਦੇ ਅੰਤਿਮ ਦਰਸ਼ਨ ਨਸੀਬ ਨਹੀਂ ਸਨ ਹੋਣੇ।

ਜ਼ਿਕਰਯੋਗ ਹੈ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 368 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD