Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਆਂਗਣਵਾੜੀ ਤੇ ਪ੍ਰਾਇਮਰੀ ਸਕੂਲਾਂ 'ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਏ.ਡੀ.ਸੀ.ਕੰਚਨ

ਕਿਹਾ, 5 ਤੋਂ 7 ਸਾਲ ਤੇ 15 ਤੋਂ 17 ਸਾਲ ਦੇ ਬੱਚਿਆਂ ਦਾ ਆਧਾਰ ਅੱਪਡੇਟ ਕਰਵਾਉਣਾ ਜ਼ਰੂਰੀ

Kanchan, Additional Deputy Commissioner, ADC Patiala, Patiala

Web Admin

Web Admin

5 Dariya News

ਪਟਿਆਲਾ , 22 Aug 2024

Last updated on: Aug 22, 2024, 00:00 IST

ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਅੱਜ ਜ਼ਿਲ੍ਹਾ ਪੱਧਰੀ ਆਧਾਰ ਕਮੇਟੀ ਦੀ ਰਿਵਿਊ ਮੀਟਿੰਗ 'ਚ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਅਤੇ ਆਧਾਰ ਅਪਡੇਸ਼ਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਆਧਾਰ ਬਣਾਉਣ ਦੇ ਅਪਡੇਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਨਵੇਂ ਜਨਮੇ ਬੱਚੇ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਆਧਾਰ ਰਜਿਸਟ੍ਰੇਸ਼ਨ ਲਾਜ਼ਮੀ ਕਰਵਾਏ ਜਾਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ 5 ਤੋਂ 7 ਸਾਲ ਅਤੇ 15 ਤੋਂ 17 ਸਾਲ  ਦੇ ਬੱਚਿਆਂ ਦੇ ਆਧਾਰ  ਅੱਪਡੇਟ ਵੀ ਜ਼ਰੂਰ ਕਰਵਾਏ ਜਾਣੇ ਯਕੀਨੀ ਬਣਾਏ ਜਾਣ। 

ਉਨ੍ਹਾਂ ਕਿਹਾ ਕਿ ਆਂਗਣਵਾੜੀ ਤੇ ਪ੍ਰਾਇਮਰੀ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਕੇ ਵਿਦਿਆਰਥੀਆਂ ਦੇ ਆਧਾਰ ਕਾਰਡ ਬਣਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ, ਜਿਹੜੇ ਨਾਗਰਿਕਾਂ ਦਾ ਆਧਾਰ ਕਾਰਡ ਨਹੀਂ ਬਣਿਆ ਹੈ ਉਹ ਆਧਾਰ ਕਾਰਡ ਆਪਣੇ ਨੇੜਲੇ ਸੇਵਾ ਕੇਂਦਰ ਵਿੱਚ ਜਾ ਕੇ ਬਣਵਾ ਸਕਦਾ ਹਨ ਅਤੇ ਆਧਾਰ ਕਾਰਡ ਨੂੰ ਅੱਪਡੇਟ ਵੀ ਕਰਵਾਇਆ ਜਾ ਸਕਦਾ ਹੈ।

ਮੈਡਮ ਕੰਚਨ ਨੇ ਕਿਹਾ ਕਿ ਨਵ ਜਨਮੇ ਬੱਚੇ ਤੋਂ 3 ਸਾਲ ਦੇ ਬੱਚੇ ਦਾ ਰਿਕਾਰਡ ਆਂਗਣਵਾੜੀ ਵਰਕਰਾਂ ਪਾਸ ਅਤੇ 3 ਤੋਂ 5 ਸਾਲ ਦੇ ਬੱਚਿਆਂ ਦਾ ਰਿਕਾਰਡ ਸਿੱਖਿਆ ਵਿਭਾਗ ਪਾਸ ਮੌਜੂਦ ਹੈ ਇਸ ਰਿਕਾਰਡ ਨੂੰ ਵਾਚ ਕੇ ਅਜਿਹੇ ਬੱਚਿਆਂ ਦੀ ਪਹਿਚਾਣ ਕੀਤੀ ਗਈ ਹੈ ਜਿਨ੍ਹਾਂ ਦੇ ਆਧਾਰ ਕਾਰਡ ਹਾਲੇ ਤੱਕ ਨਹੀਂ ਬਣੇ ਹਨ। ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਕੈਂਪ ਲਗਾਕੇ ਬੱਚਿਆਂ ਦੇ ਆਧਾਰ ਕਾਰਡ ਬਣਾਏ ਜਾਣਗੇ। 

ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਛੋਟੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਮਾਪਿਆ ਨੂੰ ਵੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੱਸਿਆ ਕਿ 10 ਸਾਲ ਪੁਰਾਣੇ ਆਧਾਰ ਕਾਰਡ ਨੂੰ ਅੱਪਡੇਟ ਕਰਵਾਉਣਾ ਜ਼ਰੂਰੀ ਹੈ ਅਤੇ ਇਸ ਵਿੱਚ ਪਹਿਚਾਣ ਅਤੇ ਪਤੇ ਦਾ ਪਰੂਫ਼ ਅੱਪਡੇਟ ਕੀਤਾ ਜਾ ਸਕਦਾ ਹੈ। 

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅੱਪਡੇਟ ਕਰਦੇ ਰਹਿਣ। ਮੀਟਿੰਗ 'ਚ ਡੀ.ਐਸ.ਪੀ. ਸੁਖਦੇਵ ਸਿੰਘ, ਡਾ. ਐਸ.ਜੇ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ, ਡੀ.ਡੀ.ਐਫ ਨਿਧੀ ਮਲਹੋਤਰਾ, ਈ.ਓ. ਰਾਕੇਸ਼ ਅਰੋੜਾ, ਰੋਬਿਨ ਸਿੰਘ, ਪੁਸ਼ਪਿੰਦਰ ਜੋਸ਼ੀ ਵੀ ਮੌਜੂਦ ਸਨ।

 

Tags: Kanchan , Additional Deputy Commissioner , ADC Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD