Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸਨੌਰ ਹਲਕੇ ਦੇ ਸੈਂਕੜੇ ਪਿੰਡਾਂ ਨੂੰ ਟਾਂਗਰੀ ਨਦੀ ਦੀ ਮਾਰ ਤੋਂ ਬਚਾਉਣ ਲਈ ਟਾਂਗਰੀ ਨਦੀ ਦੀ ਨਿਸ਼ਾਨਦੇਹੀ ਕਰਵਾ ਕੇ ਪੱਕਾ ਹੱਲ ਕੀਤਾ ਜਾਵੇਗਾ - ਚੇਤਨ ਸਿੰਘ ਜੌੜਾਮਾਜਰਾ

ਕਿਹਾ, ਝੋਨੇ ਦੀ ਕਟਾਈ ਉਪਰੰਤ ਟਾਂਗਰੀ ਦੀ ਨਿਸ਼ਾਨਦੇਹੀ ਕਰਕੇ ਲਾਇਨਿੰਗ ਤੇ ਪੁਟਾਈ ਕੀਤੀ ਜਾਵੇਗੀ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harmeet Singh Pathanmajra

Web Admin

Web Admin

5 Dariya News

ਦੇਵੀਗੜ੍ਹ , 22 Aug 2024

Last updated on: Aug 22, 2024, 00:00 IST

ਪੰਜਾਬ ਦੇ ਜਲ ਸਰੋਤ ਵਿਭਾਗ ਦੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਐਲਾਨ ਕੀਤਾ ਹੈ ਕਿ ਸਨੌਰ ਹਲਕੇ ਦੇ ਸੈਂਕੜੇ ਪਿੰਡਾਂ ਨੂੰ ਟਾਂਗਰੀ ਨਦੀ ਦੀ ਮਾਰ ਤੋਂ ਬਚਾਉਣ ਲਈ ਟਾਂਗਰੀ ਨਦੀ ਦੀ ਨਿਸ਼ਾਨਦੇਹੀ ਕਰਵਾ ਕੇ ਪੱਕਾ ਹੱਲ ਕਰਕੇ ਕਿਸਾਨਾਂ ਨੂੰ ਇਸ ਸੰਕਟ ਵਿੱਚੋਂ ਬਾਹਰ ਕੱਢਿਆ ਜਾਵੇਗਾ।ਕੈਬਨਿਟ ਮੰਤਰੀ ਜੌੜਾਮਾਜਰਾ ਅੱਜ ਦੇਵੀਗੜ੍ਹ-ਪਿਹੋਵਾ ਰੋਡ ‘ਤੇ ਟਾਂਗਰੀ ਨਦੀ ਨੇੜੇ ਗੁਰਦਵਾਰਾ ਭਗਤ ਧੰਨਾ ਜੀ ਵਿਖੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਥਾਨਕ ਵਸਨੀਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਲਾਅਰਿਆਂ ਵਿੱਚ ਵਿਸ਼ਵਾਸ਼ ਨਹੀਂ ਕਰਦੀ ਸਗੋਂ ਕੰਮ ਕਰਕੇ ਦਿਖਾਉਂਦੀ ਹੈ, ਇਸ ਲਈ ਝੋਨੇ ਦੇ ਸੀਜਨ ਤੋਂ ਤੁਰੰਤ ਬਾਅਦ ਟਾਂਗਰੀ ਨਦੀ ਦੀ ਨਿਸ਼ਾਨਦੇਹੀ ਕਰਵਾ ਕੇ ਇਸ ਦੇ ਵਿੰਗ-ਵਲ ਕੱਢਕੇ ਇਸਨੂੰ ਸਿੱਧਾ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਗੱਲੋਂ ਗੰਭੀਰ ਹਨ ਕਿ ਕਿਸਾਨਾਂ ਤੇ ਉਨ੍ਹਾਂ ਦੀਆਂ ਫਸਲਾਂ ਨੂੰ ਹੜ੍ਹਾਂ ਦੀ ਮਾਰ ਤੋਂ ਪੱਕੇ ਤੌਰ ‘ਤੇ ਬਚਾਇਆ ਜਾਵੇ, ਜਿਸ ਲਈ ਜਲ ਸਰੋਤ ਵਿਭਾਗ ਨੂੰ ਟਾਂਗਰੀ ਨਦੀ ਦੇ ਸਥਾਈ ਹੱਲ ਲਈ ਤਜਵੀਜ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਜੌੜਾਮਾਜਰਾ ਨੇ ਕਿਹਾ ਕਿ ਟਾਂਗਰੀ ਤੋਂ ਇਲਾਵਾ ਘੱਗਰ, ਮਾਰਕੰਡਾ ਤੇ ਹੋਰ ਵੀ ਨਦੀਆਂ ਦਾ ਪਾਣੀ ਮਾਰ ਪਹੁੰਚਾਉਂਦਾ ਹੈ, ਜਿਸ ਲਈ ਪੰਜਾਬ ਸਰਕਾਰ ਇਨ੍ਹਾਂ ਦੇ ਪੱਕੇ ਹੱਲ ਲਈ ਪੂਰੀ ਤਰ੍ਹਾਂ ਗੰਭੀਰ ਹੈ।ਉਨ੍ਹਾਂ ਦੱਸਿਆ ਕਿ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਕਿਸਾਨਾਂ ਦੇ ਵਫਦ ਨੇ ਮਿਲਕੇ ਮੰਗ ਪੱਤਰ ਦਿੱਤਾ ਸੀ ਕਿ ਟਾਂਗਰੀ ਨਦੀ ਦੀ ਸਫਾਈ ਕਰਵਾਈ ਜਾਵੇ ਕਿਉਂਕਿ ਹਰਿਆਣਾ ਨੇ ਜਨਸੂਈ ਹੈਡ ਤੋਂ ਹੋਰ ਨਦੀਆਂ ਦਾ ਪਾਣੀ ਐਸ ਵਾਈ ਐਲ ਵਿੱਚ ਪਾਕੇ ਟਾਂਗਰੀ ਨਦੀ ਵਿੱਚ ਪਾਉਣ ਦਾ ਪ੍ਰਾਜੈਕਟ ਉਲੀਕਿਆ ਹੈ, ਜਿਸ ਕਰਕੇ ਟਾਂਗਰੀ ਨਦੀ ਆਉਂਦੇ ਸਮੇਂ ਵਿੱਚ ਹੋਰ ਵੱਡਾ ਨੁਕਸਾਨ ਕਰੇਗੀ।

ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ ਜਮੀਨ ਐਕੁਆਇਰ ਕਰਕੇ ਟਾਂਗਰੀ ਨੂੰ ਸਿੱਧਾ ਕੀਤਾ ਕੀਤਾ ਜਾਵੇਗਾ। ਜਲ ਸਰੋਤ ਮੰਤਰੀ, ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਖਨਣ ਤੇ ਭੂ-ਵਿਗਿਆਨ, ਸੂਚਨਾ ਤੇ ਲੋਕ ਸੰਪਰਕ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਕਿਸਾਨ ਜਥੇਬੰਦੀਆਂ, ਏ.ਡੀ.ਸੀ (ਜ) ਕੰਚਨ, ਐਸ. ਡੀ.ਐਮ ਮਨਜੀਤ ਕੌਰ, ਜਲ ਸਰੋਤ ਵਿਭਾਗ (ਡਰੇਨੇਜ) ਦੇ ਮੁੱਖ ਇੰਜੀਨੀਅਰ ਵਿਜੀਲੈਂਸ ਪਵਨ ਕਪੂਰ ਤੇ ਕਾਰਜਕਾਰੀ ਇੰਜੀਨਿਅਰ ਜਸਦੀਪ ਕੌਰ ਜਵੰਧਾ ਨਾਲ ਬੈਠਕ ਕੀਤੀ ਤੇ ਟਾਂਗਰੀ ਦੇ ਪੱਕੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ। 

ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਝੋਨੇ ਦੀ ਕਟਾਈ ਉਪਰੰਤ ਇਸਦੀ ਨਿਸ਼ਾਨਦੇਹੀ ਕਰਕੇ ਨਦੀ ਦੀ ਲਾਇਨਿੰਗ ਤੇ ਪੁਟਾਈ ਕੀਤੀ ਜਾਵੇ। ਸਨੌਰ ਹਲਕੇ ਦੇ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਸਨੌਰ ਹਲਕੇ ਦੇ ਦਹਾਕਿਆਂ ਪੁਰਾਣੇ ਮਸਲੇ ਵੱਲ ਧਿਆਨ ਨਹੀਂ ਦਿੱਤਾ। ਪਠਾਣਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਹਲਕੇ ਦੇ ਸਾਰੇ ਮਸਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਜੌੜਾਮਾਜਰਾ ਦੇ ਸਾਹਮਣੇ ਰੱਖੇ ਤਾਂ ਉਨ੍ਹਾਂ ਨੇ ਤੁਰੰਤ ਇਹ ਮੀਟਿੰਗ ਰੱਖਣ ਦੀ ਹਾਮੀ ਭਰੀ ਅਤੇ ਅੱਜ ਉਹ ਲੋਕਾਂ ਨੂੰ ਵਿਸ਼ਵਾਸ਼ ਦੁਆਉਂਦੇ ਹਨ ਕਿ ਸਾਰੇ ਮਸਲੇ ਸਥਾਈ ਤੌਰ ‘ਤੇ ਹੱਲ ਹੋਣਗੇ।

ਵਿਧਾਇਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਦੋੰ ਨਿਸ਼ਾਨਦੇਹੀ ਕਰਕੇ ਜਮੀਨ ਐਕੁਆਇਰ ਕੀਤੀ ਜਾਵੇਗੀ ਉਸ ਸਮੇਂ ਉਹ ਪਾਰਟੀਬਾਜੀ ਤੋਂ ਉਪਰ ਉਠਕੇ ਸਰਕਾਰ ਦਾ ਸਾਥ ਦੇਣ ਤਾਂ ਕਿ ਟਾਂਗਰੀ ਸਮੱਸਿਆ ਦਾ ਪੱਕਾ ਹੱਲ ਹੋ ਸਕੇ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harmeet Singh Pathanmajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD