Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕ ਡਾ. ਗੁਪਤਾ ਅਤੇ ਡਾ. ਨਿੱਜਰ ਨੇ ਸ਼ਹਿਰ ਵਿੱਚ ਕੂੜੇ ਦੀ ਲਿਫਟਿੰਗ ਅਤੇ ਪ੍ਰੋਸੈਸਿੰਗ ਸਬੰਧੀ ਡਿਪਟੀ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਸ਼ਹਿਰ ਦੇ ਕੂੜੇ ਦੀ ਲਿਫਟਿੰਗ ਵਿੱਚ ਲਿਆਂਦੀ ਜਾਵੇਗੀ ਤੇਜੀ – ਡਿਪਟੀ ਕਮਿਸ਼ਨਰ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Dr. Ajay Gupta, Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 23 Aug 2024

Last updated on: Aug 23, 2024, 00:00 IST

ਸ਼ਹਿਰ ਵਿੱਚ ਇਸ ਸਮੇਂ ਸਫ਼ਾਈ ਵਿਵਸਥਾ ਦੇ ਮਾੜੇ ਪ੍ਰਬੰਧਾਂ ਕਾਰਨ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਅਤੇ ਹਲਕਾ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ, ਨਗਰ ਨਿਗਮ ਦੇ ਸਿਹਤ ਅਧਿਕਾਰੀ ਡਾ: ਕਿਰਨ ਕੁਮਾਰ, ਡਾ: ਯੋਗੇਸ਼ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਮੈਡਮ ਜੋਤੀ ਬਾਲਾ, ਸਹਾਇਕ ਕਮਿਸ਼ਨਰ ਮੈਡਮ ਸੋਨਮ ਅਤੇ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਠੀਕ ਨਹੀਂ ਚੱਲ ਰਹੀ, ਜਿਸ ਕਾਰਨ ਹਰ ਰੋਜ਼ ਵੱਡੀ ਗਿਣਤੀ 'ਚ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੇ ਸ਼ਹਿਰ ਵਿਚਲੇ ਕੂੜੇ ਦੀ ਲਿਫਟਿੰਗ ਅਤੇ ਪ੍ਰੋਸੈਸਿੰਗ ਦਾ ਠੇਕਾ ਕੰਪਨੀ ਨੂੰ ਦਿੱਤਾ ਹੋਇਆ ਹੈ।  ਉਸ ਕੰਪਨੀ ਵੱਲੋਂ ਕੰਮ ਸਹੀ ਢੰਗ ਨਾਲ ਨਹੀਂ ਕੀਤਾ ਜਾ ਰਿਹਾ।  ਕੰਪਨੀ ਘਰ-ਘਰ ਕੂੜਾ ਇਕੱਠਾ ਕਰਨ ਲਈ ਵਾਰਡਵਾਰ ਬਹੁਤ ਘੱਟ ਵਾਹਨ ਭੇਜ ਰਹੀ ਹੈ।  

ਇਸ ਸਮੇਂ ਕੰਪਨੀ ਵੱਲੋਂ ਘਰ-ਘਰ ਕੂੜਾ ਚੁੱਕਣ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਲਿਫਟਿੰਗ ਅਤੇ ਪ੍ਰੋਸੈਸਿੰਗ ਨਾ ਕੀਤੇ ਜਾਣ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਧਾਇਕ ਡਾ: ਗੁਪਤਾ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਵੱਲੋਂ ਸਾਰੇ ਯੋਗ ਕਦਮ ਚੁੱਕੇ ਜਾਣ। 

ਉਨ੍ਹਾਂ ਕਿਹਾ ਕਿ ਜਿਸ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ, ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।  ਇਸ ਮੌਕੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਡੰਪ ਵਿਚ ਸਫ਼ਾਈ ਵਿਵਸਥਾ ਨਾ ਹੋਣ ਅਤੇ ਕੂੜੇ ਦੀ ਢੁਕਵੀਂ ਪ੍ਰੋਸੈਸਿੰਗ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਨਗਰ ਨਿਗਮ ਪ੍ਰਸ਼ਾਸਨ ਨੂੰ ਇਸ ਦਾ ਕੋਈ ਢੁੱਕਵਾਂ ਹੱਲ ਕੱਢਣਾ ਚਾਹੀਦਾ ਹੈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਧਾਇਕਾਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਦੇ ਕੂੜੇ ਦੀ ਲਿਫਟਿੰਗ ਵਿੱਚ ਹੋਰ ਤੇਜੀ ਲਿਆਂਦੀ ਜਾਵੇਗੀ ਅਤੇ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਚੌਕਸ ਰੱਖਣ ਲਈ ਸਬੰਧਤ ਕੰਪਨੀ ਨੂੰ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। 

ਇਸ ਮੌਕੇ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਸਾਰੇ ਢੁੱਕਵੇਂ ਕਦਮ ਚੁੱਕੇ ਜਾਣਗੇ ਅਤੇ ਨਗਰ ਨਿਗਮ ਦੀ ਪਹਿਲੀ ਤਰਜੀਹ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਹੈ। ਉਨਾਂ ਕਿਹਾ ਕਿ ਕੂੜੇ ਦੀ ਲਿਫਟਿੰਗ ਕਰਨ ਵਾਲੀ ਸਬੰਧਤ ਕੰਪਨੀ ਨੂੰ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ, ਕਿ ਜੇਕਰ ਉਨਾਂ ਵਲੋਂ ਸਫ਼ਾਈ ਵਿਵਸਥਾ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਪਾਈ ਗਈ ਤਾਂ ਉਨਾਂ ਵਿਰੁਧ ਢੁਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Dr. Ajay Gupta , Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD