Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਅਤੇ ਨੈਸ਼ਨਲ ਹਾਈਵੇ ਦੇ ਪ੍ਰੋਜੈਕਟਾਂ ਨੂੰ ਲੈ ਕੇ ਮੁੱਖ ਸਕੱਤਰ ਪੰਜਾਬ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 23 Aug 2024

Last updated on: Aug 23, 2024, 00:00 IST

ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਅਤੇ ਛੁੱਟੀਆਂ ਵਾਲੇ ਦਿਨਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾ ਕੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ ਅਤੇ ਜਿਲ੍ਹੇ ਅੰਦਰ ਚਲ ਰਹੇ ਨੈਸ਼ਨਲ ਹਾਈਵੇ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਇਸ ਸਬੰਧੀ ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨਾਲ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਦੇ ਵੋਟਰਾਂ ਦੇ ਰਜਿਸਟਰੇਸ਼ਨ ਦੀ ਆਖਿਰੀ ਮਿਤੀ 15 ਸਤੰਬਰ 2024 ਹੈ। 

ਉਨਾਂ ਕਿਹਾ ਕਿ ਇਸ ਮਿਤੀ ਤੋਂ ਪਹਿਲਾਂ ਪਹਿਲਾਂ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਨ ਲਈ ਬੀ.ਐਲ.ਓਜ਼ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰ ਰਹੇ ਹਨ। ਉਨਾਂ ਦੱਸਿਆ ਕਿ ਹਰੇਕ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਸਪੈਸ਼ਲ ਕੈਂਪ ਲਗਾ ਕੇ ਵੋਟ ਬਣਾਉਣ ਸਬੰਧੀ ਫਾਰਮ ਪ੍ਰਾਪਤ ਕੀਤੇ ਜਾ ਰਹੇ ਹਨ।

ਜਿਲ੍ਹੇ ਅੰਦਰ ਚਲ ਰਹੇ ਨੈਸ਼ਨਲ ਹਾਈਵੇ ਪ੍ਰੋਜੈਕਟ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇ ਦੀ ਗੱਲ ਕਰਦਿਆਂ ਸ੍ਰੀ ਥੋਰੀ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੀ ਜਮੀਨ ਅਕਵਾਈਰ ਕੀਤੀ ਗਈ ਹੈ ਉਨਾਂ ਨੁੰ ਸਮੇਂ ਸਿਰ ਅਵਾਰਡ ਦਿੱਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਕੁੱਝ ਜਗ੍ਹਾ ਤੇ ਅਵਾਰਡ ਦੇਣ ਦੀ ਮੁਸ਼ਕਿਲ ਪੇਸ਼ ਆਈ ਸੀ ਪਰ ਉਸਨੂੰ ਵੀ ਕਾਫ਼ੀ ਹਦ ਤੱਕ ਹੱਲ ਕਰ ਲਿਆ ਗਿਆ ਹੈ ਅਤੇ ਅਵਾਰਡਾਂ ਦੀ ਰਾਸ਼ੀ ਵੀ ਜਾਰੀ ਕੀਤੀ ਜਾ ਚੁੱਕੀ ਹੈ। 

ਡਿਪਟੀ ਕਮਿਸ਼ਨਰ ਨੇ ਮੁੱਖ ਸਕੱਤਰ ਨੂੰ ਯਕੀਨ ਦਿਵਾਇਆ ਕਿ ਜਿਲ੍ਹੇ ਵਿੱਚ ਚਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਐਸ.ਡੀ.ਐਮ. ਅਜਨਾਲ ਸ: ਅਰਵਿੰਦਰਪਾਲ ਸਿੰਘ, ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਸ੍ਰੀ ਰਵਿੰਦਰ ਅਰੋੜਾ, ਐਸ.ਡੀ.ਐਮ. ਅੰਮ੍ਰਿਤਸਰ 2 ਸ੍ਰੀ ਲਾਲ ਵਿਸ਼ਵਾਸ਼, ਚੋਣ ਤਹਿਸੀਲਦਾਰ ਸ: ਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD