Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਖੰਨਾ ਮੰਦਰ ਮਾਮਲਾ: ਮੰਦਰ ਕਮੇਟੀ ਅਤੇ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਕੀਤਾ ਧੰਨਵਾਦ

ਮਾਮਲਾ ਜਲਦੀ ਹੱਲ ਹੋਣ ਨਾਲ ਹਿੰਦੂ ਭਾਈਚਾਰੇ ਦਾ ਪੰਜਾਬ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ- ਦੀਪਕ ਬਾਲੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 23 Aug 2024

Last updated on: Aug 23, 2024, 00:00 IST

ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਸ਼ਿਵਲਿੰਗ ਦੀ ਬੇਅਦਬੀ ਮਾਮਲੇ ਨੂੰ ਪੰਜਾਬ ਪੁਲਿਸ ਵੱਲੋਂ ਜਲਦੀ ਸੁਲਝਾਉਣ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਮੰਦਰ ਕਮੇਟੀ ਅਤੇ ਕਈ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਦੀਪਕ ਬਾਲੀ ਨੇ ਕਿਹਾ ਕਿ ਇਸ ਮਾਮਲੇ ਦੇ ਜਲਦੀ ਹੱਲ ਹੋਣ ਨਾਲ ਸਮੁੱਚੇ ਹਿੰਦੂ ਭਾਈਚਾਰੇ ਦਾ ਪੰਜਾਬ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ।

ਸਮੁੱਚਾ ਹਿੰਦੂ ਭਾਈਚਾਰਾ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਮਾਮਲਾ ਹਿੰਦੂ ਸਮਾਜ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਸੀ, ਪਰ ਇਸ ਘਟਨਾ ਤੋਂ ਬਾਅਦ ਪੰਜਾਬ ਦੇ ਸਾਰੇ ਧਰਮਾਂ ਦੇ ਲੋਕਾਂ ਵਿੱਚ ਭਾਰੀ ਰੋਸ ਹੈ। ਪਰ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਇਮਾਨਦਾਰੀ ਨਾਲ ਕੰਮ ਕੀਤਾ ਅਤੇ ਲੋਕਾਂ ਨੂੰ ਇਨਸਾਫ਼ ਦਿਵਾਇਆ। 'ਆਪ' ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਮਾਨ ਸਰਕਾਰ ਨੇ ਜਿਸ ਵਚਨਬੱਧਤਾ ਨਾਲ ਇਸ ਕੇਸ ਨੂੰ ਸੁਲਝਾਇਆ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਉਹ ਸ਼ਲਾਘਾਯੋਗ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੰਦਰ ਕਮੇਟੀ ਅਤੇ ਸੰਸਥਾ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ 'ਚ ਲੋਕਾਂ ਦਾ ਸਬਰ ਟੁੱਟ ਜਾਂਦਾ ਹੈ ਅਤੇ ਕੋਈ ਅਣਸੁਖਾਵੀਂ ਘਟਨਾ ਵਾਪਰ ਜਾਂਦੀ ਹੈ, ਪਰ ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ, ਮੰਦਿਰ ਕਮੇਟੀ ਅਤੇ ਹਿੰਦੂ ਸੰਗਠਨਾਂ ਨੇ ਪ੍ਰਸ਼ਾਸਨ ਅਤੇ ਸਰਕਾਰ 'ਤੇ ਭਰੋਸਾ ਕਾਇਮ ਰੱਖਿਆ ਅਤੇ ਉਨ੍ਹਾਂ ਨੂੰ ਸਹਿਯੋਗ ਦਿੱਤਾ, ਇਸ ਲਈ ਉਹ ਧੰਨਵਾਦ ਦੇ ਹੱਕਦਾਰ ਹਨ।

ਨੀਲ ਗਰਗ ਨੇ ਦੱਸਿਆ ਕਿ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਧਰਮ ਨਿਰਪੱਖਤਾ ਦੀ ਪੂਰੀ ਭਾਵਨਾ ਨਾਲ ਸਰਕਾਰ ਚਲਾ ਰਹੇ ਹਾਂ। ਸਾਡੇ ਲਈ ਹਿੰਦੂ-ਮੁਸਲਿਮ, ਸਿੱਖ-ਈਸਾਈ ਸਭ ਬਰਾਬਰ ਹਨ। ਪੰਜਾਬ ਵਿੱਚ ਨਫਰਤ ਦੀ ਰਾਜਨੀਤੀ ਨਹੀਂ ਹੋਣ ਦਿਆਂਗੇ। ਪੰਜਾਬ ਸਮਾਜਿਕ ਸਦਭਾਵਨਾ ਲਈ ਜਾਣਿਆ ਜਾਂਦਾ ਹੈ। ਇੱਥੋਂ ਦੇ ਲੋਕ ਈਦ, ਦੀਵਾਲੀ-ਹੋਲੀ ਅਤੇ ਗੁਰਪੁਰਬ ਇਕੱਠੇ ਮਿਲਕੇ ਮਨਾਉਂਦੇ ਹਨ, ਇਹ ਪੰਜਾਬ ਦੀ ਖ਼ੂਬਸੂਰਤੀ ਹੈ। ਨੀਲ ਗਰਗ ਨੇ ਕਿਹਾ ਕਿ ਸਰਕਾਰ ਦੀਆਂ ਸਖ਼ਤ ਹਦਾਇਤਾਂ ਹਨ ਕਿ ਉਕਤ ਮਾਮਲੇ ਵਿਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਾ ਜਾਵੇ।

ਸਾਰੇ ਹਿੰਦੂ ਸੰਗਠਨਾਂ ਦੇ ਆਗੂਆਂ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਮਹੰਤ ਬੰਸ਼ੀ ਦਾਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਤੋਂ ਬਾਅਦ ਸਾਨੂੰ ਸਾਫ਼ ਮਹਿਸੂਸ ਹੋਇਆ ਕਿ ਧਾਰਮਿਕ ਨਿਰਪੱਖਤਾ ਬਾਰੇ ਜਿਸ ਤਰ੍ਹਾਂ ਦੀ ਗੱਲਾਂ ਉਹ ਆਪਣੇ ਭਾਸ਼ਣਾਂ ਵਿੱਚ ਕਹਿੰਦੇ ਹਨ। ਅਸਲ ਵਿੱਚ ਵੀ ਉਹ ਅਜਿਹੇ ਹੀ ਹਨ। ਉਨ੍ਹਾਂ ਨਾਲ ਗੱਲ ਕਰਕੇ ਸਾਨੂੰ ਬਹੁਤ ਖੁਸੀ ਅਤੇ ਸੰਤੁਸ਼ਟੀ ਹੋਈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਜਿਸ ਤਰ੍ਹਾਂ ਦੂਜੇ ਰਾਜਾਂ ਤੋਂ ਮੁਲਜ਼ਮਾਂ ਨੂੰ ਫੜਿਆ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ। ਇਸ ਨਾਲ ਹਿੰਦੂ ਸਮਾਜ ਦੇ ਲੋਕਾਂ ਦਾ ਮਨੋਬਲ ਵਧਿਆ ਹੈ। ਇਸ ਨਾਲ ਉਨ੍ਹਾਂ ਦਾ ਪੰਜਾਬ ਸਰਕਾਰ ਅਤੇ ਕਾਨੂੰਨ ਵਿਵਸਥਾ 'ਤੇ ਭਰੋਸਾ ਵੀ ਵਧਿਆ ਹੈ। ਹੁਣ ਲੋਕਾਂ ਨੂੰ ਲੱਗਦਾ ਹੈ ਕਿ ਸੂਬੇ ਦੇ ਧਾਰਮਿਕ ਸਥਾਨ ਸੁਰੱਖਿਅਤ ਹਨ ਅਤੇ ਸਰਕਾਰ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD