Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਏਮਜ਼ ਮੋਹਾਲੀ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ

ਲੋਕਾਂ ਨੂੰ ਅਜਿਹੇ ਉਪਰਾਲਿਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਹਰਿਆ-ਭਰਿਆ ਅਤੇ ਸਿਹਤਮੰਦ ਪੰਜਾਬ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024

Web Admin

Web Admin

5 Dariya News

ਐਸ.ਏ.ਐਸ.ਨਗਰ , 22 Aug 2024

Last updated on: Aug 22, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਸੂਬਾ ਬਣਾਉਣ ਦੀ ਵਚਨਬੱਧਤਾ ਦੇ ਤਹਿਤ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਡਾ. ਬੀ.ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ, ਮੋਹਾਲੀ, ਐਸ.ਏ.ਐਸ.ਨਗਰ, ਵਿਖੇ ਅੱਜ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਹਰਸ਼ਿੰਗਰ (ਰਾਤਰੀ-ਫੁੱਲਾਂ ਵਾਲੀ ਜੈਸਮੀਨ) ਅਤੇ ਨਿੰਮ ਦੇ ਬੂਟੇ, ਜਿਨ੍ਹਾਂ ਨੂੰ ਉਨ੍ਹਾਂ ਦੇ ਚਿਕਿਤਸਕ ਗੁਣਾਂ ਅਤੇ ਵਾਤਾਵਰਣ ਲਾਭਾਂ ਲਈ ਜਾਣਿਆ ਜਾਂਦਾ ਹੈ, ਲਾਉਣ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਵਾਤਾਵਰਣ ਦੀ ਸਥਿਰਤਾ ਵਿੱਚ ਯੋਗਦਾਨ ਪਾਉਣਾ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨਾ ਹੈ। 

ਉਨ੍ਹਾਂ ਕਿਹਾ ਕਿ ਇਹ ਦਰੱਖਤ ਨਾ ਸਿਰਫ਼ ਕਿਸੇ ਵੀ ਖੇਤਰ ਦੇ ਸੁਹਜਾਤਮਕ ਮੁੱਲ ਨੂੰ ਵਧਾਉਂਦੇ ਹਨ ਬਲਕਿ ਹਵਾ ਦੀ ਗੁਣਵੱਤਾ ਨੂੰ ਸੁਧਾਰਨ ਅਤੇ ਜੈਵਿਕ ਵਿਭਿੰਨਤਾ ਨੂੰ ਹੁਲਾਰਾ ਦੇਣ ਵਿੱਚ ਵੀ ਸਹਾਈ ਹੁੰਦੇ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਵਾਤਾਵਰਣ ਦੇ ਸੰਤੁਲਨ ਨੂੰ ਬਣਾਈ ਰੱਖਣ ਲਈ ਰੁੱਖ ਲਗਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਉਪਰਾਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਹਰਿਆ-ਭਰਿਆ ਅਤੇ ਸਿਹਤਮੰਦ ਪੰਜਾਬ ਸੂਬਾ ਬਣਾਉਣ ਵਿੱਚ ਯੋਗਦਾਨ ਪਾਉਣ। ਇਸ ਸਮਾਗਮ ਵਿੱਚ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਮੋਹਾਲੀ ਅਤੇ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਸਟਾਫ਼ ਦੀ ਉਤਸ਼ਾਹੀ ਭਾਗੀਦਾਰੀ ਦੇਖੀ ਗਈ, ਜਿਨ੍ਹਾਂ ਇਸ ਮੌਕੇ ਨੂੰ ਸ਼ਾਨਦਾਰ ਅਤੇ ਸਫ਼ਲ ਬਣਾਇਆ ਗਿਆ। 

ਡਾਇਰੈਕਟਰ-ਪ੍ਰਿੰਸੀਪਲ ਭਵਨੀਤ ਭਾਰਤੀ ਨੇ ਕਿਹਾ ਕਿ ਪੌਦੇ ਲਗਾਉਣ ਦੀ ਮੁਹਿੰਮ ਜ਼ਿਲ੍ਹੇ ਭਰ ਵਿੱਚ ਹਰਿਆਲੀ ਨੂੰ ਵਧਾਉਣ ਲਈ ਜਾਰੀ ਵਿਆਪਕ ਵਾਤਾਵਰਣ ਮੁਹਿੰਮ ਦਾ ਹਿੱਸਾ ਹੈ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD