Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਜਪਾ ਦੀ ਸੋਚ ਦਲਿਤ ਵਿਰੋਧੀ, ਉਹ ਸਾਲਾਂ ਤੋਂ ਰਿਜ਼ਰਵੇਸ਼ਨ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ - ਆਪ

2018 ਵਿੱਚ ਯੂ.ਪੀ.ਐੱਸ.ਸੀ. ਨੂੰ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਕਈ ਵਾਰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਲੇਟਰਲ ਐਂਟਰੀ ਲਈ ਘੱਟੋ-ਘੱਟ 50 ਅਸਾਮੀਆਂ ਰਿਜ਼ਰਵ ਰੱਖੇ - ਪਵਨ ਕੁਮਾਰ ਟੀਨੂੰ

Pawan Kumar Tinu, Aam Aadmi Party, AAP Punjab, Aam Aadmi Party Punjab,Government of Punjab

Web Admin

Web Admin

5 Dariya News

ਚੰਡੀਗੜ੍ਹ , 22 Aug 2024

Last updated on: Aug 22, 2024, 00:00 IST

ਆਮ ਆਦਮੀ ਪਾਰਟੀ (ਆਪ) ਨੇ ਯੂ.ਪੀ.ਐੱਸ.ਸੀ. ਲੇਟਰਲ ਐਂਟਰੀ ਨਿਯੁਕਤੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਫਿਰ ਹਮਲਾ ਕੀਤਾ ਹੈ। ‘ਆਪ’ ਆਗੂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਭਾਜਪਾ ਦੀ ਸੋਚ ਹੀ ਦਲਿਤ ਵਿਰੋਧੀ ਹੈ। ਉਹ ਸਾਲਾਂ ਤੋਂ ਅਨੁਸੂਚਿਤ ਜਾਤੀ-ਜਨਜਾਤੀ ਰਿਜ਼ਰਵੇਸ਼ਨ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਵੀਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਟਰ 'ਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਜਦੋਂ 2018 'ਚ ਲੇਟਰਲ ਐਂਟਰੀ ਰਾਹੀਂ ਨਿਯੁਕਤੀਆਂ ਕੀਤੀਆਂ ਗਈਆਂ ਸਨ, ਤਾਂ ਯੂ.ਪੀ.ਐੱਸ.ਸੀ. ਪ੍ਰਧਾਨ ਮੰਤਰੀ ਦਫ਼ਤਰ ਤੋਂ ਨਿਰਦੇਸ਼ ਪ੍ਰਾਪਤ ਕਰਦੀ ਸੀ। 

ਉਨ੍ਹਾਂ ਨੇ ਮੀਡੀਆ ਨੂੰ ਇੱਕ ਅੰਗਰੇਜ਼ੀ ਅਖ਼ਬਾਰ ਦੀ ਰਿਪੋਰਟ ਵੀ ਦਿਖਾਈ, ਜਿਸ ਵਿੱਚ ਕਿਹਾ ਗਿਆ ਸੀ ਕਿ ਲੇਟਰਲ ਐਂਟਰੀ ਲਈ ਘੱਟੋ-ਘੱਟ 50 ਅਸਾਮੀਆਂ ਰੱਖੀਆਂ ਜਾਣੀਆਂ ਚਾਹੀਦੀਆਂ ਹਨ। ਟੀਨੂੰ ਨੇ ਕਿਹਾ ਕਿ ਲੇਟਰਲ ਐਂਟਰੀ ਦਾ ਮਕਸਦ ਉੱਚ ਅਹੁਦਿਆਂ 'ਤੇ ਰਿਜ਼ਰਵੇਸ਼ਨ ਨੂੰ ਖਤਮ ਕਰਨਾ ਸੀ, ਇਸ ਲਈ ਭਾਜਪਾ ਸਰਕਾਰ ਨੇ ਇਸ ਤਹਿਤ ਇਕ-ਇਕ ਕਰਕੇ ਨਿਯੁਕਤੀਆਂ ਕੀਤੀਆਂ, ਕਿਉਂਕਿ ਜੇਕਰ ਉਹ ਇਕੱਠੇ 50-60 ਨਿਯੁਕਤੀਆਂ ਕਰਦੇ ਤਾਂ ਉਨ੍ਹਾਂ ਨੂੰ ਰਿਜ਼ਰਵੇਸ਼ਨ ਦੇ ਸੰਵਿਧਾਨਕ ਨਿਯਮਾਂ ਦੀ ਪਾਲਣਾ ਕਰਨੀ ਪੈਂਦੀ। 

ਉਨ੍ਹਾਂ ਕਿਹਾ ਕਿ ਯੂਪੀਐਸਸੀ ਵੱਲੋਂ ਅਜਿਹੀ ਨਿਯੁਕਤੀ ਲਈ ਸਿਰਫ਼ ਦੋ-ਤਿੰਨ ਦਿਨ ਦਾ ਸਮਾਂ ਦਿੱਤਾ ਗਿਆ ਸੀ ਤਾਂ ਜੋ ਕਿਸੇ ਨੂੰ ਪਤਾ ਨਾ ਲੱਗੇ ਅਤੇ ਕੋਈ ਝਗੜਾ ਨਾ ਹੋਵੇ। ਇਸ ਵਾਰ ਉਨ੍ਹਾਂ ਦਾ ਭੇਤ ਖੁੱਲ੍ਹ ਗਿਆ ਕਿਉਂਕਿ 45 ਨਿਯੁਕਤੀਆਂ ਲਈ ਇਸ਼ਤਿਹਾਰ ਦਿੱਤਾ ਗਿਆ ਸੀ। ਇਹ ਫ਼ੈਸਲਾ ਵੀ ਇਸ ਲਈ ਵਾਪਸ ਲੈ ਲਿਆ ਗਿਆ ਕਿਉਂਕਿ ਚਾਰ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। 

ਜੇਕਰ ਚੋਣਾਂ ਨਾ ਹੋਣੀਆਂ ਹੁੰਦੀਆਂ ਤਾਂ ਫ਼ੈਸਲਾ ਨਹੀਂ ਬਦਲਣਾ ਸੀ।  ਉਨ੍ਹਾਂ ਕਿਹਾ ਕਿ ਇਸ ਵਾਰ ਜਦੋਂ ਭਾਜਪਾ ਫਸ ਗਈ ਤਾਂ ਮਾਮਲਾ ਯੂਪੀਐਸਸੀ ’ਤੇ ਸੁੱਟ ਦਿੱਤਾ ਗਿਆ, ਜਦੋਂਕਿ ਸਾਰਾ ਫ਼ੈਸਲਾ ਕੇਂਦਰ ਸਰਕਾਰ ਦਾ ਹੈ। ਦਰਅਸਲ, ਭਾਜਪਾ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਲੋਕਾਂ ਨੂੰ ਦਿੱਤੇ ਗਏ ਸੰਵਿਧਾਨਕ ਰਿਜ਼ਰਵੇਸ਼ਨ ਨੂੰ ਖਤਮ ਕਰਨਾ ਚਾਹੁੰਦੀ ਹੈ। 

ਪਵਨ ਟੀਨੂੰ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਦਲਿਤ ਰਿਜ਼ਰਵੇਸ਼ਨ ਦੇ ਖ਼ਿਲਾਫ਼ ਕੰਮ ਕਰ ਰਹੀ ਹੈ। ਦਲਿਤਾਂ ਲਈ ਰਿਜ਼ਰਵੇਸ਼ਨ ਦੀ ਵਿਵਸਥਾ ਇਸ ਲਈ ਕੀਤੀ ਗਈ ਕਿਉਂਕਿ ਉਨ੍ਹਾਂ ਕੋਲ ਖੇਤੀ ਤਾਂ ਛੱਡੋ, ਰਹਿਣ ਲਈ ਜ਼ਮੀਨ ਵੀ ਨਹੀਂ ਸੀ। ਉਨ੍ਹਾਂ ਦੀ ਸਮਾਜਿਕ ਹਾਲਤ ਵੀ ਬਹੁਤ ਤਰਸਯੋਗ ਸੀ। ਉਨ੍ਹਾਂ ਨੂੰ ਅਛੂਤ ਮੰਨਿਆ ਜਾਂਦਾ ਸੀ। 

ਇਸ ਲਈ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਅਤੇ ਚੋਣਾਂ ਵਿੱਚ ਰਿਜ਼ਰਵੇਸ਼ਨ  ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਸਿਰਫ਼ ਦਲਿਤਾਂ ਖ਼ਿਲਾਫ਼ ਹੀ ਨਹੀਂ, ਆਮ ਵਰਗ ਦੇ ਨੌਜਵਾਨਾਂ ਖ਼ਿਲਾਫ਼ ਵੀ ਕੰਮ ਕਰ ਰਹੀ ਹੈ। ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕਰੀਬ 9 ਲੱਖ 80 ਹਜ਼ਾਰ ਅਸਾਮੀਆਂ ਖ਼ਾਲੀ ਹਨ, ਜਿਨ੍ਹਾਂ ਨੂੰ ਭਰਿਆ ਨਹੀਂ ਜਾ ਰਿਹਾ। ਜਦੋਂ ਕਿ ਦੇਸ਼ ਵਿੱਚ ਕਰੋੜਾਂ ਨੌਜਵਾਨ ਬੇਰੁਜ਼ਗਾਰ ਹੋ ਕੇ ਭਟਕ ਰਹੇ ਹਨ। 

ਇਸ ਤੋਂ ਇਲਾਵਾ ਮੋਦੀ ਸਰਕਾਰ 'ਚ ਸਰਕਾਰੀ ਨੌਕਰੀਆਂ ਦੀ ਗਿਣਤੀ 'ਚ ਕਾਫ਼ੀ ਕਮੀ ਆਈ ਹੈ।  2014 ਤੋਂ ਬਾਅਦ ਇਕੱਲੇ ਪਬਲਿਕ ਸੈਕਟਰ ਦੇ ਬੈਂਕਾਂ ਵਿੱਚ 50 ਹਜ਼ਾਰ ਤੋਂ ਵੱਧ ਨੌਕਰੀਆਂ ਘਟੀਆਂ ਹਨ। ਸਰਕਾਰੀ ਟੈਲੀਕਾਮ ਕੰਪਨੀਆਂ ਵਿੱਚ ਹਜ਼ਾਰਾਂ ਨੌਕਰੀਆਂ ਚਲੀਆਂ ਗਈਆਂ। ਫਿਰ ਦਰਜਨਾਂ ਸਰਕਾਰੀ ਕੰਪਨੀਆਂ ਦੇ ਨਿੱਜੀਕਰਨ ਕਾਰਨ ਹਜ਼ਾਰਾਂ ਸਰਕਾਰੀ ਨੌਕਰੀਆਂ ਖ਼ਤਮ ਹੋ ਗਈਆਂ।

 

Tags: Pawan Kumar Tinu , Aam Aadmi Party , AAP Punjab , Aam Aadmi Party Punjab , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD