Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਕਿਸਾਨ ਯੂਨੀਅਨ ਅਤੇ ਮਜ਼ਦੂਰ ਯੂਨੀਅਨ ਦੇ ਨੁਮਾਇੰਦਿਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕੀਤੀ ਮੁਲਾਕਾਤ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਐਸ.ਏ.ਐਸ. ਨਗਰ , 23 Aug 2024

Last updated on: Aug 23, 2024, 00:00 IST

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਅਨਾਜ ਮੰਡੀ ਮਜਦੂਰ ਯੂਨੀਅਨ ਰਜਿ. ਪੰਜਾਬ ਦੇ ਨੁਮਾਇੰਦਿਆਂ ਨੇ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵੱਖ-ਵੱਖ ਪੱਧਰ ਤੇ ਮੁਲਾਕਾਤ ਕੀਤੀ। ਇਸ ਮੌਕੇ ਜਿੱਥੇ ਰੁਲਦੂ ਸਿੰਘ ਮਾਨਸਾ ਨੇ ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੂੰ ਜਾਣੂ ਕਰਵਾਇਆ, ਉੱਥੇ ਹੀ ਮਜਦੂਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। 

ਦੋਵੇਂ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਆਸ ਪ੍ਰਗਟਾਈ ਕਿ ਉਹਨਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਵੱਲੋਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਵਾਇਆ ਗਿਆ ਕਿ ਉਹਨਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਕਿਸਾਨਾਂ ਅਤੇ ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹਨਾਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਮੁਕੱਮਲ ਇੰਤਜਾਮ ਕੀਤੇ ਜਾਣਗੇ। 

ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਅਧੀਨ ਆਉਂਦੀਆਂ ਲਿੰਕ ਸੜਕਾਂ ਦੀ ਮੁਰੰਮਤ/ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਫੰਡ ਜਾਰੀ ਨਾ ਹੋਣ ਕਰਕੇ ਵਿਕਾਸ ਕਾਰਜ ਰੁੱਕੇ ਹੋਏ ਸਨ, ਪਰ ਹੁਣ ਪੰਜਾਬ ਮੰਡੀ ਬੋਰਡ ਵੱਲੋਂ ਫੰਡ ਦਾ ਇੰਤਜਾਮ ਕਰ ਲਿਆ ਹੈ ਅਤੇ ਜਲਦ ਹੀ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਹਨਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਹੀ ਕਾਰਜ ਕਰਦੀ ਹੈ। ਮਜਦੂਰ ਯੂਨੀਅਨ ਵੱਲੋਂ ਪ੍ਰਧਾਨ ਰਾਕੇਸ਼ ਤੁੱਲੀ, ਦਰਸ਼ਨ ਲਾਲ ਖੰਨਾ, ਗੁਰਦਿਆਲ ਸਿੰਘ, ਮੋਹਿੰਦਰ ਸਿੰਘ ਸਮਰਾਲਾ ਤੇ ਕਪੂਰ ਸਿੰਘ ਮੌਜੂਦ ਰਹੇ। 

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD