Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

“ਖੇਡਾਂ ਵਤਨ ਪੰਜਾਬ ਦੀਆਂ-2024” ਤਹਿਤ 02 ਤੋਂ 10 ਸਤੰਬਰ ਤੱਕ ਕਰਵਾਏ ਜਾਣਗੇ ਬਲਾਕ ਪੱਧਰੀ ਮੁਕਾਬਲੇ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ

ਡਿਪਟੀ ਕਮਿਸ਼ਨਰ ਵੱਲੋਂ ਖੇਡ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਮੂਹ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 22 Aug 2024

Last updated on: Aug 22, 2024, 00:00 IST

ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ ਮੀਟਿੰਗ ਦੌਰਾਨ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਕਰਵਾਏ ਜਾਣ ਵਾਲੇ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਸਤਵੰਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 02 ਤੋਂ 10 ਸਤੰਬਰ ਤੱਕ ਬਲਾਕ ਪੱਧਰੀ ਅਤੇ 15 ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਇਹਨਾਂ ਖੇਡ ਮੁਕਾਬਲਿਆਂ ਵਿੱਚ ਐਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਇਲ), ਵਾਲੀਬਾਲ, (ਸੂਟਿੰਗ ਤੇ ਸਮੈਸ਼ਿੰਗ) ਦੇ ਮੁਕਾਬਲੇ ਕਰਵਾਏ ਜਾਣਗੇ।

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਖੇਡ ਮੁਕਾਬਲੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾਣੇ ਯਕੀਨੀ ਬਣਾਏ ਜਾਣ ਤਾਂ ਜੋ ਖੇਡ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੇ ਰਹਿਣ, ਖਾਣ-ਪੀਣ, ਸੁਰੱਖਿਆ, ਮੈਡੀਕਲ ਟੀਮਾਂ, ਟਰਾਂਸਪੋਟੇਸ਼ਨ ਆਦਿ ਸਮੇਤ ਹੋਰ ਲੋੜੀਂਦੇ ਪ੍ਰਬੰਧ ਅਗੇਤੇ ਹੀ ਯਕੀਨੀ ਬਣਾ ਲਏ ਜਾਣ ਤਾਂ ਜੋ ਖਿਡਾਰੀਆਂ ਨੂੰ ਕੋਈ ਅਸੁਵਿਧਾ ਨਾ ਹੋਵੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ 14, 17, 21 ਤੋਂ ਇਲਾਵਾ ਵੱਖ-ਵੱਖ ਉਮਰ ਵਰਗ 21-30, 31-40, 41-50, 51-60 ਤੇ 61-70 ਤੇ 70 ਸਾਲ ਤੋਂ ਵੱਧ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਲਈ ਖਿਡਾਰੀ ਪੰਜਾਬ ਸਰਕਾਰ ਦੇ ਵਿਸ਼ੇਸ਼ ਪੋਰਟਲ eservices.punjab.gov.in ’ਤੇ 28 ਅਗਸਤ ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਜਦਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ 14 ਸਤੰਬਰ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ 10 ਅਕਤੂਬਰ ਤੱਕ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD