Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ, ਨਿੱਜੀ ਕੰਪਨੀ ਦਾ ਮੁਲਾਜ਼ਮ ਬਰਖ਼ਾਸਤ, ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਮੌਕੇ ਉੱਤੇ ਦਿੱਤੇ ਪ੍ਰਸ਼ੰਸਾ ਪੱਤਰ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 23 Aug 2024

Last updated on: Aug 23, 2024, 00:00 IST

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਜਿੱਥੇ ਉਹਨਾਂ ਨੇ ਵਧੀਆ ਕੰਮ ਕਰਨ ਵਾਲੇ ਚਾਰ ਅਧਿਕਾਰੀਆਂ ਨੂੰ ਮੌਕੇ ਉੱਤੇ ਪ੍ਰਸ਼ੰਸਾ ਪੱਤਰ ਦਿੱਤੇ ਉਥੇ ਹੀ ਕੰਮ ਕਰਵਾਉਣ ਬਦਲੇ ਕਥਿਤ ਤੌਰ ਉੱਤੇ ਪੈਸੇ ਦੀ ਮੰਗ ਕਰਨ ਵਾਲੇ ਪੀ ਐਸ ਪੀ ਸੀ ਐਲ ਦੇ ਜੇ ਈ (ਸਬ ਡਵੀਜ਼ਨ ਬਿਲਾਸਪੁਰ) ਨੂੰ ਮੌਕੇ ਉੱਤੇ ਸਸਪੈਂਡ ਵੀ ਕਰ ਦਿੱਤਾ। 

ਇਸ ਤੋਂ ਇਲਾਵਾ ਪੀ ਐਸ ਪੀ ਸੀ ਐਲ ਨਾਲ ਕੰਮ ਕਰਨ ਵਾਲੀ ਇਕ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ਉੱਤੇ ਕੁਰੱਪਸ਼ਨ ਦੇ ਦੋਸ਼ ਕਾਰਨ ਨੌਕਰੀ ਤੋਂ ਬਰਖ਼ਾਸਤ ਵੀ ਕੀਤਾ ਗਿਆ। ਇਸੇ ਤਰ੍ਹਾਂ ਵਧੀਆ ਕੰਮ ਨਾ ਕਰਨ ਵਾਲੇ ਕੁਝ ਅਧਿਕਾਰੀਆਂ ਨੂੰ ਤੁਰੰਤ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ। ਦੱਸਣਯੋਗ ਹੈ ਕਿ ਅੱਜ ਮੀਟਿੰਗ ਦੌਰਾਨ ਪਿੰਡ ਬਿਲਾਸਪੁਰ ਤੋਂ ਇਕ ਪਿੰਡ ਵਾਸੀ ਨੇ ਦੋਸ਼ ਲਗਾਇਆ ਕਿ ਬਿਜਲੀ ਦਾ ਖੰਬਾ ਲਗਾਉਣ ਲਈ ਉਕਤ ਜੇ ਈ ਨੇ ਨਿੱਜੀ ਕੰਪਨੀ ਦੇ ਮੁਲਾਜ਼ਮ ਰਾਹੀਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। 

ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਇਸ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਿਆਂ ਮੌਕੇ ਉੱਤੇ ਹੀ ਜੇ ਈ ਨੂੰ ਸਸਪੈਂਡ ਕਰਨ ਦੇਣ ਨਾਲ ਨਿੱਜੀ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ਉੱਤੇ ਨੌਕਰੀ ਤੋਂ ਬਰਖ਼ਾਸਤ ਕਰਨ ਦਾ ਹੁਕਮ ਜਾਰੀ ਕਰ ਦਿੱਤਾ। ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਅਤੇ ਅਨੁਸਾਸ਼ਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਉਹਨਾਂ ਨੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੂੰ ਕਿਹਾ ਕਿ ਉਹ ਸਾਰੇ ਐੱਸ ਡੀ ਐੱਮਜ਼, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਰਾਹੀਂ ਸਾਰੇ ਸਕੂਲਾਂ ਦੀ ਅਚਨਚੇਤ ਚੈਕਿੰਗ ਜ਼ਰੂਰ ਕਰਵਾਉਣ।

ਜਿੱਥੇ ਵੀ ਕੋਈ ਕਮੀ ਪੇਸ਼ੀ ਸਾਹਮਣੇ ਆਉਂਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇ। ਮੀਟਿੰਗ ਦੌਰਾਨ ਸ੍ਰ ਹਰਭਜਨ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਪ੍ਰੋਜੈਕਟ ਪਾਸ ਹੋ ਚੁੱਕੇ ਹਨ ਉਹਨਾਂ ਨੂੰ ਜਲਦ ਤੋਂ ਜਲਦ ਚਾਲੂ ਕਰਵਾਇਆ ਜਾਵੇ। ਵੱਧ ਤੋਂ ਵੱਧ ਯੋਗ ਵਿਅਕਤੀਆਂ ਦੇ ਲੇਬਰ ਕਾਰਡ ਬਣਾਏ ਜਾਣ। ਪਟਵਾਰੀਆਂ ਦੀ ਰੈਸ਼ਨਲਾਈਜ਼ੇਸ਼ਨ ਕੀਤੀ ਜਾਵੇ। 

ਕਿਸੇ ਵੀ ਨੀਂਹ ਪੱਥਰ, ਉਦਘਾਟਨ ਅਤੇ ਲੋਕ ਭਲਾਈ ਕਾਰਜਾਂ ਵਿੱਚ ਚੁਣੇ ਹੋਏ ਨੁਮਾਇੰਦਿਆਂ ਨੂੰ ਭਰੋਸੇ ਵਿੱਚ ਜ਼ਰੂਰ ਲਿਆ ਜਾਵੇ। ਉਹਨਾਂ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ, ਇਹ ਯਤਨ ਚੁਣੇ ਹੋਏ ਲੋਕ ਨੁਮਾਇਦਿਆਂ ਦੀ ਭਾਗੀਦਾਰੀ ਤੋਂ ਬਿਨਾ ਸਫਲ ਹੋਣੇ ਸੰਭਵ ਨਹੀਂ ਹਨ। ਉਹਨਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨਾ ਲਾਜ਼ਮੀ ਹੈ।

ਉਹਨਾਂ ਹਦਾਇਤ ਕੀਤੀ ਕਿ ਸਾਰੇ ਸਕੂਲਾਂ, ਹਸਪਤਾਲਾਂ ਅਤੇ ਆਯੂਸ਼ ਹਸਪਤਾਲ ਦੀ ਇਮਾਰਤ ਨੂੰ ਸੋਲਰ ਊਰਜਾ ਨਾਲ ਜੋੜਿਆ ਜਾਵੇ। ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਾਰੀ ਕੈਂਪਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿੱਤਾ ਜਾਵੇ। ਉਹਨਾਂ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਨੂੰ ਕਿਹਾ ਕਿ ਲੋੜ ਮੁਤਾਬਿਕ ਸਰਕਾਰੀ ਬੱਸ ਸੇਵਾ ਪਹਿਲ ਦੇ ਅਧਾਰ ਉੱਤੇ ਚਾਲੂ ਕਰਵਾਈ ਜਾਵੇ।

ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ, ਸ੍ਰ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ, ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾਪੁਰਾਣਾ, ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਵਿਧਾਇਕ ਧਰਮਕੋਟ, ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ, ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਸ਼੍ਰੀਮਤੀ ਚਾਰੂਮਿਤਾ ਦੋਵੇਂ ਵਧੀਕ ਡਿਪਟੀ ਕਮਿਸ਼ਨਰ, ਸ੍ਰ ਹਰਮਨਦੀਪ ਸਿੰਘ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ਼੍ਰੀ ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ, ਸ੍ਰ ਬਲਜੀਤ ਸਿੰਘ ਚਾਨੀ ਮੇਅਰ ਨਗਰ ਨਿਗਮ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD