Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਟੋਕਨ ਲੈ ਕੇ ਮਿਲਣ ਵਾਲਿਆਂ ਨੂੰ ਦਿੱਤਾ ਜਾ ਰਿਹੈ ਪੂਰਾ ਸਮਾਂ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ

ਡਿਪਟੀ ਕਮਿਸ਼ਨਰ ਨੂੰ ਮਿਲਣ ਲਈ ਚਲਾਏ ਟੋਕਨ ਸਿਸਟਮ ਦਾ ਵੱਡੀ ਗਿਣਤੀ ਲੋਕ ਲੈ ਰਹੇ ਨੇ ਲਾਹਾ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 22 Aug 2024

Last updated on: Aug 22, 2024, 00:00 IST

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਨ ਲਈ ਚਲਾਈ ਗਈ ਟੋਕਨ ਪ੍ਰਣਾਲੀ ਦਾ ਪਿਛਲੇ 30 ਕੰਮਕਾਜੀ ਦਿਨਾਂ ਵਿੱਚ 750 ਦੇ ਕਰੀਬ ਲੋਕਾਂ ਨੇ ਲਾਭ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜੁਲਾਈ 'ਚ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਟੋਕਨ ਪ੍ਰਣਾਲੀ ਅਤੇ ਮੁੱਖ ਮੰਤਰੀ ਸਹਾਇਤਾ ਕੇਂਦਰ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਰੋਜ਼ਾਨਾ 30 ਤੋਂ 40 ਵਿਅਕਤੀ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟੋਕਨ ਪ੍ਰਣਾਲੀ ਦੀ ਵਰਤੋਂ ਕਰਕੇ ਮੁਲਾਕਾਤ ਦਾ ਸਮਾਂ ਲੈਂਦੇ ਹਨ, ਜਿਨ੍ਹਾਂ ਨੂੰ ਮਿਲਣ ਅਤੇ ਆਪਣੀ ਸਮੱਸਿਆ ਦੱਸਣ ਲਈ ਪੂਰਾ ਸਮਾਂ ਦਿੱਤਾ ਜਾ ਰਿਹਾ ਹੈ।

ਸ਼ੌਕਤ ਅਹਿਮਦ ਪਰੇ ਨੇ ਕਿਹਾ ਉਹ ਸਵੇਰੇ 9 ਵਜੇ ਤੋਂ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਦਫ਼ਤਰ ਵਿਖੇ ਬੈਠਦੇ ਹਨ ਤੇ ਉਨ੍ਹਾਂ ਦੇ ਦਫ਼ਤਰ ਦਾ ਦਰਵਾਜ਼ਾ ਹਰੇਕ ਵਿਅਕਤੀ ਲਈ ਖੁੱਲ੍ਹਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਜ਼ਰੂਰੀ ਮੀਟਿੰਗਾਂ ਕਾਰਨ ਲੋਕਾਂ ਨੂੰ ਥੋੜ੍ਹਾ ਸਮਾਂ ਇੰਤਜ਼ਾਰ ਕਰਨਾ ਪੈ ਜਾਂਦਾ ਹੈ ਜਿਸ ਤਰ੍ਹਾਂ ਅੱਜ ਪਹਿਲਾਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਨਾਲ ਮੀਟਿੰਗ ਕੀਤੀ ਗਈ ਫੇਰ ਆਰਮੀ ਦੇ ਅਧਿਕਾਰੀਆਂ ਨਾਲ ਜ਼ਰੂਰੀ ਮੀਟਿੰਗ ਹੋਈ ਅਤੇ ਵਕਫ ਬੋਰਡ ਦੇ ਮੈਂਬਰ ਜੋ ਸਮਾਂ ਲੈਕੇ ਮੀਟਿੰਗ ਕਰਨ ਆਏ ਸਨ, ਉਨ੍ਹਾਂ ਨਾਲ ਮੀਟਿੰਗ ਕੀਤੀ ਗਈ। 

ਇਸ ਦੌਰਾਨ 33 ਲੋਕਾਂ ਨੂੰ ਟੋਕਨ ਪ੍ਰਣਾਲੀ ਨਾਲ ਵੀ ਮਿਲਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਜ਼ਰੂਰੀ ਮੀਟਿੰਗ ਕਾਰਨ ਮਿਲਣ ਵਿੱਚ ਥੋੜ੍ਹਾ ਸਮਾਂ ਲੱਗਦਾ ਹੈ ਤਾਂ ਲੋਕਾਂ ਨੂੰ ਅਪੀਲ ਹੈ ਕਿ ਉਹ ਸੰਜਮ ਨਾਲ ਕੰਮ ਲੈਣ ਉਨ੍ਹਾਂ ਨੂੰ ਪੂਰਾ ਸਮਾਂ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਵੀ ਨਿਯਮਾਂ ਮੁਤਾਬਕ ਕੀਤਾ ਜਾਵੇਗਾ।

ਅੱਗੇ ਉਨ੍ਹਾਂ ਕਿਹਾ ਕਿ ਕੋਈ ਵੀ ਵਸਨੀਕ ਆਪਣੀ ਸਮੱਸਿਆ ਲਈ ਕਿਸੇ ਵੀ ਕੰਮ ਵਾਲੇ ਦਿਨ ਡਿਪਟੀ ਕਮਿਸ਼ਨਰ ਨੂੰ ਮਿਲਣ ਆ ਸਕਦਾ ਹੈ ਅਤੇ ਉਹ ਮੁਲਾਕਾਤ ਲਈ ਰੀਸਪੈਸ਼ਨ ਤੋਂ ਟੋਕਨ ਲੈ ਕੇ ਆਪਣੇ ਮਿਲੇ ਨੰਬਰ ਦੇ ਹਿਸਾਬ ਨਾਲ ਨਿੱਜੀ ਤੌਰ 'ਤੇ ਮਿਲਕੇ ਆਪਣੀ ਸਮੱਸਿਆ ਦੱਸ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੱਸਿਆ ਡਿਪਟੀ ਕਮਿਸ਼ਨਰ ਪੱਧਰ 'ਤੇ ਹੱਲ ਹੋਣ ਵਾਲੀ ਹੁੰਦੀ ਹੈ ਤਾਂ ਉਸ ਦਾ ਤੁਰੰਤ ਨਿਪਟਾਰਾ ਕਰ ਦਿੱਤਾ ਜਾਂਦਾ ਹੈ ਅਤੇ ਜਿਹੜੀ ਸਮੱਸਿਆ ਕਿਸੇ ਹੋਰ ਵਿਭਾਗ ਨਾਲ ਸਬੰਧਤ ਹੁੰਦੀ ਹੈ ਉਹ ਮੁੱਖ ਮੰਤਰੀ ਸਹਾਇਤਾ ਕੇਂਦਰ ਰਾਹੀਂ ਸਬੰਧਤ ਵਿਭਾਗ ਪਾਸ ਭੇਜ ਦਿੱਤੀ ਜਾਂਦੀ ਹੈ ਜਿਸ ਦਾ ਫਾਲੋਅੱਪ ਵੀ ਲਿਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਮੁੱਖ ਮੰਤਰੀ ਸਹਾਇਤਾ ਕੇਂਦਰ ਅਤੇ ਟੋਕਨ ਪ੍ਰਣਾਲੀ ਦੀ ਵਰਤੋਂ ਕਰਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾ ਸਕਦੇ ਹਨ।

ਜ਼ਿਕਰਯੋਗ ਹੈ ਕਿ 8 ਜੁਲਾਈ ਤੋਂ ਸ਼ੁਰੂ ਹੋਈ ਟੋਕਨ ਪ੍ਰਣਾਲੀ ਰਾਹੀਂ ਹੁਣ ਤੱਕ 750 ਦੇ ਕਰੀਬ ਵਿਅਕਤੀ ਡਿਪਟੀ ਕਮਿਸ਼ਨਰ ਨੂੰ ਮਿਲਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾ ਚੁੱਕੇ ਹਨ। 8 ਜੁਲਾਈ ਨੂੰ 32 ਵਿਅਕਤੀਆਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ, ਜਦਕਿ 9 ਜੁਲਾਈ ਨੂੰ 32 ਟੋਕਨ ਜਾਰੀ ਹੋਏ, 10 ਜੁਲਾਈ ਨੂੰ 20 ਟੋਕਨ, 11 ਜੁਲਾਈ ਨੂੰ 38 ਟੋਕਨ, 12 ਜੁਲਾਈ ਨੂੰ 14 ਟੋਕਨ, 15 ਜੁਲਾਈ ਨੂੰ 35 ਟੋਕਨ, 16 ਜੁਲਾਈ ਨੂੰ 41 ਟੋਕਨ, 17 ਜੁਲਾਈ ਨੂੰ 13 ਟੋਕਨ ਅਤੇ 18 ਜੁਲਾਈ ਨੂੰ 32 ਵਿਅਕਤੀਆਂ ਨੇ ਟੋਕਨ ਪ੍ਰਣਾਲੀ ਦੀ ਵਰਤੋਂ ਕਰਕੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ।

ਇਸੇ ਤਰ੍ਹਾਂ 19 ਜੁਲਾਈ ਨੂੰ 10 ਟੋਕਨ ਜਾਰੀ ਹੋਏ, 22 ਜੁਲਾਈ ਨੂੰ 41 ਟੋਕਨ, 23 ਜੁਲਾਈ ਨੂੰ 33 ਟੋਕਨ, 24 ਜੁਲਾਈ ਨੂੰ 25 ਟੋਕਨ, 25 ਜੁਲਾਈ ਨੂੰ 29 ਟੋਕਨ, 26 ਜੁਲਾਈ ਨੂੰ 23 ਟੋਕਨ, 29 ਜੁਲਾਈ ਨੂੰ 35 ਟੋਕਨ, 30 ਜੁਲਾਈ ਨੂੰ 25 ਟੋਕਨ, 31 ਜੁਲਾਈ ਨੂੰ 13 ਟੋਕਨ, 1 ਅਗਸਤ ਨੂੰ 26 ਟੋਕਨ, 6 ਅਗਸਤ ਨੂੰ 41 ਟੋਕਨ, 7 ਅਗਸਤ ਨੂੰ 28 ਟੋਕਨ, 8 ਅਗਸਤ ਨੂੰ 33 ਟੋਕਨ, 12 ਅਗਸਤ ਨੂੰ 36 ਟੋਕਨ, 13 ਅਗਸਤ ਨੂੰ 36 ਟੋਕਨ, 14 ਅਗਸਤ ਨੂੰ 17 ਟੋਕਨ, 16 ਅਗਸਤ ਨੂੰ 30 ਟੋਕਨ, 19 ਅਗਸਤ ਨੂੰ 5 ਟੋਕਨ, 20 ਅਗਸਤ ਨੂੰ 25 ਟੋਕਨ, 21 ਅਗਸਤ ਨੂੰ 20 ਟੋਕਨ ਅਤੇ 22 ਅਗਸਤ ਨੂੰ 33 ਵਿਅਕਤੀਆਂ ਨੇ ਟੋਕਨ ਪ੍ਰਣਾਲੀ ਦੀ ਵਰਤੋਂ ਕਰਕੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਅਰੰਭੀ ਗਈ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD